Weather update: ਫਿਰ ਬਦਲਿਆਂ ਮੌਸਮ ਦਾ ਮਿਜਾਜ਼, ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ

ਫਰਵਰੀ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਗਰਮੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਸਨ ਪਰ ਹੁਣ ਮਾਰਚ ਦੇ ਅੰਤ ਤੋਂ ਪਹਿਲਾਂ ਹੀ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਹੈ।

By  Ramandeep Kaur March 24th 2023 10:49 AM -- Updated: March 24th 2023 11:16 AM

Weather update: ਫਰਵਰੀ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਗਰਮੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਸਨ ਪਰ ਹੁਣ ਮਾਰਚ ਦੇ ਅੰਤ ਤੋਂ ਪਹਿਲਾਂ ਹੀ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ 'ਚ ਮੀਂਹ, ਹਨੇਰੀ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਪੰਜਾਬ ਦੇ ਕਈ ਹਿੱਸਿਆਂ 'ਚ ਅੱਜ ਮੀਂਹ ਪੈ ਰਿਹਾ ਹੈ। ਉੱਥੇ ਹੀ ਬਠਿੰਡਾ 'ਚ ਮੀਂਹ ਪੈ ਰਿਹਾ ਹੈ, ਜਿਸ ਨਾਲ ਕਿਸਾਨਾਂ ਦੀ ਕਣਕ ਦੀ ਫ਼ਸਲ ਖ਼ਰਾਬ ਹੋ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੀ ਫ਼ਸਲ ਖ਼ਰਾਬ ਹੋਈ ਸੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਕਿਸਾਨਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਗਿਆ ਸੀ। ਗੁਰੂ ਕੀ ਨਗਰੀ ਅੰਮ੍ਰਿਤਰ 'ਚ  ਵੀ ਭਾਰੀ ਬਰਸਾਤ ਹੋਈ, ਜਿਸ ਨਾਲ ਤਾਪਮਾਨ 'ਚ ਕਾਫੀ ਗਿਰਾਵਟ ਆਈ ਹੈ।

ਆਈਐਮਡੀ ਨੇ ਅੱਜ 24 ਮਾਰਚ ਲਈ ਪੰਜਾਬ ਦੇ ਪੱਛਮੀ ਜ਼ਿਲ੍ਹਿਆਂ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ (24 ਮਾਰਚ) ਨੂੰ ਭਾਰੀ ਮੀਂਹ ਦੇ ਨਾਲ-ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 24-25 ਮਾਰਚ ਦੌਰਾਨ ਮੱਧ ਅਤੇ ਆਸ-ਪਾਸ ਪੂਰਬੀ ਭਾਰਤ ਵਿੱਚ ਮੀਂਹ, ਹਨੇਰੀ ਅਤੇ ਗੜੇ ਵੀ ਪੈਣਗੇ। ਇਸ ਤੋਂ ਇਲਾਵਾ ਜੰਮੂ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਬਾਲਟਿਸਤਾਨ ਵਿੱਚ ਵੀ ਗਰਜ ਅਤੇ ਤੇਜ਼ ਹਵਾ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਵੀ ਪੜ੍ਹੋ: Operation Amritpal: ਅੰਮ੍ਰਿਤਪਾਲ ਦੀ ਇੱਕ ਹੋਰ ਸੀਸੀਟੀਵੀ ਵੀਡੀਓ ਆਈ ਸਾਹਮਣੇ

Related Post