ਪਾਰਟੀ ਵਿਰੋਧੀ ਗਤੀਵਿਧੀਆਂ ਲਈ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਜਗਮੀਤ ਬਰਾੜ ਤਲਬ

By  Ravinder Singh December 2nd 2022 03:45 PM -- Updated: December 2nd 2022 03:49 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਅਨੁਸ਼ਾਸਨੀ ਕਮੇਟੀ (Disciplinary Committee) ਨੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ (Jagmeet Brar) ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤਲਬ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐਮਪੀ ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ ਉਹ 6 ਦਸੰਬਰ ਨੂੰ ਦੁਪਹਿਰ 12.00 ਵਜੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋ ਕੇ ਆਪਣੀ ਪਾਰਟੀ ਵਿਰੋਧੀ ਬਿਆਨਬਾਜ਼ੀ ਦਾ ਸਪੱਸ਼ਟੀਕਰਨ ਦੇਣ।

ਇਸ ਸਬੰਧੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਨੇ ਅੱਜ ਜਗਮੀਤ ਸਿੰਘ ਬਰਾੜ ਨੂੰ ਇਕ ਪੱਤਰ ਭੇਜਿਆ ਹੈ। ਪੱਤਰ ਵਿਚ ਕਿਹਾ ਗਿਆ ਕਿ ਸਾਬਕਾ ਐਮਪੀ ਖਿਲਾਫ਼ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਅਨੁਸ਼ਾਸਨੀ ਕਾਰਵਾਈ ਆਰੰਭੀ ਗਈ ਹੈ। ਪੱਤਰ ਵਿਚ ਕਿਹਾ ਗਿਆ ਕਿ ਕਮੇਟੀ ਪਹਿਲਾਂ ਹੀ  ਸਾਬਕਾ ਐਮਪੀ ਵੱਲੋਂ ਉਨ੍ਹਾਂ ਨੂੰ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਦੇ ਦਿੱਤੇ ਜਵਾਬ ਉਤੇ ਅਸੰਤੁਸ਼ਟੀ ਜ਼ਾਹਰ ਕਰ ਚੁੱਕੀ ਹੈ। ਇਸ ਵਿਚ ਕਿਹਾ ਗਿਆ ਕਿ ਬਜਾਏ ਸਿੱਧੇ ਰਾਹ ਪੈਣ ਦੇ ਬਰਾੜ ਆਪਣੇ ਪੱਧਰ ਉਤੇ ਹੀ ਕਮੇਟੀਆਂ ਦੇ ਗਠਨ ਵਿਚ ਲੱਗੇ ਹਨ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ। ਮਲੂਕਾ ਨੇ ਸਾਬਕਾ ਐਮਪੀ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ 6 ਦਸੰਬਰ ਨੂੰ ਨਿੱਜੀ ਤੌਰ ਉਤੇ ਅਨੁਸਾਸ਼ਨੀ ਕਮੇਟੀ ਸਾਹਮਣੇ ਪੇਸ਼ ਵੀ ਹੋਣ ਤੇ ਆਪਣਾ ਲਿਖਤੀ ਜਵਾਬ ਵੀ ਦੇਣ।

Related Post