1.80 Crore Interlocking Tiles Case ’ਚ ਪੀਸੀਐਸ ਅਧਿਕਾਰੀ ਦੀਆਂ ਵਧੀਆਂ ਮੁਸ਼ਕਿਲਾਂ, ਕੀਤਾ ਨਾਮਜ਼ਦ

ਜਾਣਕਾਰੀ ਮੁਤਾਬਕ ਸਰਕਾਰੀ ਖ਼ਜ਼ਾਨੇ ਵਿੱਚੋਂ ਇੰਟਰਲਾਕਿੰਗ ਟਾਈਲਾਂ ਦੀ ਖਰੀਦ ਦੇ ਨਾਂ 'ਤੇ ਕਰੀਬ 1.80 ਕਰੋੜ ਰੁਪਏ ਦੀ ਰਕਮ ਠੇਕੇਦਾਰ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕੀਤੀ ਗਈ ਸੀ।

By  Aarti August 11th 2026 06:36 PM

Interlocking tiles case : ਫਿਰੋਜ਼ਪੁਰ ਦੇ ਬੀਡੀਪੀਓ ਦਫ਼ਤਰ ਨਾਲ ਜੁੜੇ ਕਰੀਬ 1 ਕਰੋੜ 80 ਲੱਖ ਰੁਪਏ ਦੀਆਂ ਇੰਟਰਲਾਕਿੰਗ ਟਾਈਲਾਂ ਦੀ ਖਰੀਦ ਅਤੇ ਅਦਾਇਗੀ ਦੇ ਮਾਮਲੇ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪੀਸੀਐਸ ਅਧਿਕਾਰੀ ਅਰੁਣ ਸ਼ਰਮਾ ਨੂੰ ਨਾਮਜ਼ਦ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਟਾਈਲਾਂ ਦੀ ਖਰੀਦ ਅਤੇ ਅਦਾਇਗੀ ਦੇ ਮਾਮਲੇ ’ਚ ਨਵਾਂ ਮੋੜ 

ਜਾਣਕਾਰੀ ਮੁਤਾਬਕ ਸਰਕਾਰੀ ਖ਼ਜ਼ਾਨੇ ਵਿੱਚੋਂ ਇੰਟਰਲਾਕਿੰਗ ਟਾਈਲਾਂ ਦੀ ਖਰੀਦ ਦੇ ਨਾਂ 'ਤੇ ਕਰੀਬ 1.80 ਕਰੋੜ ਰੁਪਏ ਦੀ ਰਕਮ ਠੇਕੇਦਾਰ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕੀਤੀ ਗਈ ਸੀ। ਹਾਲਾਂਕਿ ਟਾਈਲਾਂ ਦੀ ਅਸਲ ਖਰੀਦ, ਸਪਲਾਈ ਅਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਲਗਾਉਣ ਸਬੰਧੀ ਕਈ ਸਵਾਲ ਖੜ੍ਹੇ ਹੋਏ।

ਪੀਸੀਐਸ ਅਧਿਕਾਰੀ ਅਰੁਣ ਸ਼ਰਮਾ ਨੂੰ ਮਾਮਲੇ ਵਿੱਚ ਨਾਮਜ਼ਦ- ਸੂਤਰ 

ਸੂਤਰਾਂ ਮੁਤਾਬਕ ਇਸ ਮਾਮਲੇ ਦੀ ਜਾਂਚ ਦੌਰਾਨ ਵਿਜੀਲੈਂਸ ਵੱਲੋਂ ਸਰਕਾਰੀ ਰਿਕਾਰਡ, ਭੁਗਤਾਨ ਅਤੇ ਟਾਈਲਾਂ ਦੀ ਸਪਲਾਈ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੀਸੀਐਸ ਅਧਿਕਾਰੀ ਅਰੁਣ ਸ਼ਰਮਾ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਮਾਮਲੇ ਵਿੱਚ ਇਹ ਵੀ ਜਾਂਚ ਦਾ ਵਿਸ਼ਾ ਹੈ ਕਿ ਸਰਕਾਰੀ ਰਕਮ ਦੀ ਮਨਜ਼ੂਰੀ ਅਤੇ ਅਦਾਇਗੀ ਦੀ ਪ੍ਰਕਿਰਿਆ ਵਿੱਚ ਕਿਹੜੇ-ਕਿਹੜੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਭੂਮਿਕਾ ਰਹੀ ਅਤੇ ਕੀ ਸਰਕਾਰੀ ਪੈਸੇ ਦੀ ਵਰਤੋਂ ਨਿਯਮਾਂ ਅਨੁਸਾਰ ਕੀਤੀ ਗਈ ਸੀ ਜਾਂ ਨਹੀਂ।

ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ 

ਹੁਣ ਵਿਜੀਲੈਂਸ ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਇਸ ਮਾਮਲੇ ਵਿੱਚ ਕਿੰਨੀ ਰਕਮ ਦੀ ਗੜਬੜੀ ਹੋਈ ਅਤੇ ਇਸ ਵਿੱਚ ਹੋਰ ਕਿਹੜੇ ਅਧਿਕਾਰੀ ਜਾਂ ਵਿਅਕਤੀ ਸ਼ਾਮਲ ਹਨ। ਅਰੁਣ ਸ਼ਰਮਾ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ; ਦੋਸ਼ਾਂ ਦੀ ਅੰਤਿਮ ਪੁਸ਼ਟੀ ਜਾਂ ਦੋਸ਼ ਸਾਬਤ ਹੋਣਾ ਜਾਂਚ ਅਤੇ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਹੀ ਤੈਅ ਹੋਵੇਗਾ।

ਇਹ ਵੀ ਪੜ੍ਹੋ  : Gurbani Telecast ’ਤੇ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ; ਕਿਹਾ- ਗੁਰਬਾਣੀ ਪ੍ਰਸਾਰਨ ਦਾ ਅਧਿਕਾਰ SGPC ਕੋਲ

Related Post