Jalandhar ਚ ਜੱਗੂ ਗੈਂਗ ਦਾ ਸ਼ੂਟਰ ਐਨਕਾਊਂਟਰ ਚ ਜ਼ਖਮੀ , ਦੋ ਸਾਥੀ ਕੀਤੇ ਗ੍ਰਿਫ਼ਤਾਰ, ਨਾਜਾਇਜ਼ ਹਥਿਆਰ ਵੀ ਬਰਾਮਦ

Jalandhar News : ਜਲੰਧਰ (Jalandhar) ਵਿੱਚ ਬੁੱਧਵਾਰ ਨੂੰ ਪੁਲਿਸ (Punjab Police) ਅਤੇ ਜੱਗੂ ਭਗਵਾਨਪੁਰੀਆ ਗੈਂਗ (Jaggu Bhagwanpuria gang) ਦੇ ਸ਼ੂਟਰਾਂ ਵਿਚਕਾਰ ਮੁੱਠਭੇੜ ਹੋਈ ਹੈ। ਜਿਸ ਤੋਂ ਬਾਅਦ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਸ਼ੂਟਰ ਦੇ ਲੱਤ 'ਚ ਗੋਲੀ ਲੱਗੀ ਅਤੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ

By  Shanker Badra October 22nd 2025 07:50 PM -- Updated: October 22nd 2025 08:36 PM

Jalandhar News : ਜਲੰਧਰ (Jalandhar) ਵਿੱਚ ਬੁੱਧਵਾਰ ਨੂੰ ਪੁਲਿਸ (Punjab Police) ਅਤੇ ਜੱਗੂ ਭਗਵਾਨਪੁਰੀਆ ਗੈਂਗ (Jaggu Bhagwanpuria gang) ਦੇ ਸ਼ੂਟਰਾਂ ਵਿਚਕਾਰ ਮੁੱਠਭੇੜ ਹੋਈ ਹੈ। ਜਿਸ ਤੋਂ ਬਾਅਦ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਸ਼ੂਟਰ ਦੇ  ਲੱਤ 'ਚ ਗੋਲੀ ਲੱਗੀ ਅਤੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਗੋਲੀ ਲੱਗਣ ਨਾਲ ਜ਼ਖਮੀ ਆਰੋਪੀ ਮਨਕਰਨ ਨੂੰ ਅੰਮ੍ਰਿਤਸਰ ਦੇ ਚਰਚਿਤ ਧਰਮਾ ਕਤਲ ਕੇਸ ਵਿੱਚ ਸ਼ੂਟਰਾਂ ਦਾ ਮਦਦਗਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੌਕੇ ਤੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ ਅਤੇ ਮਨਕਰਨ ਦੇ ਦੋ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਪੁਲਿਸ ਅਧਿਕਾਰੀਆਂ ਦੇ ਅਨੁਸਾਰ ਮਨਕਰਨ ਦੀ ਲੋਕੇਸ਼ਨ (ਸਲੇਮਪੁਰ ਮਸੰਡਾ ਖੇਤਰ) ਟਰੇਸ ਹੋਣ ਤੋਂ ਬਾਅਦ ਜਦੋਂ ਟੀਮ ਨੇ ਉਸਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਗੋਲੀ ਚਲਾ ਦਿੱਤੀ, ਜਿਸ ਨਾਲ ਪੁਲਿਸ ਨੂੰ ਕਾਰਵਾਈ ਕਰਨੀ ਪਈ।

ਜਲੰਧਰ ਸੀਪੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਕੁਝ ਗੈਂਗਸਟਰਾਂ ਨੇ ਸਵੇਰੇ-ਸਵੇਰੇ ਰਾਮਾ ਮੰਡੀ ਇਲਾਕੇ ਵਿੱਚ ਫਾਇਰਿੰਗ ਕੀਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਟਰੇਸ ਕਰ ਲਿਆ। ਘੇਰਾਬੰਦੀ ਦੌਰਾਨ ਬਾਈਕ 'ਤੇ ਸਵਾਰ ਤਿੰਨ ਮੁਲਜ਼ਮਾਂ ਮਨਕਰਨ ਸਿੰਘ, ਸਿਮਰਨਜੀਤ ਸਿੰਘ ਅਤੇ ਜੈਵੀਰ ਸਿੰਘ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮਨਕਰਨ ਜ਼ਖਮੀ ਹੋ ਗਿਆ। ਉਹ ਅੰਮ੍ਰਿਤਸਰ ਵਿੱਚ ਧਰਮਜੀਤ ਉਰਫ਼ ਧਰਮਾ ਕਤਲ ਕੇਸ ਵਿੱਚ ਵਾਂਟੇਡ ਸੀ ਅਤੇ ਉਸਦੇ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਮਨਕਰਨ ਦੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤ ਦਾਲਮ ਨਾਲ ਵੀ ਸਬੰਧ ਹਨ।


Related Post