India Pakistan Tension : ਪਾਕਿਸਤਾਨ ਨੇ 36 ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਕੀਤੀ ਕੋਸ਼ਿਸ਼ ,ਹਮਲੇ ਚ ਤੁਰਕੀ ਦੇ ਡਰੋਨ ਕੀਤੇ ਇਸਤੇਮਾਲ : ਕਰਨਲ ਸੋਫੀਆ ਕੁਰੈਸ਼ੀ

India Pakistan Tension : ਕਰਨਲ ਸੋਫੀਆ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਨੇ ਭਾਰਤ ਵਿੱਚ 36 ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਸ਼ੁਰੂਆਤੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਹਮਲੇ ਵਿੱਚ ਤੁਰਕੀ ਵਿੱਚ ਬਣੇ ਡਰੋਨਾਂ ਦੀ ਵਰਤੋਂ ਕੀਤੀ ਗਈ ਸੀ

By  Shanker Badra May 9th 2025 06:09 PM

India Pakistan Tension : ਕਰਨਲ ਸੋਫੀਆ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਨੇ ਭਾਰਤ ਵਿੱਚ 36 ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਸ਼ੁਰੂਆਤੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਹਮਲੇ ਵਿੱਚ ਤੁਰਕੀ ਵਿੱਚ ਬਣੇ ਡਰੋਨਾਂ ਦੀ ਵਰਤੋਂ ਕੀਤੀ ਗਈ ਸੀ।

ਭਾਰਤੀ ਹਵਾਈ ਸੈਨਾ ਨੇ ਤੁਰੰਤ ਇਸ ਹਮਲੇ ਦਾ ਜਵਾਬ ਦਿੰਦੇ ਹੋਏ ਡਰੋਨ ਜਵਾਬੀ ਹਮਲਾ ਕੀਤਾ, ਜਿਸ ਵਿੱਚ ਪਾਕਿਸਤਾਨ ਦਾ ਨਿਗਰਾਨੀ ਰਾਡਾਰ ਸਿਸਟਮ ਪੂਰੀ ਤਰ੍ਹਾਂ ਤਬਾਹ ਹੋ ਗਿਆ। ਸੋਫੀਆ ਕੁਰੈਸ਼ੀ ਨੇ ਕਿਹਾ ਕਿ ਇਸ ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਦੀ ਫੌਜ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਇਹ ਉਨ੍ਹਾਂ ਦੇ ਫੌਜੀ ਅਭਿਆਨ ਲਈ ਇੱਕ ਵੱਡਾ ਝਟਕਾ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਬੰਦ ਨਹੀਂ ਕੀਤਾ ਸਗੋਂ ਇਸਨੂੰ ਢਾਲ (shield) ਵਜੋਂ ਇਸਤੇਮਾਲ ਕੀਤਾ ਹੈ । ਜਦੋਂ ਇਹ ਹਮਲਾ ਕੀਤਾ ਗਿਆ , ਉਸ ਸਮੇਂ ਕਰਾਚੀ ਅਤੇ ਲਾਹੌਰ ਵਰਗੇ ਵੱਡੇ ਸ਼ਹਿਰਾਂ ਵਿੱਚ ਯਾਤਰੀ ਜਹਾਜ਼ ਉੱਡ ਰਹੇ ਸਨ, ਜਿਸ ਨਾਲ ਆਮ ਨਾਗਰਿਕਾਂ ਦੀਆਂ ਜਾਨਾਂ ਖ਼ਤਰੇ ਵਿੱਚ ਪਾਈਆਂ ਗਈਆਂ।

ਭਾਰਤੀ ਸੁਰੱਖਿਆ ਬਲਾਂ ਨੇ ਪੂਰੇ ਆਪ੍ਰੇਸ਼ਨ ਦੌਰਾਨ ਸੰਜਮ ਵਰਤਿਆ ਅਤੇ ਸੀਮਤ ਜਵਾਬੀ ਹਮਲੇ ਕੀਤੇ ਤਾਂ ਜੋ ਆਮ ਨਾਗਰਿਕਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਇਸ ਰੱਖਿਆਤਮਕ ਅਤੇ ਸੰਵੇਦਨਸ਼ੀਲ ਰੁਖ਼ ਦੀ ਅੰਤਰਰਾਸ਼ਟਰੀ ਪੱਧਰ 'ਤੇ ਵੀ ਸ਼ਲਾਘਾ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਭਾਰਤ ਦੇ 'ਆਪ੍ਰੇਸ਼ਨ ਸਿੰਦੂਰ' ਤੋਂ ਬੁਖਲਾਏ ਪਾਕਿਸਤਾਨੀ ਫੌਜ ਨੇ ਵੀਰਵਾਰ ਰਾਤ ਨੂੰ ਭਾਰਤ ਦੇ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਕਈ ਫੌਜੀ ਠਿਕਾਣਿਆਂ 'ਤੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀ ਕੋਸ਼ਿਸ਼ ਕੀਤੀ ਪਰ ਭਾਰਤ ਨੇ S-400 ਏਅਰ ਡਿਫੈਂਸ ਸਿਸਟਮ ਰਾਹੀਂ ਇਨ੍ਹਾਂ ਹਮਲਿਆਂ ਨੂੰ ਨਾਕਾਮ ਕਰ ਦਿੱਤਾ।

Related Post