ਜ਼ੀਰਾ ਸ਼ਰਾਬ ਫੈਕਟਰੀ ਧਰਨੇ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

By  Pardeep Singh January 8th 2023 05:15 PM

ਬਠਿੰਡਾ : ਬਠਿੰਡਾ ਦੇ ਮੌੜ ਹਲਕੇ ਦੇ ਪਿੰਡ ਯਾਤਰੀ ਵਿਖੇ ਅੱਜ ਕਿਸਾਨ ਯੂਨੀਅਨ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਪਹੁੰਚੇ। ਇਸ ਮੌਕੇ ਉਨ੍ਹਾਂ ਨੇ  ਮੰਗਾਂ ਨੂੰ ਲੈ ਕੇ  ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ। ਕਿਸਾਨ ਆਗੂ ਜਗਜੀਤ ਸਿੰਘ  ਨੇ ਕਿਹਾ ਕਿ ਪੰਜਾਬ ਦੇ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਖਿਲਾਫ ਸਗਰਸ਼ ਚੱਲ ਰਿਹਾ ਉਸ ਵਿੱਚ ਮਿਤੀ 9 ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵੱਲੋ ਹਰਿਆਣਾ ਅਤੇ ਪੰਜਾਬ ਤੋ ਵੱਡੀ ਗਿਣਤੀ ਵਿਚ ਕਿਸਾਨਾਂ ਦਾ ਸਮਰਥਨ ਹੋਵੇਗਾ।

ਉਨ੍ਹਾਂ ਨੇ ਕਿਹਾ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨੀ ਚਾਹੀਦੀ ਹੈ ਤਾਂ ਕਿ ਸਥਾਨਕ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਅਪੀਲ ਕਰਦੇ ਹਾਂ ਕਿ ਇਹ ਸੰਘਰਸ਼ ਲੰਬਾ ਚੱਲ ਸਕਦਾ ਹੈ ਪਰ ਸਾਨੂੰ ਦ੍ਰਿੜਤਾ ਨਾਲ ਧਰਨੇ ਨੂੰ ਹੋਰ ਮਜ਼ੂਬਤ ਕਰਨਾ ਚਾਹੀਦਾ ਹੈ।

ਹਨੂਮਾਨ ਗੜ੍ਹ ਵਿਖੇ ਫਰਵਰੀ ਦੇ ਪਹਿਲੇ ਹਫ਼ਤੇ ਐਸਕੇਐਮਐਸ ਵੱਲੋ ਮੀਟਿੰਗ ਕਰ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਉਦੋਂ ਤੱਕ ਸੰਘਰਸ਼ ਕਰਦੇ ਰਹਾਂਗੇ ਜਦੋਂ ਤੱਕ ਸਰਕਾਰ ਮੰਗਾਂ ਪੂਰੀਆਂ ਨਹੀ ਕਰਦੀ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਆਉਣ ਵਾਲੇ ਸਮੇਂ ਮਹਾਂਪੰਚਾਇਤ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੂਰੇ ਭਾਰਤ ਦੇ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਕਿਸਾਨੀ ਮੁੱਦਿਆ ਨੂੰ ਲੈ ਕੇ ਇਕਠੇ ਹੋਣਾ ਚਾਹੀਦਾ ਹੈ।




Related Post