Netflix ’ਤੇ ਭਾਰਤ ਸਰਕਾਰ ਦੀ ਸਖ਼ਤੀ, ਪਾਕਿਸਤਾਨੀ ਵੈੱਬ ਸੀਰੀਜ਼ ਦੀ ਸਟ੍ਰੀਮਿੰਗ ’ਤੇ ਰੋਕ ਲਾਉਣ ਦੇ ਹੁਕਮ
ਸ਼ਿਕਾਇਤਾਂ ਮਿਲਣ ਤੋਂ ਬਾਅਦ ਮੰਤਰਾਲੇ ਨੇ ਜਾਰੀ ਕੀਤੇ ਨਿਰਦੇਸ਼
India has issued strict instructions to Netflix : ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਨੈੱਟਫਲਿਕਸ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਭਾਰਤ ਵਿੱਚ ਪਾਕਿਸਤਾਨੀ ਮੂਲ ਦੀ ਸਮੱਗਰੀ ਦੀ ਸਟ੍ਰੀਮਿੰਗ ਨਾ ਕੀਤੀ ਜਾਵੇ। ਦਰਅਸਲ ਪਾਕਿਸਤਾਨੀ ਵੈੱਬ ਸੀਰੀਜ਼ 'ਜੋ ਬਚੇ ਹੈਂ ਸੰਗ ਸਮੇਟ ਲੋ' ਦੇ ਟ੍ਰੇਲਰ ਅਤੇ ਸੰਭਾਵਿਤ ਰਿਲੀਜ਼ ਨੂੰ ਲੈ ਕੇ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਮੰਤਰਾਲੇ ਨੇ ਇਹ ਨਿਰਦੇਸ਼ ਜਾਰੀ ਕੀਤੇ ਹਨ।
ਮੰਤਰਾਲੇ ਨੇ ਨੈੱਟਫਲਿਕਸ ਨੂੰ 8 ਮਈ 2025 ਦੀ ਸਰਕਾਰੀ ਸਲਾਹ ਦੀ ਪਾਲਣਾ ਕਰਨ ਲਈ ਕਿਹਾ ਹੈ, ਜਿਸ ਵਿੱਚ ਓਟੀਟੀ (OTT) ਪਲੇਟਫਾਰਮਾਂ ਨੂੰ ਭਾਰਤ ਵਿੱਚ ਪਾਕਿਸਤਾਨੀ ਸਮੱਗਰੀ ਬੰਦ ਕਰਨ ਲਈ ਕਿਹਾ ਗਿਆ ਸੀ। ਇਸਦੇ ਨਾਲ ਹੀ ਜੂਨ ਵਿੱਚ ਨੈੱਟਫਲਿਕਸ ਵੱਲੋਂ ਦਿੱਤੀ ਉਸ ਵਚਨਬੱਧਤਾ ਦੀ ਯਾਦ ਦਿਵਾਈ ਗਈ ਹੈ ਜਿਸ ਅਨੁਸਾਰ ਭਾਰਤੀ ਗਾਹਕਾਂ ਲਈ ਕੋਈ ਪਾਕਿਸਤਾਨੀ ਫ਼ਿਲਮ ਜਾਂ ਸੀਰੀਜ਼ ਉਪਲਬਧ ਨਹੀਂ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ :
WhatsApp 'ਚ ਆ ਰਿਹਾ ਵੱਡੇ ਕੰਮ ਦਾ ਨਵਾਂ ਫੀਚਰ ! 2 ਹਫ਼ਤੇ ਪਹਿਲਾਂ ਹੋ ਸਕਣਗੇ ਮੈਸੇਜ, ਸਮਝੋ ਕਿਵੇਂ ਕਰੇਗਾ ਕੰਮ ?
