Internet Services Suspended: ਹਰਿਆਣਾ ਦੇ ਸੱਤ ਜ਼ਿਲ੍ਹਿਆਂ 'ਚ ਵਧੀ ਇੰਟਰਨੈਟ ਪਾਬੰਦੀ

By  Amritpal Singh February 19th 2024 09:04 PM

Internet Services Suspended In Haryana: ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਵਿੱਚ ਇੰਟਰਨੈਟ ਪਾਬੰਦੀਆਂ ਵਧਾ ਦਿੱਤੀਆਂ ਗਈਆਂ ਹਨ। ਹਰਿਆਣਾ ਦੇ ਸੱਤ ਜ਼ਿਲ੍ਹਿਆਂ (Seven Districts Of Haryana) ਵਿੱਚ ਇੰਟਰਨੈੱਟ ਪਾਬੰਦੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ 20 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ ‘ਤੇ ਪਾਬੰਦੀ ਰਹੇਗੀ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।

ਇਸ ਤੋਂ ਪਹਿਲਾਂ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ 13 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਲਗਾਈ ਗਈ ਸੀ। ਇਸ ਤੋਂ ਇਲਾਵਾ, ਐਸਐਮਐਸ ਅਤੇ ਡੋਂਗਲ ਸੇਵਾਵਾਂ ‘ਤੇ ਵੀ ਪਾਬੰਦੀ ਲਗਾਈ ਗਈ ਸੀ।ਦੱਸਣਯੋਗ ਹੈ ਕਿ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ 7ਵਾਂ ਦਿਨ ਹੈ। ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਡਟੇ ਹੋਏ ਹਨ।

Related Post