Yellow Alert in Punjab: ਪੰਜਾਬ 'ਚ ਅਗਲੇ 5 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ’ਚ ਇੱਕ ਵਾਰ ਫਿਰ ਤੋਂ ਮੌਸਮ ਦਾ ਮਿਜ਼ਾਜ ਬਦਲਣ ਦੀ ਤਿਆਰੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਵਿੱਚ 1 ਮਈ ਦੀ ਰਾਤ ਤੋਂ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਿਹਾ ਹੈ।

By  Aarti April 29th 2023 04:30 PM

Punjab Weather Update: ਪੰਜਾਬ ’ਚ ਇੱਕ ਵਾਰ ਫਿਰ ਤੋਂ ਮੌਸਮ ਦਾ ਮਿਜ਼ਾਜ ਬਦਲਣ ਦੀ ਤਿਆਰੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਵਿੱਚ 1 ਮਈ ਦੀ ਰਾਤ ਤੋਂ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਿਹਾ ਹੈ। ਜਿਸ ਦੇ ਅਸਰ ਕਾਰਨ 1 ਅਤੇ 2 ਮਈ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। 

ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਵੱਲੋ ਪੰਜਾਬ 'ਚ ਪਹਿਲਾਂ 30 ਅਪ੍ਰੈਲ ਤੱਕ ਅਲਰਟ ਜਾਰੀ ਕੀਤਾ ਗਿਆ ਸੀ ਪਰ ਹੁਣ ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਪ੍ਰਭਾਵ ਨੂੰ ਦੇਖਦੇ ਹੋਏ ਆਉਣ ਵਾਲੇ5 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਚੱਲਦੇ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ-ਨਾਲ ਹਵਾਵਾਂ ਚੱਲਣਗੀਆਂ ਅਤੇ ਹਲਕੀ ਬਾਰਿਸ਼ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ 

ਉੱਥੇ ਹੀ ਇਸ ਕਾਰਨ ਪਾਰਾ ਚਾਰ ਤੋਂ ਛੇ ਡਿਗਰੀ ਤੱਕ ਡਿੱਗ ਜਾਵੇਗਾ। ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਦੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੇਗੀ। 

ਇਹ ਵੀ ਪੜ੍ਹੋ: Karan Aujla on Sharpy Ghuman Arrest: ਆਪਣੇ ਆਪ ਨੂੰ ਪਰੂਫ ਕਰਨ ਲਈ ਬੰਦੇ ਨੂੰ ਪੈਂਦੀ ਹੈ ਮਰਨ ਦੀ ਲੋੜ- ਕਰਨ ਔਜਲਾ

Related Post