PTC News
Search
🔍 Search

Mansa ਚ ਮਾਨ ਸਰਕਾਰ ਦੀ ਸਿਹਤ ਕ੍ਰਾਂਤੀ ਦੇ ਦਾਅਵਿਆਂ ਤੇ ਉੱਠੇ ਸਵਾਲ, ਮ੍ਰਿਤਕ ਦੇਹ ਨੂੰ ਹਸਪਤਾਲ ਪਹੁੰਚਾਉਣ ਲਈ ਲੈਣੀ ਪਈ ਰੇਹੜੀ ਦੀ ਮਦਦ !

ਸਮਾਜਸੇਵੀ ਨੇ ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

By  Jaswinder Kaur November 28th 2026 12:21 PM -- Updated: November 28th 2026 12:22 PM

In Mansa street vendor had to be taken the dead body to the hospital :  ਮਾਨਸਾ ਵਿੱਚ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਕੀਤੇ ਜਾ ਰਹੇ ਦਾਅਵਿਆਂ 'ਤੇ ਸਵਾਲ ਖੜ੍ਹੇ ਹੋ ਗਏ ਹਨ। ਇੱਥੇ ਵਾਪਰੀ ਇੱਕ ਦਰਦਨਾਕ ਘਟਨਾ ਨੇ ਸਿਹਤ ਵਿਭਾਗ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਮਾਨਸਾ ਦੀ ਨਿਊ ਕੋਰਟ ਰੋਡ 'ਤੇ ਰਾਤ ਸਮੇਂ ਇੱਕ ਵਿਅਕਤੀ ਗੰਦੇ ਨਾਲੇ ਵਿੱਚ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : 

Instagram for TV : ਹੁਣ ਟੀਵੀ 'ਤੇ ਦੇਖੀਆਂ ਜਾ ਸਕਣਗੀਆਂ ਇੰਸਟਾਗ੍ਰਾਮ ਰੀਲ ਤੇ ਸਟੋਰੀਜ਼, ਜਾਣੋ ਕਿਵੇਂ ਕਰੇਗਾ ਕੰਮ

ਹੈਰਾਨੀ ਦੀ ਗੱਲ ਇਹ ਰਹੀ ਕਿ ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਹਸਪਤਾਲ ਵਿੱਚ ਫੋਨ ਕਰਕੇ ਐਂਬੂਲੈਂਸ ਦੀ ਮੰਗ ਕੀਤੀ, ਪਰ ਕਾਫ਼ੀ ਕੋਸ਼ਿਸ਼ਾਂ ਦੇ ਬਾਵਜੂਦ ਕਥਿਤ ਤੌਰ 'ਤੇ ਕੋਈ ਐਂਬੂਲੈਂਸ ਮੌਕੇ 'ਤੇ ਨਹੀਂ ਪਹੁੰਚੀ।

ਆਖ਼ਰਕਾਰ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸ ਦੀ ਬਜਾਏ ਰੇਹੜੀ ਦਾ ਸਹਾਰਾ ਲੈਣਾ ਪਿਆ। ਇਸ ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਸਮਾਜਸੇਵੀ ਕ੍ਰਿਸ਼ਨ ਚੌਹਾਨ ਨੇ ਪੰਜਾਬ ਸਰਕਾਰ ਦੀ 'ਸਿਹਤ ਕ੍ਰਾਂਤੀ' ਦੇ ਦਾਅਵਿਆਂ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਹਸਪਤਾਲ ਪਹੁੰਚਾਉਣ ਲਈ ਵੀ ਰੇਹੜੀ ਦੀ ਵਰਤੋਂ ਕਰਨੀ ਪਵੇ ਤਾਂ ਸਿਹਤ ਸੇਵਾਵਾਂ ਦੀ ਜ਼ਮੀਨੀ ਹਕੀਕਤ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

