ਛੋਟੇ ਸਾਹਿਬਜ਼ਾਦਿਆਂ ਦੀ ਯਾਦ ਚ ਯੋਗੀ ਨੇ ਸਿਰ ਤੇ ਸਜਾਈ ਕੇਸਰੀ ਦਸਤਾਰ, ਸਿੱਖ ਗੁਰੂਆਂ ਦੀ ਕੁਰਬਾਨੀਆਂ ਨੂੰ ਕੀਤਾ ਯਾਦ

By  Jasmeet Singh December 26th 2023 04:37 PM

ਲਖਨਊ: ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਨਿਵਾਸ 'ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ। ਯੋਗੀ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੇ ਸਿਰ 'ਤੇ ਰੱਖ ਕੇ ਮੁੱਖ ਮੰਤਰੀ ਨਿਵਾਸ 'ਚ ਲੈ ਕੇ ਆਏ। ਯੋਗੀ ਆਦਿਤਿਆਨਾਥ ਨੇ ਕਿਹਾ ਕਿ ਵੀਰ ਬਾਲ ਦਿਵਸ ਸਾਨੂੰ ਸਿੱਖ ਗੁਰੂਆਂ ਦੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। 

yogi on veer bal divas

ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਚਾਰੇ ਸਾਹਿਬਜ਼ਾਦਿਆਂ ਨੇ ਧਰਮ ਅਤੇ ਦੇਸ਼ ਦੀ ਰੱਖਿਆ ਲਈ ਖੁਸ਼ੀ-ਖੁਸ਼ੀ ਕੁਰਬਾਨੀਆਂ ਦਿੱਤੀਆਂ। ਇਸ ਇਤਿਹਾਸ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਹੋਵੇਗਾ ਤਾਂ ਜੋ ਉਹ ਆਪਣੇ ਸ਼ਹੀਦਾਂ ਦੀ ਗੌਰਵਮਈ ਗਾਥਾ ਤੋਂ ਜਾਣੂ ਹੋ ਸਕਣ।

ਪ੍ਰੋਗਰਾਮ ਦੌਰਾਨ ਸੀ.ਐਮ. ਯੋਗੀ ਨੇ ਕਿਹਾ ਕਿ ਬਹਾਦਰ ਬੱਚਿਆਂ ਨੂੰ ਸੂਬੇ ਦੇ ਹਰ ਡਵੀਜ਼ਨ ਅਤੇ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਸਿੱਖ ਗੁਰੂਆਂ ਨਾਲ ਸਬੰਧਤ ਸਾਰੇ ਸਥਾਨਾਂ ਦੀ ਨਿਸ਼ਾਨਦੇਹੀ ਕਰ ਕੇ ਉਨ੍ਹਾਂ ਦੇ ਵਿਕਾਸ ਲਈ ਕੰਮ ਕੀਤਾ ਜਾਵੇਗਾ। 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸੀ.ਐਮ. ਯੋਗੀ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਅਤੇ ਧਰਮ ਦੀ ਰੱਖਿਆ ਕਰਦੇ ਹੋਏ ਆਪਣੇ ਚਾਰ ਪੁੱਤਰਾਂ ਦੀ ਕੁਰਬਾਨੀ ਦਿੱਤੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਦੇ ਚਾਰ ਸਾਹਿਬਜ਼ਾਦੇ ਸ਼ਹੀਦ ਹੋ ਗਏ ਤਾਂ ਉਨ੍ਹਾਂ ਦੇ ਮੂੰਹੋਂ ਇਕੋ ਗੱਲ ਨਿਕਲੀ ਕਿ 'ਚਾਰ ਮੁਏ ਤੋਂ ਕਿਆ ਹੁਆ ਜੀਵਤ ਕਈ ਹਜਾਰ'। 

