India-Canada Controversy: ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ 'ਚ ਵੀਜ਼ਾ ਐਪਲੀਕੇਸ਼ਨ ਸੈਂਟਰ ਬੰਦ ਕਰਨ ਦੀ ਦੱਸੀ ਅਸਲ ਵਜ੍ਹਾ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।

By  Jasmeet Singh September 21st 2023 05:12 PM

ਨਵੀਂ ਦਿੱਲੀ: ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮੁੱਦੇ 'ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਕੈਨੇਡਾ ਲਈ ਭਾਰਤ ਦੇ ਵੀਜ਼ਾ ਐਪਲੀਕੇਸ਼ਨ ਸੈਂਟਰ ਨੇ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਇਸ ਵਿਵਾਦ ਦਰਮਿਆਨ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਆਪਣਾ ਰੁਖ ਸਪੱਸ਼ਟ ਕਰ ਦਿੱਤਾ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ''ਕੈਨੇਡਾ 'ਚ ਹਾਈ ਕਮਿਸ਼ਨ ਅਤੇ ਕੌਂਸਲੇਟ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਧਮਕੀਆਂ ਦਾ ਸਾਹਮਣਾ ਕਰ ਰਹੇ ਹਨ। ਇਸ ਨਾਲ ਉਨ੍ਹਾਂ ਦਾ ਆਮ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਇਸ ਲਈ ਹਾਈ ਕਮਿਸ਼ਨ ਅਤੇ ਕੌਂਸਲੇਟ ਅਸਥਾਈ ਤੌਰ 'ਤੇ ਵੀਜ਼ਾ ਅਰਜ਼ੀਆਂ ਪ੍ਰਦਾਨ ਕਰਨ ਵਿੱਚ ਅਸਮਰੱਥ ਹਨ।"

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਕਿਸੇ ਭਾਰਤੀ ਏਜੰਟ ਦਾ ਹੱਥ ਹੋ ਸਕਦਾ ਹੈ। ਨਿੱਝਰ ਦੇ ਕਤਲ 'ਚ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਦੇ ਕਥਿਤ ਦੋਸ਼ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਇਹ ਸਿਆਸਤ ਤੋਂ ਪ੍ਰੇਰਿਤ ਹੈ।

ਭਾਰਤ-ਕੈਨੇਡਾ ਵਿਵਾਦ 'ਤੇ ਬਾਗਚੀ ਨੇ ਕਿਹਾ, ''ਅਸੀਂ ਨਿੱਝਰ ਦੇ ਮਾਮਲੇ ਸਬੰਧੀ ਦਿੱਤੀ ਗਈ ਕਿਸੇ ਵੀ ਖਾਸ ਜਾਣਕਾਰੀ ਦੀ ਘੋਖ ਕਰਨ ਦੇ ਇੱਛੁਕ ਹਾਂ ਪਰ ਅਜੇ ਤੱਕ ਸਾਨੂੰ ਕੈਨੇਡਾ ਤੋਂ ਕੋਈ ਖਾਸ ਜਾਣਕਾਰੀ ਨਹੀਂ ਮਿਲੀ ਹੈ। ਭਾਰਤ ਨੇ ਕੈਨੇਡਾ ਨੂੰ ਲਗਾਤਾਰ ਕਿਹਾ ਹੈ ਉਸ ਦੇ ਦੇਸ਼ ਵਿਚ ਭਾਰਤ ਵਿਰੋਧੀ ਗਤੀਵਿਧੀਆਂ ਚਲ ਰਹੀਆਂ ਹਨ । ਹਾਲਾਂਕਿ ਕੈਨੇਡਾ ਨੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।"


ਕੈਨੇਡਾ 'ਚ ਭਾਰਤੀ ਵਣਜ ਦੂਤਘਰ 'ਚ ਸੁਰੱਖਿਆ ਵਧਾਉਣ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ''ਅਸੀਂ ਹਮੇਸ਼ਾ ਇਹ ਮੰਨਦੇ ਰਹੇ ਹਾਂ ਕਿ ਸੁਰੱਖਿਆ ਪ੍ਰਦਾਨ ਕਰਨਾ ਮੇਜ਼ਬਾਨ ਸਰਕਾਰ ਦੀ ਜ਼ਿੰਮੇਵਾਰੀ ਹੈ। ਅਸੀਂ ਕੁਝ ਥਾਵਾਂ 'ਤੇ ਆਪਣੇ ਸੁਰੱਖਿਆ ਪ੍ਰਬੰਧ ਵੀ ਕਰਦੇ ਹਾਂ ਪਰ ਮੈਂ ਇਸ 'ਤੇ ਚਰਚਾ ਨਹੀਂ ਕਰਨਾ ਚਾਹਾਂਗਾ।"

