Jagjit Singh Dallewal Statement : ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਭਾਵੁਕ ਸਪੀਚ, ਜਿੰਦਗੀ ਮੌਤ ਦੀ ਜੰਗ ਲੜ ਰਹੇ ਡੱਲੇਵਾਲ ਨੇ ਆਖੀ ਇਹ ਮੰਗ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੂਰੀ ਤਰ੍ਹਾਂ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸਟੇਜ ਕੋਲ ਪਹੁੰਚੇ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤਕਰੀਬਨ 7 ਲੱਖ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ।

By  Aarti December 14th 2024 04:41 PM
Jagjit Singh Dallewal Statement : ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਭਾਵੁਕ ਸਪੀਚ, ਜਿੰਦਗੀ ਮੌਤ ਦੀ ਜੰਗ ਲੜ ਰਹੇ ਡੱਲੇਵਾਲ ਨੇ ਆਖੀ ਇਹ ਮੰਗ

Jagjit Singh Dallewal Statement :  ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਇਸ ਸਮੇਂ ਬੇਹੱਦ ਹੀ ਨਾਜ਼ੁਕ ਬਣੀ ਪਈ ਹੈ। ਪਰ ਉਨ੍ਹਾਂ ਨੇ ਆਪਣੇ ਮਰਨ ਵਰਤ ਨੂੰ ਜਾਰੀ ਰੱਖਿਆ ਹੋਇਆ ਹੈ। ਡਾਕਟਰਾਂ ਵੱਲੋਂ ਉਨ੍ਹਾਂ ਨੂੰ ਸਾਊਲੈਂਟ ਅਟੈਕ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਅੱਜ ਜਗਜੀਤ ਸਿੰਘ ਡੱਲੇਵਾਲ ਸਟੇਜ ’ਤੇ ਪਹੁੰਚੇ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਨੂੰ ਸਟੇਜ ਕੋਲ ਲੈ ਕੇ ਆਇਆ ਗਿਆ। 

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੂਰੀ ਤਰ੍ਹਾਂ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸਟੇਜ ਕੋਲ ਪਹੁੰਚੇ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤਕਰੀਬਨ 7 ਲੱਖ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਇੱਕ ਵਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਚਾਹੀਦਾ ਹੈ। ਡਾ. ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨਾ ਚਾਹੀਦਾ ਹੈ। ਕਿਸਾਨਾਂ ਨੂੰ ਖੁਦਕੁਸ਼ੀ ਕਰਨ ਤੋਂ ਰੋਕਿਆ ਜਾਣਾ ਚਾਹੀਦਾ ਹੈ। 

ਕਾਬਿਲੇਗੌਰ ਹੈ ਕਿ ਬੀਤੇ 18 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ। ਇਸ ਸਮੇਂ ਡੱਲੇਵਾਲ ਦੀ ਸਿਹਤ ਬਿਲਕੁੱਲ ਵੀ ਠੀਕ ਨਹੀਂ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਡਨੀ, ਲੀਵਰ ਨੇ ਜਵਾਬ ਦੇ ਦਿੱਤਾ ਹੈ। ਹਾਲਾਂਕਿ ਡਾਕਟਰ ਸਵੈਮਾਨ ਦੀ ਟੀਮ ਵੱਲੋਂ ਉਨ੍ਹਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : Kisan Andolan Delhi Chalo Live Updates : ਕਿਸਾਨਾਂ ਦੇ ਤੀਜੇ ਜਥੇ ਦੇ ਵਾਪਿਸ ਆਉਣ ’ਤੇ ਸਰਵਣ ਸਿੰਘ ਪੰਧੇਰ ਨੇ ਦੱਸੀ ਅਗਲੀ ਰਣਨੀਤੀ, ਜਾਣੋ ਕਦੋਂ ਕੀਤਾ ਜਾਵੇਗਾ ਟ੍ਰੇਨਾਂ ਦਾ ਚੱਕਾ ਜਾਮ

Related Post