ਵੀਰ ਬਾਲ ਦਿਵਸ ਮੌਕੇ ਕਰਵਾਏ ਪ੍ਰੋਗਰਾਮ ਵਿੱਚ ਸ਼ਾਮਲ ਹੋਏ UP ਦੇ CM ਯੋਗੀ ਆਦਿਤਿਆਨਾਥ

ਵੀਰ ਬਾਲ ਦਿਵਸ (ਸਾਹਿਬਜ਼ਾਦਾ ਦਿਵਸ) ਮੌਕੇ ਕਰਵਾਏ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ UP ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ #UP #UttarPradeshGovernment #programs #CMSpeeches #YogiAdityanath #ChiefMinister #BharatiyaJanataParty #SafarEShahadat #ChoteSahibzade #MataGujriJi #VaddeSahibzade #GuruGobindSinghJi #ShaheediDiwas #PTCNews

Posted by PTC News on Monday, December 25, 2023

ਉਨ੍ਹਾਂ ਕਿਹਾ ਅਜਿਹੇ ਪ੍ਰੋਗਰਾਮ ਗੁਰੂ ਸਾਹਿਬ ਪ੍ਰਤੀ ਸਾਡਾ ਧੰਨਵਾਦ ਪ੍ਰਗਟ ਕਰਨ ਦਾ ਮੌਕਾ ਹੁੰਦੇ ਹਨ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਨਿਵਾਸ ਵਿਖੇ ਕਰਵਾਏ ਗਏ ਪ੍ਰੋਗਰਾਮ ਵਿੱਚ ਸਿੱਖ ਗੁਰੂਆਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਮਿਲਿਆ ਹੈ।

ਸੀ.ਐਮ. ਯੋਗੀ ਨੇ ਕਿਹਾ ਕਿ ਮਾਤਾ ਗੁਜਰੀ ਦੀ ਰਹਿਨੁਮਾਈ ਹੇਠ ਸਾਹਿਬਜ਼ਾਦਿਆਂ ਨੂੰ ਮਿਲੇ ਸੰਸਕਾਰਾਂ ਦਾ ਹੀ ਨਤੀਜਾ ਹੈ ਕਿ ਉਹ ਅਧਰਮ ਅੱਗੇ ਨਹੀਂ ਝੁਕੇ। ਉਨ੍ਹਾਂ ਧਰਮ ਅਤੇ ਦੇਸ਼ ਲਈ ਲੜਦਿਆਂ ਆਪਣੀ ਜਾਨ ਦੇ ਦਿੱਤੀ। ਉਨ੍ਹਾਂ ਕਿਹਾ ਅੱਜ ਦਾ ਦਿਨ ਹਰ ਨੌਜਵਾਨ ਅਤੇ ਬੱਚੇ ਨੂੰ ਨਵੀਂ ਪ੍ਰੇਰਨਾ ਦਿੰਦਾ ਹੈ। 

yogi on veer bal divas

ਲਖਨਊ ਦੇ ਸਿੱਖਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 2020 ਤੋਂ ਲੈ ਕੇ ਹੁਣ ਤੱਕ ਹਰ ਕੋਈ ਇਹ ਮੁੱਦਾ ਲਗਾਤਾਰ ਉਠਾਉਂਦਾ ਆ ਰਿਹਾ ਹੈ ਕਿ ਭਾਰਤ ਦੇ ਇਤਿਹਾਸ ਵਿੱਚ ਮਹਾਨ ਕੁਰਬਾਨੀਆਂ ਦੇਣ ਵਾਲੇ ਸਾਹਿਬਜ਼ਾਦਿਆਂ ਨੂੰ ਕਿਉਂ ਵਿਸਾਰ ਦਿੱਤਾ ਗਿਆ। ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਉਣ ਦੀ ਥਾਂ ਕੋਈ ਹੋਰ ਸਮਾਗਮ ਬਾਲ ਦਿਵਸ ਨਾਲ ਜੋੜ ਦਿੱਤਾ ਗਿਆ।

Related Post