ਤਿੰਨ ਦਿਨਾਂ ਵਿੱਚ ਤੀਜੀ ਕਾਰਵਾਈ
ਪਿਛਲੇ ਤਿੰਨ ਦਿਨਾਂ ਵਿੱਚ ਇਹ ਤੀਜੀ ਵਾਰ ਹੈ ਜਦੋਂ ਭਾਰਤ ਨੇ ਕੈਨੇਡਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਜਦੋਂ ਕੈਨੇਡਾ ਨੇ ਸੋਮਵਾਰ ਨੂੰ ਸਿੱਖ ਆਗੂ ਹਰਦੀਪ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਾਉਂਦਿਆਂ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਦੇਸ਼ ਨਿਕਾਲਾ ਦੇਣ ਦੇ ਹੁਕਮ ਦਿੱਤੇ ਸਨ ਤਾਂ ਭਾਰਤ ਨੇ ‘ਟਿੱਟ ਫਾਰ ਟੈਟ’ ਦੀ ਨੀਤੀ ਤਹਿਤ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦੇ ਅੰਦਰ ਕੈਨੇਡਾ ਵਾਪਸ ਭੇਜਣ ਦਾ ਹੁਕਮ ਦਿੱਤਾ ਸੀ। ਇਸ ਦੇ ਨਾਲ ਹੀ ਮੋਦੀ ਸਰਕਾਰ ਨੇ ਕੈਨੇਡਾ 'ਚ ਰਹਿ ਰਹੇ ਜਾਂ ਜਾਣ ਬਾਰੇ ਸੋਚ ਰਹੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ। ਪੁਰੀ ਖ਼ਬਰ ਪੜ੍ਹਣ ਲਈ ਇੱਥੇ ਕਲਿਕ ਕਰੋ....

ਪੰਜਾਬੀ ਗਾਇਕ ਸ਼ੁਭ ਨੂੰ ਆਪਣੇ ਭਾਰਤ ਟੂਰ ਤੋਂ ਪਹਿਲਾਂ ਕਿਉਂ ਕਰਨਾ ਪੈ ਰਿਹਾ ਵਿਰੋਧ ਦਾ ਸਾਹਮਣਾ?
ਇਲੈਕਟ੍ਰੋਨਿਕਸ ਬ੍ਰਾਂਡ boAt ਨੇ ਕਿਹਾ ਕਿ ਉਸਨੇ ਕੈਨੇਡਾ-ਅਧਾਰਤ ਪੰਜਾਬੀ ਗਾਇਕ ਸ਼ੁਬਨੀਤ ਸਿੰਘ ਦੇ ਆਗਾਮੀ ਇੰਡੀਆ ਕੰਸਰਟ ਦੀ ਆਪਣੀ ਸਪਾਂਸਰਸ਼ਿਪ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਸ਼ੁਭ ਦੇ ਨਾਂ ਨਾਲ ਮਸ਼ਹੂਰ 26 ਸਾਲਾ ਕਲਾਕਾਰ 23 ਤੋਂ 25 ਸਤੰਬਰ ਤੱਕ ਮੁੰਬਈ ਵਿੱਚ ਕੋਰਡੇਲੀਆ ਕਰੂਜ਼ 'ਤੇ ਪ੍ਰਦਰਸ਼ਨ ਕਰਨ ਵਾਲਾ ਹੈ ਅਤੇ ਉਸਦਾ ਨਵੀਂ ਦਿੱਲੀ, ਬੈਂਗਲੁਰੂ ਅਤੇ ਹੈਦਰਾਬਾਦ ਵਰਗੇ ਸ਼ਹਿਰਾਂ ਵਿੱਚ ਪ੍ਰਦਰਸ਼ਨ ਦੇ ਨਾਲ ਦੇਸ਼ ਵਿੱਚ ਇੱਕ ਟੂਰ ਵੀ ਤਿਆਰ ਹੈ। ਹਾਲਾਂਕਿ ਗਾਇਕ ਨੂੰ ਮੁੰਬਈ ਵਿੱਚ ਆਪਣੇ ਨਿਰਧਾਰਤ ਸਮਾਰੋਹ ਤੋਂ ਪਹਿਲਾਂ ਨਾਕਾਰਾਤਮਕ ਪ੍ਰਤੀਕਿਰਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ.......

ਟਰੂਡੋ ਨੇ ਦਿੱਤਾ ਸਪੱਸ਼ਟੀਕਰਨ 
ਭਾਰਤ ਵੱਲੋਂ ਜਵਾਬੀ ਕਾਰਵਾਈ ਕਰਨ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨੁਕਸਾਨ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ। ਟਰੂਡੋ ਨੇ ਮੰਗਲਵਾਰ ਨੂੰ ਕੈਨੇਡੀਅਨ ਪਾਰਲੀਮੈਂਟ 'ਚ ਦਿੱਤੇ ਆਪਣੇ ਬਿਆਨ 'ਤੇ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ, "ਕੈਨੇਡਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਜੁੜੇ 'ਏਜੰਟਾਂ' ਨੂੰ ਲੈ ਕੇ ਭਾਰਤ ਨੂੰ ਭੜਕਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ, ਪਰ ਅਸੀਂ ਚਾਹੁੰਦੇ ਹਾਂ ਕਿ ਨਵੀਂ ਦਿੱਲੀ ਇਸ ਮੁੱਦੇ ਨੂੰ ਸਹੀ ਢੰਗ ਨਾਲ ਨਜਿੱਠੇ।"

ਜਸਟਿਨ ਟਰੂਡੋ ਨੇ ਮੀਡੀਆ ਨੂੰ ਕਿਹਾ, "ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਅਸੀਂ ਅਜਿਹਾ ਕਰ ਰਹੇ ਹਾਂ, ਅਸੀਂ ਇਸ ਨੂੰ ਭੜਕਾਉਣ ਜਾਂ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ।" ਇਸ ਤੋਂ ਪਹਿਲਾਂ ਭਾਰਤ ਨੇ ਕੈਨੇਡੀਅਨ ਸਰਕਾਰ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ।

Related Post