Phagwara ’ਚ ਪ੍ਰਵਾਸੀ ਨੇ ਕੀਤਾ ਪੰਜਾਬੀ ਵਿਅਕਤੀ ਦਾ ਕਤਲ, ਖੇਤੀਬਾੜੀ ਦਾ ਕੰਮ ਕਰਨ ਲਈ ਰੱਖਿਆ ਸੀ ਪ੍ਰਵਾਸੀ

ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਦੇ ਪਤੀ ਦਵਿੰਦਰ ਸਿੰਘ ਨਾਲ ਘਰ ਦੇ ਵਿੱਚ ਰਹਿ ਰਹੀ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ ਗਲੋਚ ਕੀਤੀ ਅਤੇ ਜਦੋਂ ਉਹਨਾਂ ਦੇ ਪਤੀ ਨੇ ਉਸਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਦੇ ਵਿੱਚ ਆ ਕੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ

By  Aarti December 28th 2025 09:56 AM

Phagwara News : ਫਗਵਾੜਾ ਦੇ ਨਜ਼ਦੀਕੀ ਪੈਂਦੇ ਪਿੰਡ ਮੰਡਾਲੀ ਦੇ ਵਿੱਚ ਇੱਕ ਬੇਹੱਦ ਹੀ ਹੈਰਾਨ ਕਰ ਦੇਣ ਵਾਲੇ ਘਟਨਾ ਸਾਹਮਣੇ ਆਈ ਹੈ, ਜਿੱਥੇ ਕਿ ਪਿੰਡ ਵਿੱਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇੱਕ ਪ੍ਰਵਾਸੀ ਮਜ਼ਦੂਰ ਦੇ ਵੱਲੋਂ ਗਾਲੀ ਗਲੌਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਿਕ ਨਾਲ ਹੱਥੋਪਾਈ ਕੀਤੀ ਇਸ ਘਟਨਾ ਦੌਰਾਨ ਮਾਲਿਕ ਜਖਮੀ ਹੋ ਗਿਆ ਅਤੇ ਜਿਸ ਦੀ ਬਾਅਦ ਦੇ ਵਿੱਚ ਮੌਤ ਹੋ ਗਈ।

ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਦੇ ਪਤੀ ਦਵਿੰਦਰ ਸਿੰਘ ਨਾਲ ਘਰ ਦੇ ਵਿੱਚ ਰਹਿ ਰਹੀ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ ਗਲੋਚ ਕੀਤੀ ਅਤੇ ਜਦੋਂ ਉਹਨਾਂ ਦੇ ਪਤੀ ਨੇ ਉਸਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਦੇ ਵਿੱਚ ਆ ਕੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਸੇ ਚੀਜ਼ ਨਾਲ ਵਾਰ ਕਰ ਦਿੱਤਾ। ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ।

ਸਿਵਲ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ ’ਤੇ ਤੈਨਾਤ ਡਾਕਟਰ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਤੇ ਵਾਸੀ ਪਿੰਡ ਮੰਡਾਲੀ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਹਨਾਂ ਦੀ ਮੌਤ ਤੋਂ ਚੁੱਕੀ ਸੀ ਅਤੇ ਡਾਕਟਰਾਂ ਦੇ ਮੁਤਾਬਿਕ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਇਸਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਦੇ ਵੱਲੋਂ ਸਾਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Fog And Cold Wave Alert In Punjab : ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ, ਜਾਣੋ ਅੱਜ ਕਿਵੇਂ ਦਾ ਰਹੇਗਾ ਮੌਸਮ

Related Post