ਕੈਬਨਿਟ ਮੀਟਿੰਗ ਦੇ ਅਹਿਮ ਫ਼ੈਸਲੇ, ਪੈਟਰੋਲ-ਡੀਜ਼ਲ 'ਤੇ ਲਗਾਇਆ 90 ਪੈਸੇ ਪ੍ਰਤੀ ਲੀਟਰ ਸੈੱਸ

By  Pardeep Singh February 3rd 2023 04:36 PM

ਚੰਡੀਗੜ੍ਹ: ਪੰਜਾਬ ਕੈਬਨਿਟ  ਦੀ ਅੱਜ ਸ਼ੁਕਰਵਾਰ ਨੂੰ ਅਹਿਮ ਮੀਟਿੰਗ ਹੋਈ । ਇਸ ਮੀਟਿੰਗ ਵਿੱਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਪ੍ਰਵਾਨੀ ਦਿੱਤੀ ਗਈ ਹੈ। ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵਟੀਵ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। 

ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਟਵੀਟ ਵਿੱਚ  ਲਿਖਿਆ ਹੈ ਕਿ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ...ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਨੇ...।

ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ...


ਪੈਟਰੋਲ-ਡੀਜ਼ਲ 'ਤੇ ਲਗਾਇਆ 90 ਪੈਸੇ ਪ੍ਰਤੀ ਲੀਟਰ ਸੈੱਸ

ਕੈਬਨਿਟ ਮੀਟਿੰਗ ਵਿੱਚ ਸਰਕਾਰ ਨੇ ਪੰਜਾਬ ਦੇ ਆਮ ਲੋਕਾਂ ਨੂੰ ਇਕ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਉੱਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾ ਦਿੱਤਾ ਹੈ ਜੋ ਕਿ ਆਮ ਲੋਕਾਂ  ਦੀ ਜੇਬ ਉੱਤੇ ਭਾਰੀ ਬੋਝ ਹੈ।


ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਦਿੱਤੀ ਪ੍ਰਵਾਨਗੀ

ਪੰਜਾਬ ਸਰਕਾਰ ਨੇ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਪ੍ਰਵਾਨਗੀ ਦਿੱਤੀ ਹੈ ਜਿਸ ਅਨੁਸਾਰ ਪੁਰਾਣਾ ਵਹੀਕਲ ਬਦਲਣ ਤੇ ਨਵਾਂ ਇਲੈਕਟ੍ਰਿਕ ਵਹੀਕਲ ਲੈਣ ਉੱਤੇ ਰਜਿਸਟ੍ਰੇਸ਼ਨ ਵਿਚ 15 ਫੀਸਦੀ ਫੀਸ ਘੱਟ ਲੱਗੇਗੀ ।

ਜੰਮੂ-ਕਸ਼ਮੀਰ ਨਾਲ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਦਾ ਮਾਮਲਾ 75 ਕਰੋੜ ਰੁਪਏ 'ਚ ਕੀਤਾ ਹੱਲ

ਕਾਫੀ ਲੰਬੇ ਸਮੇਂ ਤੋਂ ਲੰਮਕਦੀ ਆ ਰਹੀ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਲਈ 75 ਕਰੋੜ ਰੁਪਏ ਵਿੱਚ ਹੱਲ ਕਰਨ ਦਾ ਫੈਸਲਾ ਕੀਤਾ ਹੈ।

ਸਨਅਤ ਨੀਤੀ ਦੇ ਅਹਿਮ ਤੱਥ

ਸੀਐਸੀ/ਬੀਸੀ ਸਨਅਤੀ ਕਾਮਿਆਂ ਨੂੰ ਸਰਕਾਰ 48000 ਰੁਪਏ ਪ੍ਰਤੀ ਸਾਲ ਦੇਵੇਗੀ ਉਥੇ ਹੀ ਜਰਨਲ ਕੈਟੇਗਰੀ ਨੂੰ  ਸਾਲ ਦਾ 36000 ਰੁਪਏ ਮਿਲੇਗਾ।

ਰੇਤ ਮਾਫੀਆ ਨੂੰ ਠੱਲ ਪਾਉਣ ਲਈ ਅਹਿਮ ਫ਼ੈਸਲਾ 

ਪੰਜਾਬ ਸਰਕਾਰ ਨੇ ਰੇਤ ਮਾਫੀਆ ਨੂੰ ਖਤਮ ਕਰਨ ਲਈ ਅਹਿਮ ਫੈਸਲੇ ਲਏ ਹਨ। ਸਰਕਾਰ ਨੇ 5 ਫਰਵਰੀ ਨੂੰ 7 ਜ਼ਿਲ੍ਹਿਆ ਵਿੱਚ 18 ਸਰਕਾਰੀ ਖੱਡਾ ਸ਼ੁਰੂ ਕਰੇਗੀ। ਇਨ੍ਹਾਂ ਖੱਡਾਂ ਵਿਚੋਂ  ਆਮ ਲੋਕਾਂ ਨੂੰ ਸਾਢੇ 5 ਰੁਪਏ ਪ੍ਰਤੀ ਫੁੱਟ ਰੇਤਾ ਮਿਲੇਗਾ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ 14 ਜ਼ਿਲਿਆ ਵਿੱਚ ਰੇਤੇ ਦੀਆਂ 50 ਖੱਡਾ ਸ਼ੁਰੂ ਕਰਨ ਦਾ ਦਾਅਵਾ ਕੀਤਾ ਹੈ।

ਬਿਜਲੀ ਦੀ ਸਬਸਿਡੀ ਬਾਰੇ ਅਹਿਮ ਗੱਲਾਂ 

ਪੰਜਾਬ ਸਰਕਾਰ ਨੇ ਉਦਯੋਗ ਨੂੰ 5 ਰੁਪਏ ਪ੍ਰਤੀ  ਯੂਨਿਟ ਦੇ ਕੇ 3600 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਕਿਸਾਨਾਂ ਲਈ ਪਹਿਲ ਕਦਮੀ

ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਇਕ ਹੋਰ ਵੱਡਾ ਫੈਸਲਾ ਲਿਆ ਹੈ ਜਿਸ ਮੁਤਾਬਕ ਬਾਸਮਤੀ ਬੀਜਣ ਵਾਲੇ ਕਿਸਾਨਾਂ ਨੂੰ ਮੰਡੀ ਫੀਸ ਤੋਂ ਛੋਟ ਦਿੱਤੀ ਜਾਵੇਗੀ।


Related Post