Heroin Recovered : ਪਾਕਿਸਤਾਨ ਤੋਂ ਮੰਗਵਾਈ 1 ਕਿਲੋ ਹੈਰੋਇਨ ਸਮੇਤ ਦੋ ਤਸਕਰ ਕਾਬੂ, ਮੋਟਰਸਾਈਕਲ ਤੇ ਜਾ ਰਹੇ ਸੀ ਸਪਲਾਈ ਕਰਨ

Heroin Recovered : ਜਲਾਲਾਬਾਦ ਥਾਣਾ ਸਦਰ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ ਪਾਕਿਸਤਾਨ ਤੋਂ ਮੰਗਵਾਈ ਇਕ ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰਨ ਦਾ ਦਾਅਵਾ ਕੀਤਾ। ਪੁਲਿਸ ਨੇ ਕਥਿਤ ਦੋਸ਼ੀਆਂ ਕੋਲੋਂ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

By  KRISHAN KUMAR SHARMA November 12th 2025 07:52 PM

Heroin Recovered : ਜਲਾਲਾਬਾਦ ਥਾਣਾ ਸਦਰ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ ਪਾਕਿਸਤਾਨ ਤੋਂ ਮੰਗਵਾਈ ਇਕ ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰਨ ਦਾ ਦਾਅਵਾ ਕੀਤਾ। ਪੁਲਿਸ ਨੇ ਕਥਿਤ ਦੋਸ਼ੀਆਂ ਕੋਲੋਂ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਪੁਲਿਸ ਜਾਣਕਾਰੀ ਅਨੁਸਾਰ, ਜਲਾਲਾਬਾਦ ਥਾਣਾ ਸਦਰ ਪੁਲਿਸ ਨੇ ਨਾਕੇ ਬੰਦੇ ਦੌਰਾਨ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹਨਾਂ ਨੇ ਪੁਲਿਸ ਨੂੰ ਵੇਖ ਮੋਟਰਸਾਈਕਲ ਭਜਾ ਲਿਆ, ਜਿਨਾਂ ਨੂੰ ਪੁਲਿਸ ਨੇ ਪਿੱਛਾ ਕਰਕੇ ਕਾਬੂ ਕਰ ਲਿਆ। ਪੁਲਿਸ ਅਨੁਸਾਰ, ਤਲਾਸ਼ੀ ਲੈਣ 'ਤੇ ਮੁਲਜ਼ਮਾਂ ਕੋਲੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਮਾਮਲੇ ਦੇ ਵਿੱਚ ਪੁਲਿਸ ਦੇ ਵੱਲੋਂ ਥਾਣਾ ਸਦਰ ਜਲਾਲਾਬਾਦ ਵਿਖੇ ਦੋਨਾਂ ਨੌਜਵਾਨਾਂ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ

ਜਾਣਕਾਰੀ ਦਿੰਦਿਆਂ ਹੋਇਆਂ ਜਲਾਲਾਬਾਦ ਸਬ ਡਿਵੀਜ਼ਨ ਦੇ ਡੀਐਸਪੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਆਰੋਪੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਅਤੇ ਹੁਣ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਲ ਕਰਕੇ ਹੈਰੋਇਨ ਦੀ ਤਸਕਰੀ ਬਾਰੇ ਹੋਰ ਪੁੱਛਗਿਛ ਕੀਤੀ ਜਾਵੇਗੀ।

Related Post