Amritsar News : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਤੇ ਰੋਕ

Amritsar News : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾਂਦੇ ਪ੍ਰਕਾਸ਼ ਗੁਰਪੁਰਬ ਮੌਕੇ ਭਾਰਤ ਤੋਂ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭੇਜਣ 'ਤੇ ਭਾਰਤ ਸਰਕਾਰ ਨੇ ਰੋਕ ਲਗਾ ਦਿੱਤੀ ਗਈ ਹੈ। ਭਾਰਤ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਇਹ ਰੋਕ ਲਗਾਈ ਹੈ

By  Shanker Badra September 14th 2025 07:38 PM -- Updated: September 14th 2025 07:43 PM

Amritsar News : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾਂਦੇ ਪ੍ਰਕਾਸ਼ ਗੁਰਪੁਰਬ ਮੌਕੇ ਭਾਰਤ ਤੋਂ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭੇਜਣ 'ਤੇ ਭਾਰਤ ਸਰਕਾਰ ਨੇ ਰੋਕ ਲਗਾ ਦਿੱਤੀ ਗਈ ਹੈ। ਭਾਰਤ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਇਹ ਰੋਕ ਲਗਾਈ ਹੈ।   

ਭਾਰਤ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਕੀਤੇ ਇਕ ਪੱਤਰ ਵਿਚ ਕਿਹਾ ਗਿਆ ਹੈ ਕਿ ਮੌਜੂਦਾ ਸੁਰੱਖਿਆ ਦ੍ਰਿਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਪਾਕਿਸਤਾਨ ਨਾਲ ਮੌਜੂਦਾ ਸਥਿਤੀ ਦੇ ਕਾਰਨ ਨਵੰਬਰ 2025 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣਾ ਸੰਭਵ ਨਹੀਂ ਹੋਵੇਗਾ। ਕਿਹਾ ਗਿਆ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਥੇ ਲਈ ਅਰਜ਼ੀਆਂ ਦੀ ਕੋਈ ਪ੍ਰਕਿਰਿਆ ਨਾ ਕੀਤੀ ਜਾਵੇ।

ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ, ਹਰਿਆਣਾ, ਦਿੱਲੀ ਰਾਜਸਥਾਨ, ਗੁਜਰਾਤ, ਜੰਮੂ ਕਸ਼ਮੀਰ, ਉੱਤਰਾਖੰਡ, ਉੱਤਰ ਪ੍ਰਦੇਸ਼ ਸਮੇਤ ਹੋਰਨਾਂ ਰਾਜਾਂ ਤੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ।  ਓਥੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਸ਼ਰਧਾਲੂਆਂ ਦਾ ਇਹ ਜਥਾ ਵਾਪਸ ਭਾਰਤ ਪਰਤਦਾ ਹੈ।

ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ, ਗੁਰਦੁਆਰਾ ਸ਼ਹੀਦੀ ਅਸਥਾਨ ਸ੍ਰੀ ਗੁਰੂ ਅਰਜਨ ਦੇਵ ਜੀ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸੱਚਾ ਸੌਦਾ ਚੂੜਕਾਣਾ ਤੇ ਗੁਰਦੁਆਰਾ ਰੋੜੀ ਸਾਹਿਬ ਫਾਰੂਕਾਬਾਦ ਦੇ ਦਰਸ਼ਨਾਂ ਨੂੰ ਜਾਣ ਵਾਲੀਆਂ ਸਿੱਖ ਸੰਗਤਾਂ ਪਾਕਿਸਤਾਨ ਵਿਚਲੇ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿਣਗੀਆਂ। 


Related Post