Jalandhar ਅਦਾਲਤ ਨੇ ਆਤਿਸ਼ੀ ਦੀ ਵੀਡੀਓ ਸੋਸ਼ਲ ਮੀਡੀਆ ਤੋਂ ਹਟਾਉਣ ਦੇ ਦਿੱਤੇ ਆਦੇਸ਼ , ਕਿਹਾ - ਵੀਡੀਓ ਨਾਲ ਹੋਈ ਛੇੜਛਾੜ

Atishi Viral Video Controversy : ਦਿੱਲੀ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ (AAP) ਦੀ ਨੇਤਾ ਆਤਿਸ਼ੀ ਮਾਰਲੇਨਾ ਨਾਲ ਸਬੰਧਤ ਕਥਿਤ ਵੀਡੀਓ ਮਾਮਲੇ ਵਿੱਚ ਵੀਰਵਾਰ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਅਹਿਮ ਫੈਸਲਾ ਸੁਣਾਇਆ ਹੈ। ਜਲੰਧਰ ਅਦਾਲਤ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਵੀਡੀਓ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਕਿਹਾ ਕਿ ਵਾਇਰਲ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ। ਫੋਰੈਂਸਿਕ ਜਾਂਚ ਰਿਪੋਰਟ ਵਿੱਚ ਦੱਸਿਆ ਗਿਆ ਕਿ ਵੀਡੀਓ ਨੂੰ ਐਡਿਟ ਕੀਤਾ ਗਿਆ ਸੀ

By  Shanker Badra January 15th 2026 04:10 PM

Atishi Viral Video Controversy : ਦਿੱਲੀ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ (AAP) ਦੀ ਨੇਤਾ ਆਤਿਸ਼ੀ ਮਾਰਲੇਨਾ ਨਾਲ ਸਬੰਧਤ ਕਥਿਤ ਵੀਡੀਓ ਮਾਮਲੇ ਵਿੱਚ ਵੀਰਵਾਰ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਅਹਿਮ ਫੈਸਲਾ ਸੁਣਾਇਆ ਹੈ। ਜਲੰਧਰ ਅਦਾਲਤ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਵੀਡੀਓ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਕਿਹਾ ਕਿ ਵਾਇਰਲ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ। ਫੋਰੈਂਸਿਕ ਜਾਂਚ ਰਿਪੋਰਟ ਵਿੱਚ ਦੱਸਿਆ ਗਿਆ ਕਿ ਵੀਡੀਓ ਨੂੰ ਐਡਿਟ ਕੀਤਾ ਗਿਆ ਸੀ।

ਜਾਣਕਾਰੀ ਅਨੁਸਾਰ AAP ਨੇਤਾ ਆਤਿਸ਼ੀ ਦੀ ਇੱਕ ਵਾਇਰਲ ਕਥਿਤ ਵੀਡੀਓ ਨੂੰ ਸਰਕੂਲੇਟ ਕਰਨ ਦੇ ਆਰੋਪ ਵਿੱਚ ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਵਿਰੁੱਧ ਜਲੰਧਰ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਦਿੱਲੀ ਵਿਧਾਨ ਸਭਾ ਸਪੀਕਰ ਨੇ ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਤਿੰਨ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਅਤੇ ਲੈਬ ਰਿਪੋਰਟ ਮੰਗੀ ਗਈ ਸੀ।

ਜਲੰਧਰ ਦੀ ਅਦਾਲਤ ਵਿੱਚ ਸੁਣਵਾਈ ਹੋਈ, ਜਿੱਥੇ ਮਾਣਯੋਗ ਜੱਜ ਹਰਪ੍ਰੀਤ ਕੌਰ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਵੀਡੀਓ ਨੂੰ ਹਟਾਉਣ ਦਾ ਹੁਕਮ ਜਾਰੀ ਕੀਤਾ। ਅਦਾਲਤ ਨੇ ਹੁਕਮ ਦਿੱਤਾ ਕਿ ਜਿਸ ਖਾਤੇ ਤੋਂ ਵੀਡੀਓ ਪੋਸਟ ਕੀਤੀ ਗਈ ਸੀ, ਉਸ ਦੇ ਸਾਰੇ ਲਿੰਕ ਸੋਸ਼ਲ ਮੀਡੀਆ ਤੋਂ ਹਟਾ ਦਿੱਤੇ ਜਾਣ। ਇਹ ਵੀ ਕਿਹਾ ਗਿਆ ਹੈ ਕਿ ਫੋਰੈਂਸਿਕ ਜਾਂਚ ਵਿੱਚ ਵੀਡੀਓ ਨੂੰ ਛੇੜਛਾੜ ਵਾਲਾ ਪਾਇਆ ਗਿਆ ਹੈ। ਇਸਨੂੰ ਭਾਜਪਾ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

Related Post