Amritsar ’ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 10 ਪਿਸਤੌਲਾਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਸਨ। ਇਹ ਮੁਲਜ਼ਮ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਉਨ੍ਹਾਂ ਨੂੰ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ।

By  Aarti June 27th 2026 12:21 PM

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਆਧੁਨਿਕ ਪਿਸਤੌਲ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਸਨ। ਇਹ ਮੁਲਜ਼ਮ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਉਨ੍ਹਾਂ ਨੂੰ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ।

ਇਸ ਸਬੰਧੀ ਅੰਮ੍ਰਿਤਸਰ ਦੇ ਛੇਹਰਟਾ ਥਾਣਾ ਅਤੇ ਮਕਬੂਲਪੁਰਾ ਥਾਣਾ ਵਿੱਚ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਉਨ੍ਹਾਂ ਦੇ ਸੰਪਰਕਾਂ ਦਾ ਪਤਾ ਲਗਾਇਆ ਜਾ ਸਕੇ। 

ਹੋਰ ਗ੍ਰਿਫਤਾਰੀਆਂ ਕੀਤੇ ਜਾਣ ਦੀ ਸੰਭਾਵਨਾ 

ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਨੈੱਟਵਰਕ ਨਾਲ ਜੂੜੇ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਨਾਲ ਹੀ ਵਿਦੇਸ਼ੀ ਤਸਕਰ ਅਤੇ ਉਸਦੇ ਸਥਾਨਕ ਸੰਪਰਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਇਸ ਨੈੱਟਵਰਕ ਨਾਲ ਹੋਰ ਲੋਕਾਂ ਦੇ ਬਾਰੇ ਜਰੂਰੀ ਜਾਣਕਾਰੀ ਮਿਲਣ ਦੀ ਉਮੀਦ ਹੈ। 

ਇਹ ਵੀ ਪੜ੍ਹੋ  : Corruption : ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

Related Post