Iran War Impact : ਦੁਬਈ ਚ ਸਭ ਤੋਂ ਵੱਡਾ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਕੀਤਾ ਗਿਆ ਬੰਦ, ਪ੍ਰਬੰਧਕਾਂ ਨੇ ਦੱਸੀ ਅਸਲ ਵਜ੍ਹਾ

Iran War Impact : ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਜਾਰੀ ਇੱਕ ਪੱਤਰ ਵਿੱਚ ਇਸ ਪਿੱਛੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅਤੇ ਹਿੰਦੂ ਮੰਦਰ ਨੂੰ ਅਗਲੇ ਹੁਕਮਾਂ ਤੱਕ ਅਸਥਾਈ ਤੌਰ 'ਤੇ ਬੰਦ ਕੀਤਾ ਜਾਂਦਾ ਹੈ।

By  KRISHAN KUMAR SHARMA April 3rd 2026 02:01 PM -- Updated: April 3rd 2026 04:30 PM

Iran War Impact : ਅਮਰੀਕਾ-ਇਜਰਾਈਲ ਅਤੇ ਈਰਾਨ ਵਿਚਾਲੇ ਜੰਗ ਦਾ ਅਸਰ ਦੁਨੀਆ ਭਰ ਵਿੱਚ ਪੈ ਰਿਹਾ ਹੈ। ਈਰਾਨ ਅਮਰੀਕਾ ਦੇ ਸਹਿਯੋਗੀ ਦੇਸ਼ਾਂ 'ਤੇ ਵੀ ਹਮਲਾ ਕਰ ਰਿਹਾ ਹੈ, ਜਿਸ ਦੌਰਾਨ ਦੁਬਈ ਤੋਂ ਸਿੱਖ ਭਾਈਚਾਰੇ ਲਈ ਵੱਡੀ ਖ਼ਬਰ ਹੈ। ਦੁਬਈ 'ਚ ਸਭ ਤੋਂ ਵੱਡਾ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ (Gurdwara Guru Nanak Darbar) ਬੰਦ ਕਰ ਦਿੱਤਾ ਗਿਆ ਹੈ।

ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਜਾਰੀ ਇੱਕ ਪੱਤਰ ਵਿੱਚ ਇਸ ਪਿੱਛੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅਤੇ ਹਿੰਦੂ ਮੰਦਰ ਨੂੰ ਅਗਲੇ ਹੁਕਮਾਂ ਤੱਕ ਅਸਥਾਈ ਤੌਰ 'ਤੇ ਬੰਦ ਕੀਤਾ ਜਾਂਦਾ ਹੈ।

ਇਹ ਐਲਾਨ ਠੀਕ ਉਸੇ ਦਿਨ ਕੀਤਾ ਗਿਆ ਜਦੋਂ ਸਰਕਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਕਈ ਚਰਚਾਂ ਦੀਆਂ ਸੇਵਾਵਾਂ ਵੀ ਬੰਦ ਕੀਤੀਆਂ ਗਈਆਂ ਹਨ।


ਸ਼ਰਧਾਲੂਆਂ ਲਈ ਇੱਕ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਰੱਖਿਆ ਕਾਰਨਾਂ ਦੇ ਚਲਦਿਆਂ ਗੁਰਦੁਆਰਾ ਸਾਹਿਬ ਅਤੇ ਹਿੰਦੂ ਮੰਦਰ ਨੂੰ ਅਗਲੀ ਸੂਚਨਾ ਤੱਕ ਬੰਦ ਕੀਤਾ ਗਿਆ ਹੈ। ਪ੍ਰਬੰਧਕਾਂ ਨੇ ਇਸ ਲਈ ਮਾਫੀ ਮੰਗੀ ਹੈ ਅਤੇ ਸ਼ਰਧਾਲੂਆਂ ਤੋਂ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਨਾਲ ਹੀ ਸਾਰੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਵੀ ਅਰਦਾਸ ਕੀਤੀ।

ਉਧਰ, ਗੁਰੂ ਨਾਨਕ ਦਰਬਾਰ ਗੁਰਦੁਆਰਾ ਦੁਬਈ ਦੇ ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਨੇ ਪੁਸ਼ਟੀ ਕੀਤੀ ਕਿ ਗੁਰਦੁਆਰੇ ਨੂੰ ਵੀ ਆਪਣੇ ਦਰਵਾਜ਼ੇ ਬੰਦ ਕਰਨ ਦੇ ਨਿਰਦੇਸ਼ ਮਿਲੇ ਹਨ। ਉਨ੍ਹਾਂ ਕਿਹਾ, "ਸਾਨੂੰ ਦੁਬਈ ਦੀ ਕਮਿਊਨਿਟੀ ਡਿਵੈਲਪਮੈਂਟ ਅਥਾਰਟੀ (ਸੀਡੀਏ) ਤੋਂ ਗੁਰਦੁਆਰੇ ਨੂੰ ਬੰਦ ਕਰਨ ਦੇ ਨਿਰਦੇਸ਼ ਮਿਲੇ ਹਨ। ਸੀਡੀਏ ਨੇ ਸੁਰੱਖਿਆ ਕਾਰਨਾਂ ਕਰਕੇ ਸਾਵਧਾਨੀ ਵਜੋਂ ਸਾਨੂੰ ਬੰਦ ਕਰਨ ਲਈ ਕਿਹਾ ਹੈ।"

Related Post