IPS ਸੁਰਿੰਦਰ ਲਾਂਬਾ ਤਰਨਤਾਰਨ ਦੇ ਨਵੇਂ SSP ਨਿਯੁਕਤ ,ਚੋਣ ਕਮਿਸ਼ਨ ਨੇ SSP ਰਵਜੋਤ ਗਰੇਵਾਲ ਨੂੰ ਕੀਤਾ ਸੀ ਸਸਪੈਂਡ

Tarn Taran New SSP IPS Surinder Lamba : ਤਰਨਤਾਰਨ ਦੀ ਐਸ.ਐਸ.ਪੀ. ਰਵਜੋਤ ਕੌਰ ਗਰੇਵਾਲ ਦੇ ਸਸਪੈਂਡ ਹੋਣ ਤੋਂ ਬਾਅਦ IPS ਸੁਰਿੰਦਰ ਲਾਂਬਾ ਨੂੰ ਤਰਨਤਾਰਨ ਦਾ ਨਵਾਂ SSP ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐਸ.ਐਸ.ਪੀ. ਰਵਜੋਤ ਗਰੇਵਾਲ ਨੂੰ ਅੱਜ ਸਸਪੈਂਡ ਕਰ ਦਿੱਤਾ ਸੀ। ਇਹ ਕਾਰਵਾਈ ਤਰਨਤਾਰਨ ਜ਼ਿਮਨੀ ਚੋਣ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਹੋਈ ਹੈ

By  Shanker Badra November 8th 2025 09:30 PM

Tarn Taran New SSP IPS Surinder Lamba : ਤਰਨਤਾਰਨ ਦੀ ਐਸ.ਐਸ.ਪੀ. ਰਵਜੋਤ ਕੌਰ ਗਰੇਵਾਲ ਦੇ ਸਸਪੈਂਡ ਹੋਣ ਤੋਂ ਬਾਅਦ IPS ਸੁਰਿੰਦਰ ਲਾਂਬਾ ਨੂੰ ਤਰਨਤਾਰਨ ਦਾ ਨਵਾਂ SSP ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐਸ.ਐਸ.ਪੀ. ਰਵਜੋਤ ਗਰੇਵਾਲ ਨੂੰ ਅੱਜ ਸਸਪੈਂਡ ਕਰ ਦਿੱਤਾ ਸੀ। ਇਹ ਕਾਰਵਾਈ ਤਰਨਤਾਰਨ ਜ਼ਿਮਨੀ ਚੋਣ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਹੋਈ ਹੈ।

ਦੱਸ ਦਈਏ ਕਿ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਵਿਰੁੱਧ ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀਈਓ), ਸਿਬਿਨ ਸੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਕਿਹਾ ਸੀ ਕਿ SSP ਡਾ. ਰਵਜੋਤ ਕੌਰ ਗਰੇਵਾਲ ਨੇ AAP ਦੀ ਪੋਲਿੰਗ ਏਜੰਟ ਦੇ ਰੂਪ 'ਚ ਕੰਮ ਕਰਕੇ ਤਰਨਤਾਰਨ ਜ਼ਿਮਨੀ ਚੋਣ 'ਚ ਮਾਹੌਲ ਖ਼ਰਾਬ ਕੀਤਾ ਸੀ ਅਤੇ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦਾ ਆਰੋਪ ਲਗਾਇਆ ਗਿਆ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਅਬਜ਼ਰਵਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੰਚਾਂ -ਸਰਪੰਚਾਂ ਨੂੰ ਪੁਲਿਸ ਧੱਕੇ ਨਾਲ ਘਰੋਂ ਚੁੱਕ ਕੇ ਲੈ ਗਈ ਸੀ। ਸੁਖਬੀਰ ਸਿੰਘ ਬਾਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਐਸ.ਐਸ.ਪੀ. ਰਵਜੌਤ ਕੌਰ ਗਰੇਵਾਲ ਖ਼ਿਲਾਫ਼ ਕਾਰਵਾਈ ਕੀਤੀ ਹੈ। ਅਕਾਲੀ ਦਲ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਇਸ ਮਾਮਲੇ ਦੀ ਸ਼ਿਕਾਇਤ ਪੰਜਾਬ ਦੇ ਚੋਣ ਕਮਿਸ਼ਨ ਨੂੰ ਕੀਤੀ ਸੀ।

ਇਸ ਤੋਂ ਪਹਿਲਾਂ ਉਨ੍ਹਾਂ ਦੀ ਜਗ੍ਹਾ ਅੰਮ੍ਰਿਤਸਰ ਦੇ ਸੀਪੀ ਗੁਰਪ੍ਰੀਤ ਸਿੰਘ ਭੁੱਲਰ (ਆਈਪੀਐਸ) ਨੂੰ ਐਸਐਸਪੀ ਤਰਨਤਾਰਨ ਦਾ ਵਾਧੂ ਚਾਰਜ ਦਿੱਤਾ ਗਿਆ ਸੀ। ਹਾਲਾਂਕਿ ਸ਼ਾਮ ਤੱਕ ਸੁਰਿੰਦਰ ਲਾਂਬਾ ਨੂੰ ਤਰਨਤਾਰਨ ਦਾ ਨਵਾਂ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡਾ. ਰਵਜੋਤ ਕੌਰ ਗਰੇਵਾਲ ਤਰਨਤਾਰਨ ਦੀ ਪਹਿਲੀ ਮਹਿਲਾ ਐਸਐਸਪੀ ਸਨ ਅਤੇ ਉਨ੍ਹਾਂ ਨੂੰ ਇਸ ਅਹੁਦੇ 'ਤੇ ਲਗਭਗ ਦੋ ਮਹੀਨੇ ਪਹਿਲਾਂ ਹੀ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ ਫਤਿਹਗੜ੍ਹ ਸਾਹਿਬ ਦੀ ਜਿੰਮੇਵਾਰੀ ਸੰਭਾਲ ਰਹੀ ਸੀ।



  

Related Post