ਪਾਸਪੋਰਟ 'ਚ ਬੇਨਿਯਮੀਆਂ ਕਰ ਕੇ ਪੰਜਾਬੀ ਮੁੰਡਿਆਂ ਨੂੰ ਨਹੀਂ ਧਰਨ ਦਿੱਤਾ ਦੁਬਈ 'ਚ ਪੈਰ

By  Jasmeet Singh March 8th 2024 06:35 PM

Amritsar News: ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਦੁਬਈ ਦੇ ਇਮੀਗ੍ਰੇਸ਼ਨ ਵਿਭਾਗ ਨੇ ਐਂਟਰੀ ਦੇਣ ਤੋਂ ਇਨਕਾਰ ਕਰ ਕੇ ਡਿਪੋਰਟ ਕਰ ਦਿੱਤਾ ਸੀ। ਫਿਲਹਾਲ ਦੋਵਾਂ ਨੌਜਵਾਨਾਂ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕਰ ਕੇ ਪੁੱਛਗਿੱਛ ਜਾਰੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਮੁਤਾਬਕ ਦੋਵਾਂ ਨੌਜਵਾਨਾਂ ਦੀ ਪਛਾਣ ਮਨਜਿੰਦਰ ਸਿੰਘ ਵਾਸੀ ਵਰਿਆਮ ਨੰਗਲ ਅੰਮ੍ਰਿਤਸਰ ਅਤੇ ਦੂਜੇ ਦੀ ਪਿੰਡ ਜਸਰਾਉਂ ਵਾਸੀ ਵਜੋਂ ਹੋਈ ਹੈ। ਦੋਵੇਂ ਨੌਜਵਾਨ ਭਾਰਤੀ ਪਾਸਪੋਰਟ ਲੈ ਕੇ ਦੁਬਈ ਗਏ ਸਨ। ਜਦੋਂ ਦੁਬਈ ਦੇ ਇਮੀਗ੍ਰੇਸ਼ਨ ਵਿਭਾਗ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਵਿੱਚ ਬੇਨਿਯਮੀਆਂ ਪਾਈਆਂ ਗਈਆਂ। ਜਿਸ ਤੋਂ ਬਾਅਦ ਸਥਾਨਕ ਇਮੀਗ੍ਰੇਸ਼ਨ ਵਿਭਾਗ ਨੇ ਦੋਵਾਂ ਨੌਜਵਾਨਾਂ ਨੂੰ ਦੁਬਈ 'ਚ ਦਾਖਲ ਨਹੀਂ ਹੋਣ ਦਿੱਤਾ ਅਤੇ ਕਤਰ ਏਅਰਵੇਜ਼ 'ਚ ਵਾਪਸ ਭਾਰਤ ਭੇਜ ਦਿੱਤਾ। ਦੱਸਿਆ ਜਾ ਰਿਹਾ ਕਿ ਦੋਵੇਂ ਨੌਜਵਾਨਾਂ ਨੇ ਕਿਸੇ ਹੋਰ ਦੇ ਪਾਸਪੋਰਟ ਦੀ ਵਰਤੋਂ ਕਰ ਕੇ ਇਨ੍ਹਾਂ ਨੂੰ ਆਪਣਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਇਨ੍ਹਾਂ ਪਾਸਪੋਰਟਾਂ ਨਾਲ ਉਹ ਦੁਬਈ ਚਲੇ ਗਏ ਪਰ ਦੁਬਈ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਦੀ ਗਲਤੀ ਫੜ ਲਈ ਅਤੇ ਉਨ੍ਹਾਂ ਨੂੰ ਵਾਪਸ ਘੱਲ ਦਿੱਤਾ।

ਪੂਰੀ ਖ਼ਬਰ ਪੜ੍ਹੋ: 

Related Post