Shiromani Akali Dal : ਆਜ਼ਾਦ ਚੋਣ ਕਮਿਸ਼ਨ ਸਥਾਪਿਤ ਕਰਨ ਦੀ ਲੋੜ : ਹਰਸਿਮਰਤ ਕੌਰ ਬਾਦਲ

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ, ਚੀਫ ਜਸ‌ਟਿਸ ਆਫ ਇੰਡੀਆ ਅਤੇ ਵਿਰੋਧੀ ਧਿਰ ਦੇ ਨੇਤਾ ਦੀ ਸਲਾਹ ਨਾਲ ਇਕ ਆਜ਼ਾਦ ਚੋਣ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇ ਅਤੇ ਸੂਬਾ ਚੋਣਾਂ ਦੌਰਾਨ ਲੋਕਤੰਤਰ ਦੀ ਰਾਖੀ ਵਾਸਤੇ ਬਾਹਰੀ ਆਬਜ਼ਰਵਰ ਲਗਾਏ ਜਾਣ ਅਤੇ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਸਤਾਵੇਜ਼ਾਂ ਦਾ ਰੂਪ ਦਿੱਤਾ ਜਾਵੇ

By  Shanker Badra December 10th 2025 07:01 PM

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ, ਚੀਫ ਜਸ‌ਟਿਸ ਆਫ ਇੰਡੀਆ ਅਤੇ ਵਿਰੋਧੀ ਧਿਰ ਦੇ ਨੇਤਾ ਦੀ ਸਲਾਹ ਨਾਲ ਇਕ ਆਜ਼ਾਦ ਚੋਣ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇ ਅਤੇ ਸੂਬਾ ਚੋਣਾਂ ਦੌਰਾਨ ਲੋਕਤੰਤਰ ਦੀ ਰਾਖੀ ਵਾਸਤੇ ਬਾਹਰੀ ਆਬਜ਼ਰਵਰ ਲਗਾਏ ਜਾਣ ਅਤੇ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਸਤਾਵੇਜ਼ਾਂ ਦਾ ਰੂਪ ਦਿੱਤਾ ਜਾਵੇ।

ਇਥੇ ਚੋਣ ਸੁਧਾਰਾਂ ਦੀ ਗੱਲ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿਚ ਕਿਹਾ ਕਿ ਦੇਸ਼ ਨੂੰ ਆਜ਼ਾਦ ਤੇ ਨਿਰਪੱਖ ਚੋਣ ਕਮਿਸ਼ਨ ਦੀ ਜ਼ਰੂਰਤ ਹੈ, ਜੋ ਸੱਤਾਧਾਰੀ ਪਾਰਟੀ ਦਾ ਤੋਤਾ ਨਾ ਹੋਵੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਨੂੰ ਨਾ ਸਿਰਫ ਚੰਗੇ ਕਾਨੂੰਨਾਂ ਦੀ ਜ਼ਰੂਰਤ ਹੈ ਬਲਕਿ ਕਾਨੂੰਨ ਆਜ਼ਾਦ ਤੇ ਨਿਰਪੱਖ ਢੰਗ ਨਾਲ ਲਾਗੂ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਮੰਦੇ ਭਾਗਾਂ ਨੂੰ ਅਸੀਂ ਵੇਖ ਰਹੇ ਹਾਂ ਕਿ ਅਜਿਹੇ ਕਈ ਕਦਮ ਚੁੱਕੇ ਜਾ ਰਹੇ ਹਨ ਕਿ ਚੋਣ ਪ੍ਰਣਾਲੀ ਨੂੰ ਕਮਜ਼ੋਰ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ ਜਦੋਂ ਕਿ ਚੋਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਕਦਮ ਨਹੀਂ ਚੁੱਕੇ ਜਾ ਰਹੇ। ਉਹਨਾਂ ਕਿਹਾ ਕਿ ਸਿਆਸੀ ਪਾਰਟੀਆਂ ਜਿਹਨਾਂ ਨੇ ਆਪੋ ਆਪਣੇ ਚੋਣ ਮਨੋਰਥ ਪੱਤਰ ਲਾਗੂ ਨਹੀਂ ਕੀਤੇ, ਉਹਨਾਂ ’ਤੇ ਪਾਬੰਦੀ ਕਿਉਂ ਨਹੀਂ ਲੱਗਦੀ ਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨੇ ਅਜਿਹੇ ਵਾਅਦੇ ਕੀਤੇ ਜੋ ਕਦੇ ਪੂਰੇ ਨਹੀਂ ਕੀਤੇ ਗਏ।

