Jalandhar ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ,BKI ਮਾਡਿਊਲ ਤੋਂ 86P ਹੈਂਡ ਗ੍ਰਨੇਡ ਬਰਾਮਦ
Jalandhar News : ਪੰਜਾਬ ਪੁਲਿਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਟੀਮ ਨੇ BKI (ਬੱਬਰ ਖਾਲਸਾ ਇੰਟਰਨੈਸ਼ਨਲ) ਨਾਲ ਜੁੜੇ ਕਾਰਕੁਨਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਅੱਤਵਾਦੀ ਘਟਨਾ ਵਿੱਚ ਵਰਤਿਆ ਗਿਆ 86P ਹੈਂਡ ਗ੍ਰਨੇਡ ਬਰਾਮਦ ਕੀਤਾ ਹੈ
Jalandhar News : ਪੰਜਾਬ ਪੁਲਿਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਟੀਮ ਨੇ BKI (ਬੱਬਰ ਖਾਲਸਾ ਇੰਟਰਨੈਸ਼ਨਲ) ਨਾਲ ਜੁੜੇ ਕਾਰਕੁਨਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਅੱਤਵਾਦੀ ਘਟਨਾ ਵਿੱਚ ਵਰਤਿਆ ਗਿਆ 86P ਹੈਂਡ ਗ੍ਰਨੇਡ ਬਰਾਮਦ ਕੀਤਾ ਹੈ।
ਇਸ ਤੋਂ ਪਹਿਲਾਂ ਕੁਝ ਦਿਨ ਪਹਿਲਾਂ ਕਾਊਂਟਰ ਇੰਟੈਲੀਜੈਂਸ ਨੇ ਰਾਜਸਥਾਨ ਦੇ ਰਹਿਣ ਵਾਲੇ ਅੱਤਵਾਦੀ ਰਿਤਿਕ ਨਰੋਲੀਆ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਰਿਤਿਕ ਅਤੇ ਨਾਬਾਲਗ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਮਿਲੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਦੇ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਨ੍ਹਾਂ ਵਿੱਚੋਂ ਵਿਸ਼ਵਜੀਤ ਨੂੰ ਕੋਲਕਾਤਾ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਸੀ ,ਜਦੋਂ ਉਹ ਮਲੇਸ਼ੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦੋਂ ਕਿ ਜੈਕਸਨ ਨੂੰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਗ੍ਰਿਫ਼ਤਾਰੀਆਂ ਦੇ ਆਧਾਰ 'ਤੇ ਹੈਂਡ ਗ੍ਰਨੇਡ ਬਰਾਮਦ ਕੀਤਾ ਜਾ ਸਕਿਆ ਅਤੇ ਇੱਕ ਵੱਡੀ ਅੱਤਵਾਦੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਰੋਕ ਦਿੱਤੀ ਗਈ।
ਪੁੱਛਗਿੱਛ ਵਿੱਚ ਖੁਲਾਸਾ - ਕੈਨੇਡਾ ਤੋਂ ਮਿਲੇ ਸਨ ਆਦੇਸ਼
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਪੂਰਾ ਮਾਡਿਊਲ ਕੈਨੇਡਾ ਸਥਿਤ ਬੀਕੇਆਈ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਅਤੇ ਅਜੇ ਗਿੱਲ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਆਰੋਪੀ ਵਿਸ਼ਵਜੀਤ ਅਤੇ ਜੈਕਸਨ ਨੇ ਜੁਲਾਈ ਦੇ ਆਖਰੀ ਹਫ਼ਤੇ ਆਪਣੇ ਸਾਥੀਆਂ ਦੀ ਮਦਦ ਨਾਲ ਬਿਆਸ ਤੋਂ 2 ਹੈਂਡ ਗ੍ਰਨੇਡ ਪ੍ਰਾਪਤ ਕੀਤੇ ਸਨ।
ਡੀਜੀਪੀ ਨੇ ਕਿਹਾ ਕਿ ਇਨ੍ਹਾਂ ਦੋ ਗ੍ਰਨੇਡਾਂ ਵਿੱਚੋਂ ਇੱਕ ਨੂੰ ਇਸ ਮਾਡਿਊਲ ਦੇ ਹੋਰ ਮੈਂਬਰਾਂ ਨੇ ਲਗਭਗ 10 ਦਿਨ ਪਹਿਲਾਂ ਐਸਬੀਐਸ ਨਗਰ ਵਿੱਚ ਇੱਕ ਸ਼ਰਾਬ ਦੀ ਦੁਕਾਨ 'ਤੇ ਧਮਾਕਾ ਕੀਤਾ ਸੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਨੈੱਟਵਰਕ ਲਗਾਤਾਰ ਸੂਬੇ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।