ਅਮਰੀਕਾ ਚ ਨਹੀਂ ਰੁਕ ਰਿਹਾ ਭਾਰਤੀਆਂ ਦੀ ਮੌਤ ਦਾ ਸਿਲਸਿਲਾ, ਇਕ ਹੋਰ ਵਿਦਿਆਰਥੀ ਦੀ ਹੋਈ ਮੌਤ
Aarti
April 6th 2024 09:43 AM
Indian Student Died: ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਹੁਣ ਓਹੀਓ ਸਟੇਟ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹ।
ਨਿਊਯਾਰਕ ਵਿੱਚ ਭਾਰਤ ਦੇ ਕੌਂਸਲ ਜਨਰਲ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ ਕਿ ਕਲੀਵਲੈਂਡ ਓਹੀਓ ਵਿੱਚ ਭਾਰਤੀ ਵਿਦਿਆਰਥੀ ਉਮਾ ਸੱਤਿਆ ਸਾਈਂ ਦੀ ਮੰਦਭਾਗੀ ਮੌਤ ਤੋਂ ਬਹੁਤ ਦੁਖੀ ਹਾਂ। ਦੂਤਾਵਾਸ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਭਾਰਤ ਵਿੱਚ ਪਰਿਵਾਰ ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਜਿਸ ਵਿੱਚ ਵਿਦਿਆਰਥੀ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਭੇਜਣਾ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: ਮੂਸੇਵਾਲਾ ਕਤਲ ਕੇਸ ਦੀ ਅਗਲੀ ਸੁਣਵਾਈ 9 ਅਪ੍ਰੈਲ ਨੂੰ, 4 ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