ਛੇਹਰਟਾ ਚ ਰੰਜ਼ਿਸ਼ ਨੂੰ ਲੈ ਕੇ ਨੌਜਵਾਨਾਂ ਨੇ ਨੌਜਵਾਨ ਨੂੰ ਮਾਰੀ ਗੋਲ਼ੀ, ਹਾਲਤ ਨਾਜ਼ੁਕ ਬਣੀ

By  Ravinder Singh February 15th 2023 03:33 PM

ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਵਿਚ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਸਿੱਖ ਨੌਜਵਾਨ ਨੂੰ ਗੋਲ਼ੀ ਮਾਰ ਦਿੱਤੀ ਜੋ ਕਿ ਉਸ ਦੀ ਪਿੱਠ 'ਚ ਲੱਗੀ ਹੈ। ਨੌਜਵਾਨ ਨੂੰ ਛੇਹਰਟਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।


ਘਟਨਾ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਜ਼ਖਮੀ ਨੌਜਵਾਨ ਰਣਜੀਤ ਸਿੰਘ ਦੇ ਪਿਤਾ ਮਲਕੀਤ ਸਿੰਘ ਨੇ ਦੱਸਿਆ ਕਿ ਬਾਸਰਕੇ ਭੈਣੀ ਦੇ ਰਹਿਣ ਵਾਲੇ ਵਰਿੰਦਰ ਸਿੰਘ ਨਾਲ ਕੁਝ ਸਮਾਂ ਪਹਿਲਾਂ ਝਗੜਾ ਹੋਇਆ ਸੀ, ਜਿਸ ਦੌਰਾਨ ਉਨ੍ਹਾਂ ਦੇ ਪੁੱਤਰ ਰਣਜੀਤ ਸਿੰਘ ਤੇ ਪੁਲਿਸ ਵੱਲੋਂ 307 ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਉਨ੍ਹਾਂ ਦਾ ਪੁੱਤਰ ਦੋ ਸਾਲ ਦੀ ਜੇਲ੍ਹ ਵੀ ਕੱਟ ਕੇ ਆਇਆ ਹੈ।

ਇਸ ਤੋਂ ਬਾਅਦ ਉਨ੍ਹਾਂ ਦਾ ਉਕਤ ਲੋਕਾਂ ਦੇ ਨਾਲ 6 ਲੱਖ ਰੁਪਏ 'ਚ ਰਾਜ਼ੀਨਾਮਾ ਵੀ ਹੋ ਗਿਆ ਹੈ ਪਰ ਅੱਜ ਜਦ ਉਨ੍ਹਾਂ ਦਾ ਪੁੱਤਰ ਘਰੋਂ ਨਿਕਲਿਆ ਤਾਂ ਪਿੱਛਿਓਂ ਮੋਟਰਸਾਈਕਲ ਉਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਉਸ ਦੀ ਪਿੱਠ ਵਿਚ ਗੋਲ਼ੀ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਵਾਪਸ ; ਮਨੀਸ਼ਾ ਗੁਲਾਟੀ ਬਣੀ ਰਹੇਗੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ

ਮੌਕੇ ਉਤੇ ਪੁੱਜੇ ਪੁਲਿਸ ਅਧਿਕਾਰੀਆਂ ਦੇ ਨਾਲ ਜਦ ਇਸ ਸਬੰਧ 'ਚ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਬਹੁਤ ਜਲਦੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Related Post