ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੇ ਵਿਖਾਵੇ ਨੂੰ ਲੈ ਕੇ ਅਹਿਮ ਐਲਾਨ

By  Ravinder Singh November 26th 2022 12:27 PM -- Updated: November 26th 2022 12:28 PM

ਚੰਡੀਗੜ੍ਹ : ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਵੱਡੀ ਗਿਣਤੀ ਵਿਚ ਹਥਿਆਰਾਂ ਦੇ ਲਾਇਸੰਸਾਂ ਤੇ ਸੋਸ਼ਲ ਮੀਡੀਆ ਉਤੇ ਹਥਿਆਰਾਂ ਦੇ ਵਿਖਾਵੇ ਨੂੰ ਲੈ ਕੇ ਦਰਜ ਕੀਤੇ ਗਏ ਮਾਮਲਿਆਂ ਮਗਰੋਂ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਉਤੇ ਹਥਿਆਰਾਂ ਦੇ ਵਿਖਾਵੇ ਨੂੰ ਲੈ ਕੇ ਅਹਿਮ ਐਲਾਨ ਕੀਤਾ।


ਡੀਜੀਪੀ ਨੇ ਟਵੀਟ ਕਰਕੇ ਅਗਲੇ 72 ਘੰਟਿਆਂ ਤੱਕ ਸੋਸ਼ਲ ਮੀਡੀਆ ਹੈਂਡਲ ਉਤੇ ਪਾਈ ਗਈ ਇਤਰਾਜ਼ਯੋਗ ਸਮੱਗਰੀ ਹਟਾਉਣ ਦੀ ਅਪੀਲ ਕੀਤੀ ਹੈ। ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਸੋਸ਼ਲ ਮੀਡੀਆ ਉਤੇ ਹਥਿਆਰਾਂ ਸਬੰਧੀ ਲਾਈ ਗਈ ਸਮੱਗਰੀ ਹਟਾਉਣ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਹਥਿਆਰਾਂ ਦੇ ਵਿਖਾਵੇ ਸਬੰਧੀ ਅਗਲੇ ਤਿੰਨ ਦਿਨਾਂ ਤੱਕ ਕੋਈ ਵੀ ਮਾਮਲਾ ਦਰਜ ਨਹੀਂ ਕੀਤਾ ਜਾਵੇਗਾ ਤਾਂ ਕਿ ਲੋਕ ਖੁਦ-ਬ-ਖੁਦ ਅਜਿਹੀ ਸਮੱਗਰੀ ਹਟਾ ਲੈਣ।

ਇਹ ਵੀ ਪੜ੍ਹੋ : ਭਾਰਤ-ਪਾਕਿਸਤਾਨ ਸਰਹੱਦ 'ਤੇ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਸੁੱਟਿਆ ਡਰੋਨ

Related Post