Indian Government Advises: ਚੀਨ ਚ ਰਹੱਸਮਈ ਬੀਮਾਰੀ ਮਗਰੋਂ ਕੇਂਦਰ ਨੇ ਚੁੱਕਿਆ ਇਹ ਕਦਮ, ਜਾਰੀ ਕੀਤੀ ਗਾਈਡਲਾਈਨ
ਭਾਰਤ ਵਿੱਚ ਵੀ ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਰੋਨਾ ਵਰਗੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।
Indian Government Advises: ਕੋਰੋਨਾ ਤੋਂ ਬਾਅਦ ਚੀਨ ਵਿੱਚ ਸ਼ੁਰੂ ਹੋਈ ਨਵੀਂ ਰਹੱਸਮਈ ਬੀਮਾਰੀ ਨੇ ਦੁਨੀਆ ਦੇ ਕਈ ਦੇਸ਼ਾਂ ਨੂੰ ਡਰਾ ਦਿੱਤਾ ਹੈ। ਡਬਲਿਊਐਚਓ ਨੇ ਵੀ ਚਿਤਾਵਨੀ ਜਾਰੀ ਕੀਤੀ ਹੈ। ਇਸ ਬੀਮਾਰੀ ਨੇ ਬੱਚਿਆਂ ਨੂੰ ਜ਼ਿਆਦਾ ਪ੍ਰਭਾਵਿਤ ਕੀਤਾ ਹੈ। ਹਾਲਾਤ ਇਹ ਹਨ ਕਿ ਸਰਕਾਰ ਨੇ ਕਈ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਦੂਜੇ ਪਾਸੇ ਭਾਰਤ ਵਿੱਚ ਵੀ ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਰੋਨਾ ਵਰਗੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਹਾਲਾਂਕਿ, ਇਹ ਵੀ ਕਿਹਾ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਸਿਰਫ ਨਿਯਮਾਂ ਦੀ ਪਾਲਣਾ ਕਰਦੇ ਰਹੋ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਦੇਸ਼ ਵਿੱਚ ਫਿਲਹਾਲ ਕੋਈ ਅਲਰਟ ਵਾਲੀ ਸਥਿਤੀ ਨਹੀਂ ਹੈ।
ਭਾਰਤੀ ਸਿਹਤ ਮੰਤਰਾਲੇ ਨੇ 26 ਨਵੰਬਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਅਸੀਂ ਚੀਨ ਵਿੱਚ ਫੈਲ ਰਹੀ ਸਾਹ ਦੀ ਬੀਮਾਰੀ ਦੇ ਖ਼ਤਰੇ ਦੇ ਮੱਦੇਨਜ਼ਰ ਦੇਸ਼ ਦੇ ਸਾਰੇ ਹਿੱਸਿਆਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਾਂ। ਹਾਲਾਂਕਿ ਸਰਕਾਰ ਨੇ ਇਸ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਅਲਰਟ ਜਾਂ ਚਿਤਾਵਨੀ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ। ਇਸ ਵਿਚ ਕਿਹਾ ਗਿਆ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ, ਪਰ ਕੋਵਿਡ-19 ਦੀ ਤਰ੍ਹਾਂ ਸਿਹਤ ਸੰਬੰਧੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਨ੍ਹੀਂ ਦਿਨੀਂ ਚੀਨ ਵਿੱਚ ਇੱਕ ਰਹੱਸਮਈ ਨਿਮੋਨੀਆ ਦੀ ਬੀਮਾਰੀ ਫੈਲੀ ਹੋਈ ਹੈ। ਇਸ ਬੀਮਾਰੀ ਦਾ ਬੱਚਿਆਂ ਦੀ ਸਿਹਤ 'ਤੇ ਮਾੜਾ ਅਸਰ ਪੈ ਰਿਹਾ ਹੈ। ਬੀਜਿੰਗ ਸਮੇਤ ਚੀਨ ਦੇ ਉੱਤਰੀ ਹਿੱਸੇ ਵਿੱਚ ਬੱਚੇ ਵੱਡੀ ਗਿਣਤੀ ਵਿੱਚ ਬੀਮਾਰ ਹੋ ਰਹੇ ਹਨ। ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ।
ਸਥਾਨਕ ਰਿਪੋਰਟਾਂ ਦੇ ਅਨੁਸਾਰ ਚੀਨ ਵਿੱਚ ਇੱਕ ਸਿਹਤ ਮਾਹਰ ਕਹਿ ਰਿਹਾ ਹੈ ਕਿ ਇਹ ਬੀਮਾਰੀ ਕੋਰੋਨਾ ਦੌਰ ਦੀ ਯਾਦ ਦਿਵਾਉਂਦੀ ਹੈ, ਜਦੋਂ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਦਾਖਲ ਕਰਨ ਲਈ ਜਗ੍ਹਾ ਨਹੀਂ ਮਿਲ ਰਹੀ ਸੀ। ਦੱਸ ਦਈਏ ਕਿ ਚੀਨ ਦੇ ਕਈ ਹਿੱਸੇ ਅਜੇ ਵੀ ਕੋਰੋਨਾ ਬੀਮਾਰੀ ਤੋਂ ਪੂਰੀ ਤਰ੍ਹਾਂ ਠੀਕ ਨਹੀਂ ਹੋਏ ਹਨ।
ਇਹ ਵੀ ਪੜ੍ਹੋ: ਹਮਾਸ ਦੀ ਕੈਦ ਤੋਂ 24 ਬੰਧਕ ਰਿਹਾਅ, ਕੀ ਜੰਗ ਖਤਮ ਹੋਣ ਦੀ ਕਗਾਰ 'ਤੇ ਜੰਗ? ਜਾਣੋ