Jalandhar ByPoll Election 2023: ਜਲੰਧਰ ਉਪ ਚੋਣ ਲਈ ਕਾਂਗਰਸ ਨੇ 40 ਦਿੱਗਜਾਂ ਨੂੰ ਮੈਦਾਨ 'ਚ ਉਤਾਰਿਆ, ਇੱਥੇ ਦੇਖੋ ਲਿਸਟ

ਕਾਂਗਰਸ ਪਾਰਟੀ ਨੇ ਬੁੱਧਵਾਰ ਨੂੰ ਜਲੰਧਰ ਲੋਕ ਸਭਾ ਸੀਟ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ।

By  Aarti April 20th 2023 12:48 PM

Jalandhar ByPoll Election 2023: ਕਾਂਗਰਸ ਪਾਰਟੀ ਨੇ ਬੁੱਧਵਾਰ ਨੂੰ ਜਲੰਧਰ ਲੋਕ ਸਭਾ ਸੀਟ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ।

ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਦੱਸ ਦਈਏ ਕਿ ਸੂਚੀ ਵਿੱਚ ਸ਼ਾਮਲ ਪ੍ਰਮੁੱਖ ਕਾਂਗਰਸੀ ਨਾਵਾਂ ਵਿੱਚ ਅੰਬਿਕਾ ਸੋਨੀ, ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਨਵਜੋਤ ਸਿੰਘ ਸਿੱਧੂ, ਗੌਰਵ ਵੱਲਭ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸ਼ਾਮਲ ਹਨ।


ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਹੋ ਗਈ ਸੀ ਮੌਤ

ਦੱਸ ਦਈਏ ਕਿ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ  ਦੀ ਮੌਤ ਤੋਂ ਬਾਅਦ ਜ਼ਿਮਨੀ ਚੋਣ ਕਰਵਾਉਣੀ ਜਰੂਰੀ ਹੋ ਗਿਆ ਸੀ। ਚੌਧਰੀ ਸੰਤੋਖ ਸਿੰਘ ਦੀ ਇਸ ਸਾਲ ਜਨਵਰੀ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਜਲੰਧਰ ਜਿਮਨੀ ਚੋਣ ’ਚ ਕਾਂਗਰਸ ਨੇ ਕਰਮਜੀਤ ਕੌਰ ਚੌਧਰੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਕਾਂਗਰਸ ਦੀ ਵੋਟਰਾਂ ਨੂੰ ਅਪੀਲ

ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਲਈ ਜਲੰਧਰ ਦੇ ਵੱਖ-ਵੱਖ ਹਿੱਸਿਆਂ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਮੂੰਹ ਤੋੜਵਾਂ ਜਵਾਬ ਦੇਣ।

ਇਸ ਦਿਨ ਹੋਵੇਗੀ ਹੋਵੇਗੀ ਵੋਟਿੰਗ

ਕਾਬਿਲੇਗੌਰ ਹੈ ਕਿ ਜਲੰਧਰ ਲੋਕ ਸਭਾ ਉਪ ਚੋਣ ਲਈ ਕਾਗਜ਼ ਦਾਖਲ ਕਰਨ ਦੀ ਆਖਰੀ ਮਿਤੀ 20 ਅਪ੍ਰੈਲ ਹੈ। ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।

ਇਹ ਵੀ ਪੜ੍ਹੋ: Rahul Gandhi Defamation Case: ਰਾਹੁਲ ਗਾਂਧੀ ਦੀਆਂ ਵਧੀਆਂ ਮੁਸ਼ਕਿਲਾਂ; ਸੂਰਤ ਕੋਰਟ ਨੇ ਖਾਰਿਜ ਕੀਤੀ ਅਰਜ਼ੀ, ਜਾਣੋ ਕੀ ਹੈ ਪੂਰਾ ਮਾਮਲਾ

Related Post