ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ
ਬਿਮਾਰ ਦਾਦੀ ਨਾਲ ਕਰ ਸਕਣਗੇ ਵੀਡੀਓਕਾਲ ਰਾਹੀਂ ਗੱਲਬਾਤ
ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ : ਅਸਮ ਦੀ ਦਿਬੜੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਅੰਮ੍ਰਿਤਸਰ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ 10 ਮਿੰਟ ਲਈ ਫੋਨ ਰਾਹੀਂ ਵੀਡੀਓ ਕਾਲ ਕਰਨ ਦੀ ਮਨਜੂਰੀ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਉਹਨਾਂ ਦੇ ਵਕੀਲਾਂ ਨੇ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ।
ਬੀਤੀ ਸ਼ਾਮ ਮਾਨਯੋਗ ਬਰਿੰਦਰ ਸਿੰਘ ਐਡੀਸ਼ਨਲ ਸੈਸ਼ਨ ਜੱਜ ਵੱਲੋਂ ਫੈਸਲਾ ਕੀਤਾ ਗਿਆ। ਅੱਜ ਤੋਂ 5 ਦਿਨਾਂ ਵਿੱਚ ਅੰਮ੍ਰਿਤਪਾਲ ਸਿੰਘ ਇੱਕ ਵਾਰ 10 ਮਿੰਟ ਲਈ ਆਪਣੀ ਦਾਦੀ ਦਾ ਵੀਡੀਓ ਕਾਲ ਰਾਹੀਂ ਹਾਲ ਚਾਲ ਪੁੱਛਣਗੇ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪਰਿਵਾਰ ਨਾਲ ਜੁੜੇ ਇੱਕ ਮਾਮਲੇ ਵਿੱਚ ਕੋਰਟ ਤੋਂ ਰਾਹਤ ਮਿਲੀ ਹੈ। ਕੋਰਟ ਦੇ ਹੁਕਮ ਮੁਤਾਬਕ ਅੰਮ੍ਰਿਤਪਾਲ ਸਿੰਘ ਬੁੱਧਵਾਰ ਤੋਂ ਅਗਲੇ 5 ਦਿਨਾਂ ਦੌਰਾਨ ਇੱਕ ਵਾਰ 10 ਮਿੰਟ ਲਈ ਆਪਣੀ ਦਾਦੀ ਨਾਲ ਵੀਡੀਓ ਕਾਲ ਕਰ ਸਕੇਗਾ।
ਪਰਿਵਾਰਕ ਹਾਲਾਤ ਦਾ ਹਵਾਲਾ ਦਿੰਦਿਆਂ ਪਟੀਸ਼ਨ ਵਿੱਚ ਕੋਰਟ ਨੂੰ ਅਪੀਲ ਕੀਤੀ ਗਈ ਸੀ ਕਿ ਕਿਉਂਕਿ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਹੋਣ ਕਾਰਨ ਆਪਣੀ ਦਾਦੀ ਨੂੰ ਮਿਲ ਨਹੀਂ ਸਕਦਾ, ਇਸ ਲਈ ਘੱਟੋ-ਘੱਟ ਵੀਡੀਓ ਕਾਲ ਰਾਹੀਂ ਉਨ੍ਹਾਂ ਨਾਲ ਗੱਲ ਕਰਨ ਦਾ ਮੌਕਾ ਦਿੱਤਾ ਜਾਵੇ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਲੰਬੇ ਸਮੇਂ ਤੋਂ ਅਸਾਮ ਦੀ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲਾ ਹੈ। ਉਹ 2022 ਵਿੱਚ ਦੁਬਈ ਤੋਂ ਪੰਜਾਬ ਪਰਤਿਆ ਸੀ ਅਤੇ ਇਸ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਸੰਗਠਨ ਵਿੱਚ ਸ਼ਾਮਲ ਹੋ ਗਿਆ ਸੀ। ਇਸ ਦੌਰਾਨ ਉਸ ’ਤੇ ਦੇਸ਼ ਵਿਰੋਧੀ ਅਤੇ ਸਰਕਾਰ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲੱਗੇ ਹਨ।