ਕੋਈ ਐੱਫ.ਆਈ.ਆਰ ਦਰਜ ਨਾ ਹੋਣ ਦੇ ਬਾਵਜੂਦ ਕਿਰਨਦੀਪ ਨੂੰ ਏਅਰਪੋਰਟ 'ਤੇ ਰੋਕਣਾ ਠੀਕ ਨਹੀਂ - ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੰਘ ਨੇ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਕਿਰਨਦੀਪ ਕੌਰ ਵਿਰੁੱਧ ਕੀਤੀ ਗਈ ਕਾਰਵਾਈ ਦੀ ਨਿੰਦਾ ਕੀਤੀ ਹੈ।

By  Jasmeet Singh April 21st 2023 03:55 PM

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੰਘ ਨੇ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਕਿਰਨਦੀਪ ਕੌਰ ਵਿਰੁੱਧ ਕੀਤੀ ਗਈ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ ਕਿ ਜਦੋਂ ਕਿਰਨਦੀਪ ਕੌਰ ਦੇ ਸਹੁਰੇ ਘਰੇ ਜਾਕੇ ਉਸਤੋਂ ਸਾਰੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ, ਫਿਰ ਉਸਨੂੰ ਆਪਣੇ ਘਰੇ ਜਾਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕਿਰਨਦੀਪ ਕੌਰ ਇੱਕ ਬ੍ਰਿਟਿਸ਼ ਨਾਗਰਿਕ ਹੈ ਅਤੇ ਉਸਦਾ ਵੀਜ਼ਾ ਵੀ ਛੇਤੀ ਹੀ ਖ਼ਤਮ ਹੋਣ ਵਾਲਾ ਹੈ।    

ਖਾਲਸਤਾਨੀ ਪੱਖੀ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਐਨ.ਆਰ.ਆਈ ਪਤਨੀ ਕਿਰਨਦੀਪ ਕੌਰ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਰਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਸ ਵੇਲੇ ਰੋਕ ਲਿਆ ਜਦੋਂ ਉਹ ਲੰਡਨ ਜਾ ਰਹੀ ਸੀ। ਬ੍ਰਿਟਿਸ਼ ਨਾਗਰਿਕ ਕਿਰਨਦੀਪ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਰੀਬ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਜਿਸ ਤੋਂ ਬਾਅਦ ਉਸ ਨੂੰ ਇਹ ਕਹਿ ਕੇ ਵਾਪਸ ਮੋੜ ਦਿੱਤਾ ਗਿਆ ਕਿ ਉਹ ਇੰਗਲੈਂਡ ਨਹੀਂ ਜਾ ਸਕਦੇ। ਪੂਰੀ ਖ਼ਬਰ ਪੜ੍ਹਨ ਲਈ ਇਥੇ ਕਲਿਕ ਕਰੋ..... 


ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਹਿਣਾ ਕਿ ਜਦੋਂ ਕਿਸੀ ਨੇ ਕੋਈ ਗੁਨਾਹ ਹੀ ਨਹੀਂ ਕੀਤਾ ਤਾਂ ਫਿਰ ਉਸਨੂੰ ਉਸਦੇ ਘਰੇ ਜਾਣ ਤੋਂ ਕਿਵੇਂ ਰੋਕਿਆ ਜਾ ਸਕਦਾ, ਖਾਸ ਤੌਰ 'ਤੇ ਜਦੋਂ ਉਹ ਇਕ ਵਿਦੇਸ਼ੀ ਨਾਗਰਿਕ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਰ ਨੂੰ ਕੋਈ ਸਵਾਲ-ਜਵਾਬ ਕਰਨੇ ਨੇ ਤੇ ਉਸਦੇ ਰਿਹਾਇਸ਼ 'ਤੇ ਜਾ ਕੇ ਕੀਤੇ ਜਾ ਸਕਦੇ ਸਨ। ਪਰ ਇਸ ਤਰ੍ਹਾਂ ਇੱਕ ਵਿਦੇਸ਼ੀ ਨਾਗਰਿਕ ਨੂੰ ਉਸਦੇ ਘਰੇ ਜਾਣ ਤੋਂ ਰੋਕਣਾ ਬਹੁਤ ਹੀ ਗ਼ਲਤ ਹੈ, ਖ਼ਾਸ ਕਰਕੇ ਜਦੋਂ ਉਸ ਖ਼ਿਲਾਫ਼ ਕੋਈ ਵੀ ਐੱਫ.ਆਈ.ਆਰ ਦਰਜ ਨਾ ਹੋਵੇ।

Related Post