ਲਤੀਫਪੁਰਾ ਇਲਾਕੇ ’ਚ ਇੰਪਰੂਵਮੈਂਟ ਟਰੱਸਟ ਦੀ ਕਾਰਵਾਈ, ਲੋਕਾਂ ’ਚ ਭਾਰੀ ਰੋਸ

By  Aarti December 9th 2022 11:19 AM

ਜਲੰਧਰ (9 ਦਸੰਬਰ, 2022): ਜ਼ਿਲ੍ਹੇ ਵਿੱਚ ਪ੍ਰਸ਼ਸਾਨ ਵੱਲੋਂ ਲਤੀਫਪੁਰਾ ਇਲਾਕੇ ਵਿਖੇ ਨਾਜ਼ਾਇਜ ਕਬਜ਼ਿਆ ਨੂੰ  ਹਟਾਇਆ ਜਾ ਰਿਹਾ ਹੈ। ਦੱਸ ਦਈਏ ਕਿ ਕਰੀਬ ਡੇਢ ਏਕੜ ਥਾਂ ਨੂੰ ਇੰਪਰੂਵਮੈਂਟ ਟਰੱਸਟ ਵੱਲੋਂ  ਖਾਲੀ ਕਰਵਾਈ ਜਾਣੀ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੀ ਪ੍ਰਸ਼ਾਸਨ ਵੱਲੋਂ ਥਾਂ ਨੂੰ ਖਾਲੀ ਕਰਵਾਈ ਜਾ ਰਹੀ ਹੈ। ਜਿਸ ਤੋਂ ਬਾਅਦ ਇਲਾਕੇ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। 

ਮਿਲੀ ਜਾਣਕਾਰੀ ਮੁਤਾਬਿਕ ਇਲਾਕੇ ਦੇ ਲੋਕਾਂ ਵੱਲੋਂ ਪ੍ਰਸ਼ਾਸਨ ਦੀ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਪੂਰਾ ਇਲਾਕੇ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ। ਦੱਸ ਦਈਏ ਕਿ ਲੋਕਾਂ ਦਾ ਰੋ ਰੋ ਕੇ ਬੂਰਾ ਹਾਲ ਹੋਇਆ ਪਿਆ ਹੈ। ਲੋਕਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਨਾਜ਼ਾਇਜ ਕਬਜ਼ਿਆ ਨੂੰ ਹਟਾਉਣ ਤੋਂ ਪਹਿਲਾਂ ਮੁਨਾਦੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਜ਼ਮੀਨ ਨੂੰ ਖਾਲੀ ਕਰ ਦੇਣ। ਨਾਲ ਹੀ ਇਹ ਵੀ ਚਿਤਾਵਨੀ ਦਿੱਤੀ ਸੀ ਲੋਕ ਪਹਿਲਾਂ ਹੀ ਜ਼ਮੀਨ ਖਾਲੀ ਕਰ ਦੇਣ ਜੇਕਰ ਅਜਿਹਾ ਨਹੀਂ ਕੀਤਾ ਲੋਕ ਅਜਿਹਾ ਨਹੀਂ ਕਰਨਗੇ ਤਾਂ ਪ੍ਰਸ਼ਾਸਨ ਆਪਣੇ ਢੰਗ ਨਾਲ ਕਬਜ਼ਾ ਲਵੇਗਾ ਅਤੇ ਇਸ ਦੌਰਾਨ ਜੋ ਵੀ ਨੁਕਸਾਨ ਹੋਵੇਗਾ ਉਸਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੀ ਹੋਵੇਗੀ।

- ਰਿਪੋਰਟਰ ਪਤਰਸ ਮਸੀਹ ਦੇ ਸਹਿਯੋਗ ਨਾਲ

ਇਹ ਵੀ ਪੜੋ: ਮੋਹਾਲੀ ਦੇ ਪਿੰਡ ਕਕਰਾਲੀ ਤੋਂ ਲਾਪਤਾ ਹੋਏ 4 ਬੱਚਿਆਂ 'ਚੋਂ 3 ਬਰਾਮਦ

Related Post