Khanna : ਖੰਨਾ ਚ ਫੌਜੀ ਜਵਾਨ ਨੇ ਜੀਵਨਲੀਲ੍ਹਾ ਕੀਤੀ ਸਮਾਪਤ, ਦੋ ਬੱਚਿਆਂ ਦਾ ਪਿਤਾ ਸੀ ਮ੍ਰਿਤਕ, ਪੱਖੇ ਨਾਲ ਲਟਕਦੀ ਮਿਲੀ ਲਾਸ਼
Khanna News : ਜਸਬੀਰ ਸਿੰਘ, ਭਾਰਤੀ ਫੌਜ (Indian Army) ਵਿੱਚ ਸੇਵਾ ਨਿਭਾ ਰਹੇ ਸਨ ਅਤੇ ਇਸ ਸਮੇਂ ਪਠਾਨਕੋਟ ਵਿਖੇ ਤਾਇਨਾਤ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਕਰੀਬ ਤਿੰਨ ਦਿਨ ਪਹਿਲਾਂ ਹੀ ਛੁੱਟੀ 'ਤੇ ਆਪਣੇ ਘਰ ਆਏ ਸਨ।
Khanna News : ਖੰਨਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੇ ਆਨੰਦ ਨਗਰ ਇਲਾਕੇ ਵਿੱਚ ਇੱਕ ਫੌਜੀ ਜਵਾਨ ਵੱਲੋਂ ਜੀਵਨਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ ਵਾਸੀ ਆਨੰਦ ਨਗਰ, ਖੰਨਾ ਵਜੋਂ ਹੋਈ ਹੈ।
ਤਿੰਨ ਦਿਨ ਪਹਿਲਾਂ ਹੀ ਛੁੱਟੀ 'ਤੇ ਆਇਆ ਸੀ ਫੌਜੀ
ਪ੍ਰਾਪਤ ਜਾਣਕਾਰੀ ਅਨੁਸਾਰ, ਜਸਬੀਰ ਸਿੰਘ, ਭਾਰਤੀ ਫੌਜ (Indian Army) ਵਿੱਚ ਸੇਵਾ ਨਿਭਾ ਰਹੇ ਸਨ ਅਤੇ ਇਸ ਸਮੇਂ ਪਠਾਨਕੋਟ ਵਿਖੇ ਤਾਇਨਾਤ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਕਰੀਬ ਤਿੰਨ ਦਿਨ ਪਹਿਲਾਂ ਹੀ ਛੁੱਟੀ 'ਤੇ ਆਪਣੇ ਘਰ ਆਏ ਸਨ।
[ਖੁਦਕੁਸ਼ੀ ਇੱਕ ਗੰਭੀਰ ਮਾਨਸਿਕ ਅਤੇ ਸਮਾਜਿਕ ਸਮੱਸਿਆ ਹੈ। ਜੇਕਰ ਤੁਸੀਂ ਤਣਾਅ ਜਾਂ ਮਾਨਸਿਕ ਭਾਵਨਾਤਮਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹੋ, ਤਾਂ ਤੁਸੀਂ ਭਾਰਤ ਸਰਕਾਰ ਦੇ "ਜੀਵਨ ਆਸਥਾ" ਹੈਲਪਲਾਈਨ ਨੰਬਰ 1800-233-3330 'ਤੇ ਕਾਲ ਕਰਕੇ ਮਦਦ ਮੰਗ ਸਕਦੇ ਹੋ। ਨਾਲ ਹੀ ਤੁਸੀਂ ਮਦਦ ਲਈ ਆਪਣੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਜਰੂਰ ਕਰੋ।]
ਦੋ ਬੱਚਿਆਂ ਦਾ ਪਿਤਾ ਸੀ ਜਸਬੀਰ ਸਿੰਘ
ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਲਾਸ਼ ਘਰ ਦੇ ਅੰਦਰ ਪੱਖੇ ਨਾਲ ਲਟਕਦੀ ਦੇਖੀ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਸਬੀਰ ਸਿੰਘ ਦੋ ਬੱਚਿਆਂ ਦੇ ਪਿਤਾ ਸਨ।
ਜੀਵਨਲੀਲ੍ਹਾ ਸਮਾਪਤ ਕਰਨ ਪਿੱਛੇ ਕਾਰਨਾਂ ਦੀ ਕੀਤੀ ਜਾ ਰਹੀ ਜਾਂਚ : ਪੁਲਿਸ
ਦੂਜੇ ਪਾਸੇ ਸਿਟੀ ਥਾਣਾ 2 ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਤਰਵਿੰਦਰ ਕੁਮਾਰ ਬੇਦੀ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਫੌਜੀ ਦਾ ਮੋਬਾਇਲ ਵੀ ਕਬਜ਼ੇ 'ਚ ਲਿਆ ਗਿਆ ਹੈ। ਹਰ ਪਹਿਲੂ ਤੋਂ ਜਾਂਚ ਕਰਕੇ ਜੀਵਨਲੀਲ੍ਹਾ ਸਮਾਪਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ... Mohali School News : ਬੱਚਿਆਂ ਦੀ ਸੁਰੱਖਿਆ ਲਈ ਹੁਣ ਸਕੂਲ ਹੋਣਗੇ ਜ਼ਿੰਮੇਵਾਰ !