ਅਪ੍ਰੈਲ 2025 ਦੇ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਵਿੱਚ ਪਾਕਿਸਤਾਨੀ ਸਮੱਗਰੀ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਗਿਆ ਸੀ। ਹੁਣ ਆਲ ਇੰਡੀਆ ਸਿਨੇ ਵਰਕਰਜ਼ ਐਸੋਸੀਏਸ਼ਨ ਨੇ ਵੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਸੀਰੀਜ਼ 'ਤੇ ਰੋਕ ਲਾਉਣ ਦੀ ਮੰਗ ਕੀਤੀ ਸੀ, ਜਦਕਿ ਦੂਜੇ ਪਾਸੇ ਪਾਕਿਸਤਾਨ ਦੇ ਯੋਜਨਾ ਮੰਤਰੀ ਅਹਿਸਾਨ ਇਕਬਾਲ ਨੇ ਭਾਰਤ ਵਿੱਚ ਇਸ ਸੀਰੀਜ਼ 'ਤੇ ਪਾਬੰਦੀ ਲਾਉਣ ਦੀ ਮੰਗ ਦਾ ਵਿਰੋਧ ਕੀਤਾ ਹੈ।
ਸਰਕਾਰੀ ਸੂਤਰਾਂ ਅਨੁਸਾਰ ਮੰਤਰਾਲੇ ਨੂੰ ਪਾਕਿਸਤਾਨ ਆਧਾਰਿਤ ਵੈੱਬ ਸੀਰੀਜ਼ ‘ਜੋ ਬਚੇ ਹੈਂ ਸੰਗ ਸਮੇਟ ਲੋ’ ਨੂੰ ਭਾਰਤ ਵਿੱਚ ਰਿਲੀਜ਼ ਕੀਤੇ ਜਾਣ ਦੀਆਂ ਸੰਭਾਵਨਾਵਾਂ ਸਬੰਧੀ ਕਈ ਸ਼ਿਕਾਇਤਾਂ ਅਤੇ ਇਤਰਾਜ਼ ਮਿਲੇ ਸਨ। ਇਸ ਤੋਂ ਬਾਅਦ Netflix ਨੂੰ 8 ਮਈ 2025 ਨੂੰ ਜਾਰੀ ਕੀਤੀ ਗਈ ਸਰਕਾਰੀ ਸਲਾਹ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ :
Blackout in Punjab : 27 ਨਵੰਬਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਹੋਵੇਗਾ ਬਲੈਕਆਊਟ, ਵੱਜਣਗੇ ਸਾਇਰਨ
ਜ਼ਿਕਰਯੋਗ ਹੈ ਕਿ ਜੂਨ 2025 ਵਿੱਚ Netflix ਨੇ ਮੰਤਰਾਲੇ ਨੂੰ ਭਰੋਸਾ ਦਿੱਤਾ ਸੀ ਕਿ ਪਾਕਿਸਤਾਨ ਵਿੱਚ ਬਣੀ ਕੋਈ ਵੀ ਫ਼ਿਲਮ ਜਾਂ ਵੈੱਬ ਸੀਰੀਜ਼ ਭਾਰਤ ਵਿੱਚ ਉਪਲਬਧ ਨਹੀਂ ਕਰਵਾਈ ਗਈ। ਹੁਣ ਸਰਕਾਰ ਨੇ ਕੰਪਨੀ ਨੂੰ ਆਪਣੇ ਉਸੇ ਭਰੋਸੇ ’ਤੇ ਕਾਇਮ ਰਹਿਣ ਲਈ ਕਿਹਾ ਹੈ।
ਇਸ ਵੈੱਬ ਸੀਰੀਜ਼ ਦਾ ਟ੍ਰੇਲਰ ਮੰਗਲਵਾਰ ਨੂੰ ਜਾਰੀ ਹੋਇਆ ਸੀ ਅਤੇ ਇਸ ਦੀ ਸਟ੍ਰੀਮਿੰਗ 4 ਦਸੰਬਰ ਤੋਂ ਸ਼ੁਰੂ ਹੋਣੀ ਤੈਅ ਹੈ।