Jagraon Accident News : ਜਗਰਾਓ ’ਚ ਵਾਪਰਿਆ ਭਿਆਨਕ ਸੜਕੀ ਹਾਦਸਾ; 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ

ਅਚਾਨਕ ਤੇਜ ਰਫਤਾਰ ਸਫਾਰੀ ਕਾਰ ਦੀ ਲਪੇਟ 'ਚ ਆਉਣ ਨਾਲ ਮੌਤ ਦੇ ਮੂੰਹ 'ਚ ਜਾ ਪਏ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ।

By  Aarti February 5th 2026 11:00 AM

Jagraon Accident News :  ਜਗਰਾਓ ਨੇੜੇ ਪਿੰਡ ਲੀਲਾਂ ਸਥਿਤ ਇਕ ਨਿੱਜੀ ਸਕੂਲ ਨੇੜੇ ਭਿਆਨਕ ਸੜਕ ਹਾਦਸੇ 'ਚ 2 ਨੌਜਵਾਨਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ। ਪਿੰਡ ਸਦਰਪੁਰਾ ਦੇ ਦੋ ਨੌਜਵਾਨ ਬਲਰਾਜ ਸਿੰਘ ਤੇ ਕ੍ਰਿਸ਼ਨ ਸਿੰਘ ਆਪਣੇ ਮੋਟਰਸਾਈਕਲ ਤੋ ਸਵਾਰ ਹੋਕੇ ਜਗਰਾਉ ਜਾ ਰਹੇ ਸਨ ਤੇ। ਅਚਾਨਕ ਤੇਜ ਰਫਤਾਰ ਸਫਾਰੀ ਕਾਰ ਦੀ ਲਪੇਟ 'ਚ ਆਉਣ ਨਾਲ ਮੌਤ ਦੇ ਮੂੰਹ 'ਚ ਜਾ ਪਏ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ।

ਪਿੰਡ ਸਦਰਪੁਰਾ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਸਦਰਪੁਰਾ ਦੇ ਦੋ ਨੌਜਵਾਨ ਬਲਰਾਜ ਸਿੰਘ ਤੇ ਕ੍ਰਿਸ਼ਨ ਸਿੰਘ ਜੋ ਪਿੰਡ ਤੋਂ ਜਗਰਾਉ ਵੱਲ ਜਾ ਰਹੇ ਸਨ ਤਾਂ ਤੇਜ ਰਫਤਾਰ ਸਫਾਰੀ ਕਾਰ ਦੀ ਲਪੇਟ ਵਿਚ ਆਉਣ ਕਾਰਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਜਿੰਨ੍ਹਾਂ ਦੀ ਮੌਕੇ 'ਤੇ ਮੌਤ ਹ ਗਈ ਹੈ।

ਪਰਿਵਾਰਕ ਮੈਬਰਾਂ ਅਨੁਸਾਰ ਕ੍ਰਿਸ਼ਨ ਸਿੰਘ  ਦੁਬਈ ਤੋਂ ਵਿਆਹ ਕਰਵਾਉਣ ਪਿੰਡ ਆਇਆ ਸੀ। ਉਨ੍ਹਾਂ ਦੱਸਿਆ ਕਿ ਹਾਲੇ ਕ੍ਰਿਸ਼ਨ ਦੇ ਵਿਆਹ ਦੀ ਤਰੀਕ ਵੀ ਤਹਿ ਨਹੀ ਸੀ ਹੋਈ ਪ੍ਰੰਤੂ ਉਹ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ।

ਪਰਿਵਾਰਕ ਮੈਬਰਾਂ ਨੇ ਕਾਰ ਚਾਲਕ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿੱਧਵਾਂਬੇਟ ਦੇ ਐਸ.ਐਚ ਓ ਹੀਰਾ ਸਿੰਘ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਲਿਆ। ਇਸ ਸਬੰਧੀ ਹੀਰਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਤੇਜ ਰਫਤਾਰ ਫਰਾਰੀ ਤੇ ਮੋਟਰਸਾਈਕਲ  ਨਾਲ ਵਾਪਰਿਆ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਮੌਕੇ ਤੇ ਫ਼ਰਾਰ ਹੋ ਗਏ ਹਨ ।ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : Punjab Weather Update : ਪੰਜਾਬ ’ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼; 10 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ

Related Post