ਐਮਪੀ ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਣਾਲੀ ਵਿਚ ਸੁਧਾਰ ਵਾਸਤੇ ਹੇਠੋਂ ਲੈ ਕੇ ਉਪਰ ਤੱਕ ਸੁਧਾਰਾਂ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਖੁਦ ਲੋਕਤੰਤਰ ਨੂੰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਰਿਹਾਇਸ਼ ਵਿਚ ਬੈਠ ਕੇ ਹਾਈਜੈਕ ਕਰ ਲਿਆ ਹੈ ,ਜੋ ਸੂਬੇ ਦੇ ਸਰਕਾਰੀ ਜਹਾਜ਼ ਦੀ ਵਰਤੋਂ ਕਰ ਰਹੇ ਹਨ ਤੇ ਸਾਰੇ ਸਰਕਾਰੀ ਫੈਸਲੇ ਲੈ ਰਹੇ ਹਨ। ਉਹਨਾਂ ਕਿਹਾ ਕਿ ਸਾਰੀ ਸਰਕਾਰ ’ਤੇ ਇਸ ਵੇਲੇ ਕੇਜਰੀਵਾਲ ਦਾ ਕਬਜ਼ਾ ਹੈ।

ਬਠਿੰਡਾ ਦੇ ਐਮਪੀ ਨੇ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਵਿਚ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਦਾ ਹਾਲ ਮਾੜਾ ਹੋ ਗਿਆ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਦੀ ਆਡੀਓ ਕਾਨਫਰੰਸ ਕਾਲ ਵਾਇਰਲ ਹੋਈ ਜਿਸ ਦੌਰਾਨ ਐਸ ਐਸ ਪੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਕਰਦੇ ਨਜ਼ਰ ਆਏ ਕਿ ਕਿਵੇਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਰਿਟਰਨਿੰਗ ਅਫਸਰਾਂ ਦੇ ਦਫਤਰ ਵਿਚ ਪਹੁੰਚਣ ਤੋਂ ਰੋਕਿਆ ਜਾਵੇ ਤਾਂ ਜੋ ਉਹ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਨਾਮਜ਼ਦਗੀ ਪੱਤਰ ਦਾਖਲ ਨਾ ਕਰ ਸਕਣ।

ਐਮਪੀ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੂੰ ਬਿਨਾਂ ਮੁਕਾਬਲਾ ਜਿਤਾਉਣ ਦੇ ਯਤਨ ਕੀਤੇ ਗਏ। ਉਹਨਾਂ ਕਿਹਾ ਕਿ ਮਜੀਠਾ ਵਿਚ 23 ਵਿਚੋਂ 21 ਸੀਟਾਂ ’ਤੇ ਆਪ ਦੇ ਉਮੀਦਵਾਰ ਬਿਨਾਂ ਮੁਕਾਬਲਾ ਜਿਤਾਏ ਗਏ। ਉਹਨਾਂ ਕਿਹਾ ਕਿ ਰਾਜਾਸਾਂਸੀ ਵਿਚ 35 ਵਿਚੋਂ 25 ਉਮੀਦਵਾਰ ਬਿਨਾਂ ਮੁਕਾਬਲਾ ਜਿਤਾਏ ਗਏ, ਤਰਨ ਤਾਰਨ ਵਿਚ 32 ਵਿਚੋਂ ਸਾਰੇ 32 ਉਮੀਦਵਾਰ, ਗੁਰਦਾਸਪੁਰ ਵਿਚ 22 ਵਿਚੋਂ 20 ਅਤੇ ਭੋਆ ਵਿਚ ਵਿਰੋਧੀ ਧਿਰ ਦਾ ਕੋਈ ਵੀ ਉਮੀਦਵਾਰ ਮੈਦਾਨ ਵਿਚ ਨਹੀਂ ਨਿਤਰਣ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਡਿਜੀਟਲ ਫਾਈਲਿੰਗ ਦੌਰਾਨ ਹਾਸੋਹੀਣੇ ਆਧਾਰ ’ਤੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ।

ਐਮਪੀ ਨੇ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਨੂੰ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਬੇਨਕਾਬ ਕੀਤਾ ਤੇ ਦੱਸਿਆ ਕਿ ਕਾਂਗਰਸ ਦੇ ਆਗੂ 500 ਕਰੋੜ ਰੁਪਏ ਦੀ ਰਿਸ਼ਵਤ ਮੁੱਖ ਮੰਤਰੀ ਪੰਜਾਬ ਦੀ ਕੁਰਸੀ ਵਾਸਤੇ ਲੈ ਕੇ ਅਹੁਦੇ ਵੇਚਦੇ ਰਹੇ ਹਨ। ਉਹਨਾਂ ਨੇ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

Related Post