ਭਾਰਤ ਨੇ ਹਿੰਦੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਸੰਯੁਕਤ ਰਾਸ਼ਟਰ ਵਿੱਚ ਪਾਇਆ ਯੋਗਦਾਨ
ਹਿੰਦੀ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਦਾ ਅਹਿਮ ਕਦਮ ਪੁੱਟਿਆ ਗਿਆ ਹੈ। ਜੇ ਕਿ ਹਿੰਦੀ ਭਾਸ਼ਾ ਦੇ ਵਿਕਾਸ ਲਈ ਸਹਾਈ ਹੋਵੇਗਾ।
United Nation: ਹਿੰਦੀ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਦਾ ਅਹਿਮ ਕਦਮ ਪੁੱਟਿਆ ਗਿਆ ਹੈ। ਜੇ ਕਿ ਹਿੰਦੀ ਭਾਸ਼ਾ ਦੇ ਵਿਕਾਸ ਲਈ ਸਹਾਈ ਹੋਵੇਗਾ।ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਿੰਦੀ ਭਾਸ਼ਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ, ਹਿੰਦੀ ਦੀ ਸਿਰਜਣਾ ਅਤੇ ਸਮਝ ਦਾ ਵਿਕਾਸ ਕਰਨ ਲਈ ਸੰਯੁਕਤ ਰਾਸ਼ਟਰ ਵਿੱਚ ਸਵੈ-ਇੱਛਤ ਯੋਗਦਾਨ ਦੇ ਹਿੱਸੇ ਵਜੋਂ 1 ਮਿਲੀਅਨ ਡਾਲਰ ਦਾ ਯੋਗਦਾਨ ਪਾਇਆ ਗਿਆ ਹੈ, ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚੀਰਾ ਕੰਬੋਜ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

10 ਮਿਲੀਅਨ ਅਮਰੀਕੀ ਡਾਲਰ ਦਾ ਸੌਂਪਿਆ ਚੈੱਕ:
ਕੰਬੋਜ ਨੇ ਸੰਯੁਕਤ ਰਾਸ਼ਟਰ ਦੇ ਗਲੋਬਲ ਕਮਿਊਨੀਕੇਸ਼ਨ ਵਿਭਾਗ ਦੀ ਅੰਡਰ ਸੈਕਟਰੀ ਜਨਰਲ ਮੇਲਿਸਾ ਫਲੇਮਿੰਗ ਨੂੰ 10 ਮਿਲੀਅਨ ਅਮਰੀਕੀ ਡਾਲਰ ਦਾ ਚੈੱਕ ਸੌਂਪਿਆ। ਇਹ ਜਾਣਕਾਰੀ ਉਨ੍ਹਾਂ ਨੇ ਇੱਕ ਟਵੀਟ ਦੇ ਜ਼ਰੀਏ ਦਿੰਦਿਆ ਕਿਹਾ ਕਿ "ਭਾਰਤ ਸਰਕਾਰ ਹਿੰਦੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ, UN ਵਿੱਚ ਇੱਕ ਮਹੱਤਵਪੂਰਨ ਸਵੈ-ਇੱਛੁਕ ਯੋਗਦਾਨ ਦੇਣ ਲਈ ਖੁਸ਼ ਹੈ। ਅਤੇ ਹਿੰਦੀ ਦੀ ਸਿਰਜਣਾ ਅਤੇ ਸਮਝ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਕਦਮ, ”
ਹਿੰਦੀ ਭਾਸ਼ਾ ਵਿੱਚ ਮਲਟੀਮੀਡੀਆ ਨੂੰ ਮਜ਼ਬੂਤ ਕਰਨ ਦੇ ਯਤਨ:
ਸੰਯੁਕਤ ਰਾਸ਼ਟਰ ਹਰ ਹਫ਼ਤੇ ਹਿੰਦੀ ਵਿੱਚ ਆਡੀਓ ਨਿਊਜ਼ ਬੁਲੇਟਿਨ ਕਰਦਾ ਹੈ।, ਨਾਲ ਹੀ, ਸੰਯੁਕਤ ਰਾਸ਼ਟਰ ਦੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਹਿੰਦੀ ਚੈਨਲ 'ਤੇ ਹਜ਼ਾਰਾਂ ਫਾਲੋਅਰਜ਼ ਹਨ। ਉਨ੍ਹਾਂ ਕਿਹਾ ਕਿ"ਹਿੰਦੀ ਭਾਸ਼ਾ ਵਿੱਚ ਖ਼ਬਰਾਂ ਅਤੇ ਮਲਟੀਮੀਡੀਆ ਸਮੱਗਰੀ ਨੂੰ ਮੁੱਖ ਧਾਰਾ ਅਤੇ ਮਜ਼ਬੂਤ ਕਰਨ ਲਈ ਸੰਯੁਕਤ ਰਾਸ਼ਟਰ ਦੇ ਯਤਨਾਂ ਦੀ ਭਾਰਤ ਅਤੇ ਉਹਨਾਂ ਦੇਸ਼ਾਂ ਵਿੱਚ ਜਿੱਥੇ ਹਿੰਦੀ ਬੋਲਣ ਵਾਲੀ ਆਬਾਦੀ ਰਹਿੰਦੀ ਹੈ, ਦੀ ਸ਼ਲਾਘਾ ਕੀਤੀ ਗਈ ਹੈ,"