Bathinda School: ਬਠਿੰਡਾ ਦੇ ਸਰਕਾਰੀ ਸਕੂਲ ਦੀ ਧੱਕੇਸ਼ਾਹੀ; ਸਕੂਲ ’ਚ ਸਿੱਖ ਵਿਦਿਆਰਥੀਆਂ ਦੇ ਲੁਹਾਏ ਕੜੇ, ਜਾਣੋ ਪੂਰਾ ਮਾਮਲਾ

ਬਠਿੰਡਾ ਦੇ ਇੱਕ ਸਰਕਾਰੀ ਸਕੂਲ ’ਚੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸਰਕਾਰੀ ਸਕੂਲ ’ਚ ਵਿਦਿਆਰਥੀਆਂ ਦੇ ਕੜੇ ਲੁਹਾਏ ਗਏ ਹਨ।

By  Aarti September 20th 2023 12:03 PM

Bathinda School: ਬਠਿੰਡਾ ਦੇ ਇੱਕ ਸਰਕਾਰੀ ਸਕੂਲ ’ਚੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸਰਕਾਰੀ ਸਕੂਲ ’ਚ ਵਿਦਿਆਰਥੀਆਂ ਦੇ ਕੜੇ ਲੁਹਾਏ ਗਏ ਹਨ। ਜਿਸਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਜਥੇਬੰਦੀਆਂ ’ਚ ਰੋਸ ਪਾਇਆ ਜਾ ਰਿਹਾ ਹੈ। 

ਦਅਰਸਲ ਮਾਮਲਾ ਬਠਿੰਡਾ ਦੇ ਪਰਸ ਰਾਮ ਨਗਰ ਸਰਕਾਰੀ ਸਕੂਲ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਜਿੱਥੇ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਏ ਗਏ। ਜਿਸਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਦੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਡੀਈਓ ਨੇ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। 



ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬਠਿੰਡਾ ਦੇ ਸ਼ਹੀਦ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਪੰਜ ਕੱਕਾਰਾਂ ਦਾ ਹਿੱਸਾ ’ਕੜਾ’ ਉਤਰਵਾਏ ਜਾਣ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ। ਪੰਥਕ ਮਾਮਲਿਆਂ ਵਿਚ ਦਖਲ ਦੇ ਕੇ ਖੁਸ਼ੀ ਮਨਾਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਜੀ, ਘੱਟੋ ਘੱਟ ਗੁਰੂਆਂ ਪੀਰਾਂ ਦੀ ਧਰਤੀ ’ਤੇ ਤਾਂ ਅਜਿਹਾ ਨਿਰਾਦਰ ਹੋਣ ਤੋਂ ਰੋਕੋ, ਹੋਰ ਤੁਹਾਡੇ ਤੋਂ ਉਮੀਦ ਕੀ ਕਰੀਏ।


ਖੈਰ ਹੁਣ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਕਾਫੀ ਭਖ ਗਿਆ ਹੈ। ਅਧਿਆਪਕਾਂ ਵੱਲੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਕੜੇ ਨੂੰ ਲੁਹਾਏ ਜਾਣ ਤੋਂ ਬਾਅਦ ਵਿਦਿਆਰਥੀਆਂ ਦੇ ਮਾਪਿਆਂ ’ਚ ਰੋਸ ਪਾਇਆ ਜਾ ਰਿਹਾ ਹੈ। ਨਾਲ ਹੀ ਸਿੱਖ ਜਥੇਬੰਦੀਆਂ ਵੱਲੋਂ ਵੀ ਇਸ ਮਾਮਲੇ ਦੀ ਨਿਖੇਧੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਏਅਰਪੋਰਟ ’ਤੇ ਸੋਨੇ ਦੀ ਤਸਕਰੀ ਮਾਮਲੇ ਦਾ ਪਰਦਾਫਾਸ਼, ਸ਼ਖਸ ਨੇ ਪੱਗ ’ਚ ਲੁਕੋ ਰੱਖੇ ਸੀ ਦੋ ਪੈਕਟ

Related Post