Coronavirus Cases: ਮੁੜ ਡਰਾ ਰਿਹਾ ਹੈ ਕੋਰੋਨਾ ਦਾ ਖ਼ਤਰਾ, ਜਾਣੋ ਪਿਛਲੇ 24 ਘੰਟਿਆਂ ’ਚ ਕਿੰਨੇ ਨਵੇਂ ਮਾਮਲੇ ਆਏ ਸਾਹਮਣੇ ?

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਕੋਰੋਨਾ ਦੇ ਅੰਕੜੇ ਜਾਰੀ ਕੀਤੇ ਹਨ। ਅੰਕੜਿਆਂ ਮੁਤਾਬਿਕ ਸ਼ਨੀਵਾਰ ਨੂੰ 12,193 ਨਵੇਂ ਮਾਮਲੇ ਸਾਹਮਣੇ ਆਏ ਹਨ।

By  Aarti April 22nd 2023 02:26 PM

Coronavirus Cases:  ਭਾਰਤ 'ਚ ਹਰ ਰੋਜ਼ ਕੋਰੋਨਾ ਦੇ ਨਵੇਂ ਮਾਮਲਿਆਂ ਦਾ ਗ੍ਰਾਫ ਬਦਲ ਰਿਹਾ ਹੈ। ਪਹਿਲੇ ਦੋ ਦਿਨਾਂ ਵਿੱਚ ਮਾਮਲਿਆਂ ਵਿੱਚ ਵਾਧਾ ਦੇਖਿਆ ਗਿਆ ਜਦਕਿ ਇਸ ਤੋਂ ਪਹਿਲਾਂ ਕੋਰੋਨਾ ਮਾਮਲਿਆਂ ਚ ਗਿਰਾਵਟ ਦਰਜ ਕੀਤੀ ਗਈ। ਪਰ ਅੱਜ ਇਕ ਵਾਰ ਫਿਰ ਤੋਂ ਕੋਰੋਨਾ ਮਹਾਂਮਾਰੀ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ।


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਕੋਰੋਨਾ ਦੇ ਅੰਕੜੇ ਜਾਰੀ ਕੀਤੇ ਹਨ। ਅੰਕੜਿਆਂ ਮੁਤਾਬਿਕ ਸ਼ਨੀਵਾਰ ਨੂੰ 12,193 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਸ਼ੁੱਕਰਵਾਰ ਨੂੰ ਇਹ ਗਿਣਤੀ 11,692 ਸੀ। ਇਸ ਦੇ ਨਾਲ ਹੀ, ਸਰਗਰਮ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।  

ਸ਼ਨੀਵਾਰ ਨੂੰ ਕੋਰੋਨਾ ਕਾਰਨ ਹੋਈਆਂ 42 ਮੌਤਾਂ

ਸਰਕਾਰੀ ਅੰਕੜਿਆਂ ਵਿੱਚ ਕਿਹਾ ਗਿਆ ਹੈ ਕਿ 24 ਘੰਟਿਆਂ ਵਿੱਚ 12,193 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 4,48,81,877 ਕਰੋੜ ਦਰਜ ਕੀਤੀ ਗਈ ਹੈ। ਅੰਕੜਿਆਂ ਦੇ ਅਨੁਸਾਰ, ਸ਼ਨੀਵਾਰ ਨੂੰ 42 ਮੌਤਾਂ ਹੋਈਆਂ। ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ 5,31,300 ਹੋ ਗਈ ਹੈ।

ਇਹ ਵੀ ਪੜ੍ਹੋ: Poonch Terrorist Attack: ਨਮ ਅੱਖਾਂ ਨਾਲ ਪਰਿਵਾਰ ਨੇ ਸ਼ਹੀਦਾਂ ਨੂੰ ਦਿੱਤੀ ਅੰਤਿਮ ਵਿਦਾਈ, ਸ਼ਹੀਦਾਂ ਦੇ ਪਿੰਡ 'ਚ ਸੋਗ ਦਾ ਮਾਹੌਲ

Related Post