ਪੰਜਾਬ ਦੇ ਇਨ੍ਹਾਂ 7 ਜਿਲ੍ਹਿਆਂ ’ਚ ਇੰਟਰਨੈੱਟ ਸੇਵਾਵਾਂ ਬੰਦ, ਇਸ ਦਿਨ ਤੱਕ ਰਹਿਣਗੀਆਂ ਸੇਵਾਵਾਂ ਠੱਪ

By  Aarti February 18th 2024 11:58 AM

Internet Services Suspend: ਕਿਸਾਨ ਅੰਦੋਲਨ ਕਾਰਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਬੰਦ ਇੰਟਰਨੈੱਟ ਸੇਵਾਵਾਂ ਦੀ ਮਿਆਦ ਵਧਾ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ 'ਤੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ 'ਤੇ ਹਰਿਆਣਾ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ 'ਚ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ ਲਗਾਈ ਗਈ ਸੀ, ਹੁਣ ਇਸ ਪਾਬੰਦੀ ਨੂੰ ਹੋਰ ਵਧਾ ਦਿੱਤਾ ਗਿਆ ਹੈ। 

ਇਨ੍ਹਾਂ ਜਿਲ੍ਹਿਆਂ ’ਚ ਰਹੇਗਾ ਇੰਟਰਨੈੱਟ ਬੰਦ

ਹਰਿਆਣਾ ਬਾਰਡਰ ਦੇ ਨਾਲ ਲਗਦੇ 7 ਜਿਲ੍ਹਿਆਂ 'ਚ 24 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਪਟਿਆਲਾ, ਫਤਿਹਗੜ੍ਹ ਸਾਹਿਬ, ਸ੍ਰੀ ਮੁਕਤਸਰ ਸਾਹਿਬ , ਬਠਿੰਡਾ ਦਾ ਕੁਝ ਹਿੱਸਾ ਤੇ ਮੁਹਾਲੀ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਬੰਦ ਰਹੇਗਾ।  

ਅੱਜ ਹੋਵੇਗੀ ਕਿਸਾਨਾਂ ਦੀ ਕੇਂਦਰ ਨਾਲ ਚੌਂਥੀ ਮੀਟਿੰਗ 

ਸ਼ਾਮ ਨੂੰ ਚੰਡੀਗੜ੍ਹ ਵਿੱਚ ਕੇਂਦਰ-ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਹ ਚੌਥੀ ਗੱਲਬਾਤ ਹੈ। ਇਸ ਤੋਂ ਪਹਿਲਾਂ ਹੋਈਆਂ ਤਿੰਨ ਮੀਟਿੰਗਾਂ (8, 12 ਅਤੇ 15 ਫਰਵਰੀ) ਬੇ-ਨਤੀਜਾ ਰਹੀਆਂ ਸਨ। ਇਸ ਮੀਟਿੰਗ ਵਿੱਚ ਕੋਈ ਫੈਸਲਾ ਨਾ ਹੋਣ ’ਤੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ) ਨੇ ਦੁਪਹਿਰ ਨੂੰ ਕੁਰੂਕਸ਼ੇਤਰ ਵਿੱਚ ਕਿਸਾਨ-ਖਾਪ ਪੰਚਾਇਤ ਬੁਲਾਈ ਹੈ। ਇੱਥੋਂ ਹੀ ਹਰਿਆਣਾ ਵਿੱਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਖੰਨਾ 'ਚ ਨੈਸ਼ਨਲ ਹਾਈਵੇ 'ਤੇ ਵਾਪਰਿਆ ਹਾਦਸਾ, ਧੁੰਦ ਕਾਰਨ 8 ਵਾਹਨ ਆਪਸ 'ਚ ਟਕਰਾਏ 

Related Post