'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

By  Pardeep Singh December 28th 2022 07:08 AM

ਚੰਡੀਗੜ੍ਹ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਬੈਨ ਹੋ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਵੀ ਬੰਦ ਕੀਤਾ ਜਾ ਚੁੱਕਿਆ ਹੈ। ਦੱਸ ਦੇਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ 'ਵਾਰਿਸ ਪੰਜਾਬ ਦੇ' ਮੁਖੀ ਬਣਨ ਤੋਂ ਬਾਅਦ ਉਹ  ਕਾਫ਼ੀ ਚਰਚਾ ‘ਚ ਚੱਲ ਰਹੇ ਹਨ।

ਭਾਈ ਅੰਮ੍ਰਿਤਪਾਲ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਪੰਥ ਅਤੇ ਸ਼ਹੀਦਾਂ ਨਾਲ ਮੇਰਾ ਸ਼ੁਰੂ ਤੋਂ ਪ੍ਰੇਮ ਰਿਹਾ ਹੈ। ਪੰਥਕ ਰਾਹ ਤੋਂ ਭਟਕੇ ਵੀ ਰਹੇ ਹਾਂ ਪਰ ਪਰਮਾਤਮਾ ਨੇ ਕਿਰਪਾ ਕਰ ਕੇ ਮੁੜ ਤੋਂ ਪੰਥ ਦੇ ਰਾਹ ‘ਤੇ ਤੋਰਿਆ ਹੈ। ਉਨ੍ਹਾਂ  ਨੇ ਕਿਹਾ  ਸੀ ਕਿ ਜਿਹੜਾ ਕੰਮ ਮੈਂ ਸ਼ੁਰੂ ਕੀਤਾ ਹੈ ਉਸ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਆਉਣਗੀਆਂ ਜਿੰਨ੍ਹਾਂ ਦਾ ਸਾਹਮਣਾ ਕਰਨ ਲਈ ਤਿਆਰ ਹਾਂ।

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਪਹਿਲਾਂ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ ਉਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਚਰਚਾ ਦਾ ਵਿਸ਼ਿਆ ਬਣਿਆ ਰਿਹਾ ਹੈ ਪਰ ਇੰਸਟਾਗ੍ਰਾਮ ਅਕਾਊਂਟ ਬੈਨ ਹੋ ਤੋਂ ਬਾਅਦ ਹਾਲੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

Related Post