Amritsar News : ਇੰਡੀਆ ਇਸਲਾਮਿਕ ਕਲਚਰ ਸੈਂਟਰ ਦਿੱਲੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 11 ਲੱਖ ਰੁਪਏ ਭੇਟ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਸਹਿਯੋਗ ਲਈ ਅੱਜ ਇੰਡੀਆ ਇਸਲਾਮਿਕ ਕਲਚਰ ਸੈਂਟਰ ਨਵੀਂ ਦਿੱਲੀ ਦੇ ਪ੍ਰਧਾਨ ਸਲਮਾਨ ਖੁਰਸ਼ੀਦ ਵੱਲੋਂ ਸੰਸਥਾ ਦੇ ਖ਼ਜ਼ਾਨਚੀ ਸਿਕੰਦਰ ਹਿਯਾਤ ਨੇ 11 ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ

By  Shanker Badra October 13th 2025 06:20 PM

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਸਹਿਯੋਗ ਲਈ ਅੱਜ ਇੰਡੀਆ ਇਸਲਾਮਿਕ ਕਲਚਰ ਸੈਂਟਰ ਨਵੀਂ ਦਿੱਲੀ ਦੇ ਪ੍ਰਧਾਨ ਸਲਮਾਨ ਖੁਰਸ਼ੀਦ ਵੱਲੋਂ ਸੰਸਥਾ ਦੇ ਖ਼ਜ਼ਾਨਚੀ ਸਿਕੰਦਰ ਹਿਯਾਤ ਨੇ 11 ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਇੰਡੀਆ ਇਸਲਾਮਿਕ ਕਲਚਰ ਸੈਂਟਰ ਦਿੱਲੀ ਦੇ ਅਹੁਦੇਦਾਰਾਂ ਦਾ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਹੜ੍ਹ ਤੋਂ ਪ੍ਰਭਾਵਿਤ ਪੰਜਾਬ ਵਾਸੀਆਂ ਲਈ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਵੱਡਾ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਿਰੰਤਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਯਤਨ ਕਰ ਰਹੀ ਹੈ ਅਤੇ ਇਸੇ ਤਰ੍ਹਾਂ ਯਤਨ ਜਾਰੀ ਰਹਿਣਗੇ। ਐਡਵੋਕੇਟ ਧਾਮੀ ਨੇ ਮੁਸਲਿਮ ਭਾਈਚਾਰੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਈਚਾਰੇ ਵੱਲੋਂ ਪਹਿਲਾਂ ਵੀ ਵੱਡੇ ਰੂਪ ਵਿਚ ਸਹਾਇਤਾ ਰਾਸ਼ੀ ਦਿੱਤੀ ਹੈ, ਉਥੇ ਹੁਣ ਇੰਡੀਆ ਇਸਲਾਮਿਕ ਕਲਚਰ ਸੈਂਟਰ ਨਵੀਂ ਦਿੱਲੀ ਵੱਲੋਂ ਵੀ 11 ਲੱਖ ਰੁਪਏ ਦਿੱਤੇ ਗਏ ਹਨ।

ਇਸ ਮੌਕੇ ਇੰਡੀਆ ਇਸਲਾਮਿਕ ਕਲਚਰ ਸੈਂਟਰ ਨਵੀਂ ਦਿੱਲੀ ਦੇ ਪ੍ਰਧਾਨ ਸਲਮਾਨ ਖੁਰਸ਼ੀਦ ਵੱਲੋਂ ਪੁੱਜੇ ਸੰਸਥਾ ਦੇ ਖ਼ਜ਼ਾਨਚੀ ਸਿਕੰਦਰ ਹਿਯਾਤ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਪ੍ਰਮੁੱਖ ਸੰਸਥਾ ਹੈ, ਜੋ ਨਿਰੰਤਰ ਲੋਕਾਂ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੈਂਟਰ ਵੱਲੋਂ ਇਹ ਨਿਮਾਣਾ ਯਤਨ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਸਥਾ ਵੱਲੋਂ ਪੁੱਜੇ ਨੁਮਾਇੰਦਿਆਂ ਦਾ ਸਨਮਾਨ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਰਾਏਪੁਰ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਦਰਸ਼ਨ ਸਿੰਘ ਸ਼ੇਰਖਾਂ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਅਤੇ ਹੋਰ ਮੌਜੂਦ ਸਨ।


  

Related Post