Bathinda News : ਬਿਜਲੀ ਬੋਰਡ ਦੇ ਠੇਕਾ ਮੁਲਾਜ਼ਮਾਂ ਨੇ ਬੱਚਿਆਂ ਸਣੇ ਦਫ਼ਤਰ ਬਾਹਰ ਲਾਇਆ ਧਰਨਾ, ਇਹ ਹਨ ਮੰਗਾਂ

ਆਪਣੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਸਾਡਾ ਰੁਜ਼ਗਾਰ ਪੱਕਾ ਕੀਤਾ ਜਾਵੇ ਅਤੇ ਗੁਜਾਰੇ ਲਈ ਤਨਖਾਹ ਦਿੱਤੀ ਜਾਵੇ, ਚਾਰ ਸਾਲ ਲੰਘਣ ਤੋਂ ਬਾਅਦ ਵੀ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 24 ਜਨਵਰੀ ਨੂੰ ਦਿੜਬਾ ਵਿਖੇ ਇੱਕ ਵੱਡਾ ਇਕੱਠ ਰੱਖਿਆ ਹੋਇਆ ਹੈ।

By  Aarti January 8th 2026 05:55 PM

Bathinda News :  ਬਠਿੰਡਾ ’ਚ ਬਿਜਲੀ ਬੋਰਡ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਬੋਰਡ ਦੇ ਚੀਫ ਦਫ਼ਤਰ ਬਾਹਰ ਬੱਚਿਆਂ ਸਮੇਤ ਧਰਨਾ ਲਾਇਆ ਹੋਇਆ ਹੈ। 

ਬਿਜਲੀ ਬੋਰਡ ਦੇ ਕੱਚੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਾਡੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅੱਜ ਵੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ ਚੀਫ ਦਫਤਰ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। 

ਆਪਣੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਸਾਡਾ ਰੁਜ਼ਗਾਰ ਪੱਕਾ ਕੀਤਾ ਜਾਵੇ ਅਤੇ ਗੁਜਾਰੇ ਲਈ ਤਨਖਾਹ ਦਿੱਤੀ ਜਾਵੇ, ਚਾਰ ਸਾਲ ਲੰਘਣ ਤੋਂ ਬਾਅਦ ਵੀ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 24 ਜਨਵਰੀ ਨੂੰ ਦਿੜਬਾ ਵਿਖੇ ਇੱਕ ਵੱਡਾ ਇਕੱਠ ਰੱਖਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ 10 ਸਾਲ ਪਹਿਲਾਂ ਉਨ੍ਹਾਂ ਦਾ ਪਾਸ ਲੋਨ ਨਹੀਂ ਦਿੱਤਾ ਗਿਆ ਹੈ। ਬੱਚਿਆਂ ਦੇ ਵਜ਼ੀਫੇ ਲਈ ਲੇਬਰ ਫੰਡ ਕੱਟਿਆ ਜਾ ਰਿਹਾ ਹੈ ਉਹ ਵੀ ਨਹੀਂ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਫੀਲਡ ’ਚ ਕੰਮ ਕਰਨ ਵਾਲਿਆਂ ਨੂੰ ਪੈਟਰੋਲ ਭੱਤਾ ਅਤੇ ਮੈਨਟੇਨਸ ਭੱਤਾ ਇਥੋਂ ਤੱਕ ਕਿ ਬਿਜਲੀ ਆਟਾ ਦਾ ਵੀ ਕੁਝ ਮੁਲਾਜ਼ਮਾਂ ਨੂੰ 2300 ਰੁਪਏ ਦਿੱਤਾ ਜਾ ਰਿਹਾ ਹੈ, ਪਰ ਸਾਨੂੰ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੂੰ ਓਵਰ ਟਾਈਮ ਨਹੀਂ ਦਿੱਤਾ ਜਾ ਰਿਹਾ ਨਾ ਉਹਨਾਂ ਨੂੰ ਸ਼ਿਫਟ ਲੋਨ ਦਿੱਤਾ ਜਾ ਰਿਹਾ ਹੈ। ਕੁੱਲ ਮਿਲਾ ਕੇ ਲੋਕਲ ਮੰਗਾਂ ਨੂੰ ਲੈ ਕੇ ਠੇਕਾ ਮੁਲਾਜ਼ਮਾਂ ਵੱਲੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : Chandigarh ਦੀ NIA ਅਦਾਲਤ ਵੱਲੋਂ ਗੋਲਡੀ ਬਰਾੜ ਨੂੰ ਭਗੌੜਾ ਘੋਸ਼ਿਤ ਕਰਨ ਦੀ ਤਿਆਰੀ ,ਕਾਰੋਬਾਰੀ ਦੇ ਘਰ 'ਤੇ ਫਾਇਰਿੰਗ ਦਾ ਮਾਮਲਾ

Related Post