ਹੁਣ ਸਵਾਲ ਇਹ ਉੱਠਦਾ ਹੈ ਕਿ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਸਰਕਾਰੀ ਦਾਅਵਿਆਂ ਦੇ ਬਾਵਜੂਦ ਮਾਨਸਾ ਵਿੱਚ ਐਂਬੂਲੈਂਸ ਸੇਵਾ ਸਮੇਂ ਸਿਰ ਕਿਉਂ ਉਪਲਬਧ ਨਹੀਂ ਹੋ ਸਕੀ? ਫਿਲਹਾਲ ਇਸ ਪੂਰੇ ਮਾਮਲੇ ਵਿੱਚ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦਾ ਪੱਖ ਸਾਹਮਣੇ ਆਉਣਾ ਬਾਕੀ ਹੈ।

ਇਸ ਮੌਕੇ ਸਮਾਜ ਸੇਵੀ ਕ੍ਰਿਸ਼ਨ ਚੌਹਾਨ ਨੇ ਦੱਸਿਆ ਕਿ ਨਾਲੇ 'ਚ ਡਿੱਗਣ ਕਰਕੇ ਠੰਡ ਦੇ ਮੌਸਮ ਕਾਰਨ ਇਸ ਵਿਅਕਤੀ ਦੀ ਮੌਤ ਹੋਈ ਲੱਗ ਰਹੀ ਹੈ, ਬਾਕੀ ਇਸ ਬਾਰੇ ਸਾਰੀ ਜਾਣਕਾਰੀ ਮੈਡੀਕਲ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸੂਬੇ ਦੀ ਮਾਨ ਸਰਕਾਰ ਸਿਹਤ ਕ੍ਰਾਂਤੀ ਨੂੰ ਲੈ ਕੇ ਥਾਂ ਥਾਂ 'ਤੇ ਵੱਡੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਜ਼ਮੀਨੀ ਹਾਲਤ ਕੁਝ ਹੋਰ ਹੀ ਦਿੱਖ ਰਹੀ ਹੈ। ਉਨ੍ਹਾਂ ਸਵਾਲ ਉਠਾਏ ਕਿ ਇੰਨੀ ਦੇਰ ਪਹਿਲਾ ਤੋਂ ਫੋਨ ਕੀਤੇ ਜਾਣ ਦੇ ਬਾਵਜੂਦ ਹੁਣ ਤੱਕ ਇੱਥੇ ਕੋਈ ਐਮਬੂਲੈਂਸ ਜਾਂ ਗੱਡੀ ਅਜੇ ਤੱਕ ਨਹੀਂ ਪਹੁੰਚੀ। ਪਰ ਆਖਿਰਕਾਰ ਹੁਣ ਸਥਾਨਕ ਲੋਕਾਂ ਦੀ ਮਦਦ ਨਾਲ ਮ੍ਰਿਤਕ ਵਿਅਕਤੀ ਦੀ ਦੇਹ ਨੂੰ ਹਸਪਤਾਲ ਲੈ ਕੇ ਜਾਣ ਦਾ ਬੰਦੋਬਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿਣਾ ਚਾਹੁੰਦੇ ਹਨ ਕਿ ਇੱਕ ਪਾਸੇ ਸਰਕਾਰ ਵਲੋਂ ਲੋਕਾਂ ਨੂੰ ਸੋਸ਼ਲ ਮੀਡੀਆ ਰਾਹੀਂ ਗੁੰਮਰਾਹ ਕਰਕੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਜਦਕਿ ਹਕੀਕਤ ਕੁਝ ਹੋਰ ਹੀ ਨਜਰ ਆ ਰਹੀ ਹੈ। ਸਮਾਜਸੇਵੀ ਨੇ ਸ਼ਹਿਰ ਵਿਚ ਸਟਰੀਟ ਲਾਈਟਾਂ ਦੇ ਸੁਚਾਰੂ ਪ੍ਰਬੰਧ ਨਾ ਹੋਣ 'ਤੇ ਵੀ ਨਿਰਾਸ਼ਾ ਪ੍ਰਗਟ ਕੀਤੀ ਹੈ।    

Related Post