Punjab Police Farmers Action : ਜਗਜੀਤ ਸਿੰਘ ਡੱਲੇਵਾਲਾ ਦਾ CM ਮਾਨ ਨੂੰ ਚੈਲੰਜ, ਤੁਹਾਨੂੰ ਲੋਕ ਬਹੁਤ ਸਮਾਂ...

Dallewal challenge to CM Mann : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕੀਤਾ ਹੈ ਕਿ ਲੋਕਤੰਤਰ ਦਾ ਘਾਣ ਨਾ ਕਰੋ, ਨਹੀਂ ਤਾਂ ਤੁਹਾਨੂੰ ਵੀ ਲੋਕਾਂ ਵੱਲੋਂ ਛੇਤੀ ਹੀ ਸੱਤਾ ਵਿਚੋਂ ਬਾਹਰ ਕਰ ਦਿੱਤਾ ਜਾਵੇਗਾ।

By  KRISHAN KUMAR SHARMA May 6th 2025 11:11 AM -- Updated: May 6th 2025 11:33 AM

Jagjit Singh Dallewal challenge to CM Mann : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸ਼ੰਭੂ ਮੋਰਚੇ ਤੋਂ ਕਿਸਾਨਾਂ ਨੂੰ ਉਖੇੜਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਮਈ ਮੁੜ ਧਰਨਾ ਲਾਉਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਪੁਲਿਸ ਵੱਲੋਂ ਦੋ ਦਿਨਾਂ ਤੋਂ ਲਗਾਤਾਰ ਕਿਸਾਨਾਂ ਦੀ ਫੜੋ-ਫੜੀ ਕੀਤੀ ਜਾ ਰਹੀ ਹੈ। ਮੋਰਚੇ ਦੇ ਕਈ ਵੱਡੇ ਲੀਡਰਾਂ ਨੂੰ ਪੁਲਿਸ ਨੇ ਘਰਾਂ ਵਿੱਚ ਵੀ ਨਜ਼ਰਬੰਦ ਕੀਤਾ ਹੋਇਆ ਹੈ, ਪਰ ਇਸ ਸਭ ਦੇ ਬਾਵਜੂਦ ਕਿਸਾਨ ਪਿੱਛੇ ਨਹੀਂ ਹਟ ਰਹੇ ਹਨ। ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕੀਤਾ ਹੈ ਕਿ ਲੋਕਤੰਤਰ ਦਾ ਘਾਣ ਨਾ ਕਰੋ, ਨਹੀਂ ਤਾਂ ਤੁਹਾਨੂੰ ਵੀ ਲੋਕਾਂ ਵੱਲੋਂ ਛੇਤੀ ਹੀ ਸੱਤਾ ਵਿਚੋਂ ਬਾਹਰ ਕਰ ਦਿੱਤਾ ਜਾਵੇਗਾ।

ਕਿਸਾਨ ਆਗੂ ਦਾ ਸੀਐਮ ਮਾਨ ਨੂੰ ਚੈਲੰਜ

ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਪੁਲਿਸ ਵੱਲੋਂ ਕਿਸਾਨਾਂ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਵੀ ਉਨ੍ਹਾਂ ਨਾਲ ਨਹੀਂ ਮਿਲਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸਵੇਰ ਤੋਂ ਹੀ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ, ਪੰਜਾਬ ਦੀ ਰਾਜਧਾਨੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਅਤੇ ਨਾ ਹੀ ਦਿੱਲੀ ਜਾਣ ਦਿੱਤਾ ਜਾ ਰਿਹਾ ਹੈ, ਜੋ ਕਿ ਇਹ ਲੋਕਤੰਤਰ ਦਾ ਘਾਣ ਹੈ।

ਕਿਸਾਨ ਆਗੂ ਨੇ ਸੀਐਮ ਮਾਨ ਨੂੰ ਕਿਹਾ ਕਿ ਭਾਵੇਂ ਤੁਸੀਂ ਕਿਸਾਨ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਰੱਖਿਆ ਪਰ ਵੱਡੀ ਗਿਣਤੀ ਕਿਸਾਨ ਸ਼ੰਭੂ ਧਰਨੇ ਵਿਚ ਪਹੁੰਚਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕੀਤਾ ਕਿ ਜਿਸ ਤਰਾਂ ਤੁਸੀਂ ਲੋਕਤੰਤਰ ਦਾ ਘਾਣ ਕਰਨ ਵੱਲ ਤੁਰੇ ਹੋ ਤੁਹਾਨੂੰ ਲੋਕ ਬਹੁਤ ਟਾਈਮ ਸੱਤਾ ਤੇ ਟਿਕਣ ਨਹੀਂ ਦੇਣਗੇ।

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਧਰਨੇ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਧਰਨੇ-ਪ੍ਰਦਰਸ਼ਨ  ਕਰਨ 'ਤੇ ਸਿੱਧੀ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਸੀ, ਜਿਸ ਤੋਂ ਕਿਸਾਨ ਭੜਕ ਉੱਠੇ ਹਨ ਅਤੇ ਸ਼ੰਭੂ ਮੋਰਚੇ ਵੱਲ ਵੱਧ ਰਹੇ ਹਨ।

Related Post