Fatehgarh Sahib : ਵਿਆਹੁਤਾ ਦੀ ਭੇਤਭਰੇ ਹਾਲਾਤਾਂ ਚ ਮੌਤ, ਪੇਕੇ ਪਰਿਵਾਰ ਨੇ ਸਹੁਰਿਆਂ ਤੇ ਲਾਏ ਦੋਸ਼, ਲਾਸ਼ ਸੜਕ ਤੇ ਰੱਖ ਕੇ ਮੰਗਿਆ ਇਨਸਾਫ਼

Amloh News : ਮ੍ਰਿਤਕਾ ਦੇ ਪੇਕੇ ਪਰਿਵਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਐਸਐਸਪੀ ਦਫਤਰ ਫਤਿਹਗੜ੍ਹ ਸਾਹਿਬ ਦੇ ਬਾਹਰ ਕੁੜੀ ਦੀ ਲਾਸ਼ ਨੂੰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਤੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ।

By  KRISHAN KUMAR SHARMA April 7th 2026 08:32 PM -- Updated: April 7th 2026 08:34 PM

Amloh News : ਲੰਘੀ 2 ਅਪ੍ਰੈਲ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ (Fatehgarh Sahib) ਦੇ ਅਮਲੋਹ ਅਧੀਨ ਪੈਂਦੇ ਪਿੰਡ ਭੱਦਲਥੂਹਾ ਵਿਖੇ ਇੱਕ ਮਹਿਲਾ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋਣ ਦਾ ਮਾਮਲੇ ਨੂੰ ਲੈ ਕੇ ਮ੍ਰਿਤਕਾ ਦੇ ਪੇਕੇ ਪਰਿਵਾਰ ਵੱਲੋਂ ਸਹੁਰਾ ਪਰਿਵਾਰ 'ਤੇ ਕਥਿਤ ਤੌਰ 'ਤੇ ਕਤਲ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ, ਤੇ ਕਾਰਵਾਈ ਨੂੰ ਲੈ ਕੇ ਮ੍ਰਿਤਕਾ ਦੇ ਪੇਕੇ ਪਰਿਵਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਐਸਐਸਪੀ ਦਫਤਰ ਫਤਿਹਗੜ੍ਹ ਸਾਹਿਬ ਦੇ ਬਾਹਰ ਕੁੜੀ ਦੀ ਲਾਸ਼ ਨੂੰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਤੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ।

ਦੱਸ ਦਈਏ ਕਿ ਇਸਤੋਂ ਪਹਿਲਾਂ ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਥਾਣਾ ਅਮਲੋਹ ਵਿਖੇ ਵੀ ਕੁੜੀ ਦੇ ਸਹੁਰਾ ਪਰਿਵਾਰ ਖਿਲਾਫ ਕਾਰਵਾਈ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ।

ਪੇਕਾ ਪਰਿਵਾਰ ਕਿਉਂ ਲਗਾ ਰਿਹਾ ਇਲਜ਼ਾਮ ? 

ਫਤਿਹਗੜ੍ਹ ਸਾਹਿਬ ਵਿਖੇ ਮ੍ਰਿਤਕਾ ਦੀ ਲਾਸ਼ ਸੜਕ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮ੍ਰਿਤਕ ਦੇ ਪੇਕੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਹਨਾਂ ਦੀ ਲੜਕੀ ਰੁਪਿੰਦਰ ਕੌਰ ਹਲਕਾ ਅਮਲੋਹ ਦੇ ਪਿੰਡ ਭੱਦਲਥੂਹਾ ਵਿਖੇ ਵਿਆਹੀ ਹੋਈ ਸੀ, ਜਿਸ ਦੇ ਦੋ ਬੱਚੇ ਵੀ ਹਨ। ਉਹਨਾਂ ਨੂੰ 2 ਅਪ੍ਰੈਲ ਨੂੰ ਪਰਿਵਾਰ ਨੂੰ ਫੋਨ ਆਉਂਦਾ ਹੈ ਕਿ ਉਹਨਾਂ ਦੀ ਕੁੜੀ ਨੂੰ ਦਿਲ ਦਾ ਦੌਰਾ ਪਿਆ ਹੈ, ਜਿਸ ਤੋਂ ਬਾਅਦ ਉਹ ਕੁੜੀ ਦੇ ਸਹੁਰੇ ਪਿੰਡ ਪਹੁੰਚੇ ਤਾਂ ਦੱਸਿਆ ਜਾਂਦਾ ਹੈ ਕਿ ਕੁੜੀ ਨੇ ਪੱਖੇ ਨਾਲ ਲਟਕ ਕੇ ਆਤਮ-ਹੱਤਿਆ ਕਰ ਲਈ। ਪਰਿਵਾਰ ਵਾਲਿਆਂ ਨੇ ਕਿਹਾ ਕਿ ਉਹਨਾਂ ਦੀ ਕੁੜੀ ਅਜਿਹਾ ਨਹੀਂ ਕਰ ਸਕਦੀ। ਉਸ ਨੂੰ ਮਾਰਿਆ ਗਿਆ ਹੈ। ਉਹਨਾਂ ਨੇ ਮੰਗ ਕੀਤੀ ਕਿ ਸਹੁਰਾ ਪਰਿਵਾਰ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਰਵਾਈ ਕੀਤੀ ਜਾਵੇ।

ਪੁਲਿਸ ਦਾ ਕੀ ਹੈ ਕਹਿਣਾ ? 

ਇਸ ਸਬੰਧੀ ਗੱਲਬਾਤ ਕਰਦੇ ਹੋਏ ਡੀਐਸਪੀ ਫਤਿਹਗੜ੍ਹ ਸਾਹਿਬ ਕੁਲਬੀਰ ਸਿੰਘ ਨੇ ਦੱਸਿਆ ਕਿ ਅਮਲੋਹ ਪੁਲਿਸ ਵੱਲੋਂ ਚਾਰ ਲੋਕਾਂ ਦੇ ਖਿਲਾਫ ਮਾਮਲਾ ਦਰਜਾ ਕੀਤਾ ਗਿਆ ਹੈ, ਜਿਸ ਵਿੱਚ ਕੁੜੀ ਦੇ ਪਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਮੈਂਬਰਾਂ ਨੂੰ ਡਾਕਟਰੀ ਰਿਪੋਰਟ ਅਤੇ ਪੁਲਿਸ ਕਾਰਵਾਈ 'ਤੇ ਸੰਤੁਸ਼ਟੀ ਨਹੀਂ ਸੀ, ਜਿਸ ਕਾਰਨ ਅੱਜ ਉਹਨਾਂ ਨੂੰ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਮਿਲਾ ਦਿੱਤਾ ਗਿਆ ਹੈ ਅਤੇ ਪੁਲਿਸ ਮੁਖੀ ਵੱਲੋਂ ਇਸ ਮਾਮਲੇ ਨੂੰ ਲੈ ਕੇ ਇੱਕ ਸਿੱਟ ਬਣਾ ਦਿੱਤੀ ਗਈ ਹੈ, ਜਿਸ ਵਿੱਚ ਐਸਪੀ, ਡੀਐਸਪੀ ਅਤੇ ਸੀਆਈਏ ਇੰਚਾਰਜ ਸ਼ਾਮਿਲ ਹਨ।

Related Post