Mohali ’ਚ ਮੁੜ ਨਜ਼ਰ ਆਈ ਪ੍ਰਵਾਸੀਆਂ ਦੀ ਗੁੰਡਾਗਰਦੀ; ਪ੍ਰਵਾਸੀਆਂ ਵੱਲੋਂ ਪੰਜਾਬੀ ਨੌਜਵਾਨ ’ਤੇ ਹਮਲਾ, 4 ਮੁਲਜ਼ਮ ਪੁਲਿਸ ਅੜਿੱਕੇ
ਹਮਲਾਵਰਾਂ ਨੇ ਨੌਜਵਾਨ ਦੇ ਸਿਰ ’ਚ ਇੱਟਾਂ ਅਤੇ ਪੱਥਰਾਂ ਦੇ ਨਾਲ ਨਾਲ ਕਿਰਚਾਂ ਦੇ ਨਾਲ ਵੀ ਕਈ ਵਾਰ ਕੀਤੇ ਜਿਸ ਤੋਂ ਬਾਅਦ ਗੰਭੀਰ ਹਾਲਤ ’ਚ ਨੌਜਵਾਨ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।
ਮੁਹਾਲੀ ’ਚ ਪ੍ਰਵਾਸੀਆਂ ਦੀ ਗੁੰਡਾਗਰਦੀ ਮੁੜ ਤੋਂ ਦੇਖਣ ਨੂੰ ਮਿਲੀ ਹੈ। ਦਰਅਸਲ ਪਿੰਡ ਜਗਤਪੁਰਾ ’ਚ ਪ੍ਰਵਾਸੀਆਂ ਵੱਲੋਂ ਪੰਜਾਬੀ ਨੌਜਵਾਨ ’ਤੇ ਹਮਲਾ ਕੀਤਾ ਗਿਆ ਹੈ। ਇਸ ਦੌਰਾਨ 20 ਤੋਂ ਵੱਧ ਪ੍ਰਵਾਸੀ ਲੋਕਾਂ ਵੱਲੋਂ ਇੱਕ ਨੌਜਵਾਨ ਦੇ ਨਾਲ ਕੁੱਟਮਾਰ ਕੀਤੀ ਗਈ।
ਹਮਲਾਵਰਾਂ ਨੇ ਨੌਜਵਾਨ ਦੇ ਸਿਰ ’ਚ ਇੱਟਾਂ ਅਤੇ ਪੱਥਰਾਂ ਦੇ ਨਾਲ ਨਾਲ ਕਿਰਚਾਂ ਦੇ ਨਾਲ ਵੀ ਕਈ ਵਾਰ ਕੀਤੇ ਜਿਸ ਤੋਂ ਬਾਅਦ ਗੰਭੀਰ ਹਾਲਤ ’ਚ ਨੌਜਵਾਨ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਇੰਸਪੈਕਟਰ ਸਿਮਰਨ ਸ਼ੇਰਗਿਲ ਐਸਐਚਓ ਥਾਣਾ ਸੋਹਾਣਾ ਨੇ ਦੱਸਿਆ ਕਿ ਉਨਾਂ ਵੱਲੋਂ ਬੀਤੇ ਦਿਨ ਹੀ ਮੁਕਦਮਾ ਦਰਜ ਕਰ ਚਾਰ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਆਰੋਪੀਆਂ ਦੀ ਭਾਲ ਵਿੱਚ ਛਾਪੇਮਾਰੀ ਜਾਰੀ ਹੈ।
ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਵਿਅਕਤੀ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਜਾਂ ਇਹਨਾਂ ਦੀ ਆਪਸੀ ਕੋਈ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪਟਿਆਲਾ ਲਾਠੀਚਾਰਜ ਮਾਮਲਾ : ਹਿਊਮਨ ਰਾਈਟਸ ਕਮਿਸ਼ਨ ਨੇ ਲਿਆ ਸੂ-ਮੋਟੋ, ਪੁਲਿਸ ਵੱਲੋਂ ਲਾਈਨਮੈਨਾਂ 'ਤੇ ਲਾਠੀਚਾਰਜ ਨੂੰ ਦੱਸਿਆ ਗਲਤ