India And Pakistan Tension : ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੱਕ ਹੋਰ ਝਟਕਾ, ਗੁਆਂਢੀ ਦੇਸ਼ ਤੋਂ ਸਾਰੇ ਆਯਾਤ-ਨਿਰਯਾਤ ਬੰਦ
ਇਸ ਪਾਬੰਦੀ ਦੇ ਤਹਿਤ ਹੁਣ ਪਾਕਿਸਤਾਨ ਤੋਂ ਆਉਣ ਵਾਲੇ ਕਿਸੇ ਵੀ ਉਤਪਾਦ ਦੇ ਸਾਰੇ ਆਯਾਤ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ, ਭਾਵੇਂ ਇਹ ਸਿੱਧਾ ਆਯਾਤ ਹੋਵੇ ਜਾਂ ਅਸਿੱਧੇ ਤੌਰ 'ਤੇ ਕਿਸੇ ਤੀਜੇ ਦੇਸ਼ ਰਾਹੀਂ। ਇਹ ਪਾਬੰਦੀ ਵਿਦੇਸ਼ੀ ਵਪਾਰ ਨੀਤੀ 2023 ਵਿੱਚ ਇੱਕ ਨਵੇਂ ਉਪਬੰਧ ਵਜੋਂ ਸ਼ਾਮਲ ਕੀਤੀ ਗਈ ਹੈ।
India And Pakistan Tension : ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਕਿਸੇ ਵੀ ਤਰ੍ਹਾਂ ਦੇ ਸਾਮਾਨ ਦੇ ਸਿੱਧੇ ਜਾਂ ਅਸਿੱਧੇ ਆਯਾਤ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ। ਵਣਜ ਮੰਤਰਾਲੇ ਵੱਲੋਂ 2 ਮਈ ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਹ ਫੈਸਲਾ ਰਾਸ਼ਟਰੀ ਸੁਰੱਖਿਆ ਅਤੇ ਜਨਤਕ ਨੀਤੀ ਦੇ ਹਿੱਤ ਵਿੱਚ ਲਿਆ ਗਿਆ ਹੈ।
ਇਸ ਪਾਬੰਦੀ ਦੇ ਤਹਿਤ ਹੁਣ ਪਾਕਿਸਤਾਨ ਤੋਂ ਆਉਣ ਵਾਲੇ ਕਿਸੇ ਵੀ ਉਤਪਾਦ ਦੇ ਸਾਰੇ ਆਯਾਤ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ, ਭਾਵੇਂ ਇਹ ਸਿੱਧਾ ਆਯਾਤ ਹੋਵੇ ਜਾਂ ਅਸਿੱਧੇ ਤੌਰ 'ਤੇ ਕਿਸੇ ਤੀਜੇ ਦੇਸ਼ ਰਾਹੀਂ। ਇਹ ਪਾਬੰਦੀ ਵਿਦੇਸ਼ੀ ਵਪਾਰ ਨੀਤੀ 2023 ਵਿੱਚ ਇੱਕ ਨਵੇਂ ਉਪਬੰਧ ਵਜੋਂ ਸ਼ਾਮਲ ਕੀਤੀ ਗਈ ਹੈ।
ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (DGFT) ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਵੀ ਸਥਿਤੀ ਵਿੱਚ ਆਯਾਤ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਇਸਦੇ ਲਈ ਭਾਰਤ ਸਰਕਾਰ ਦੀ ਵਿਸ਼ੇਸ਼ ਪ੍ਰਵਾਨਗੀ ਦੀ ਲੋੜ ਹੋਵੇਗੀ। ਦੱਸ ਦਈਏ ਕਿ ਇਹ ਫੈਸਲਾ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ 26 ਲੋਕਾਂ ਦੀ ਜਾਨ ਚਲੀ ਗਈ ਸੀ।
ਇਹ ਵੀ ਪੜ੍ਹੋ : India vs Pakistan : ਪਿਆਸਾ ਤੜਪੇਗਾ ਪਾਕਿਸਤਾਨ; ਵਿਸ਼ਵ ਬੈਂਕ ਤੋਂ ਨਹੀਂ ਮਿਲੇਗੀ ਰਾਹਤ, ਜਾਣੋ ਕੀ ਹੈ ਭਾਰਤ ਦਾ ਪਲਾਨ