Jalandhar News : ਡਿਪਟੀ ਕਮਿਸ਼ਨਰ ਵੱਲੋਂ ਜਲੰਧਰ ਜ਼ਿਲ੍ਹੇ ਦੇ ਸਮੂਹ ਕਾਲਜਾਂ ਚ 1 ਸਤੰਬਰ ਨੂੰ ਛੁੱਟੀ ਦਾ ਐਲਾਨ

Jalandhar News : ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਅੱਜ 1 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲਗਾਤਾਰ ਬਾਰਿਸ਼ ਹੋਣ ਨਾਲ ਸ਼ਹਿਰ ਦੀਆਂ ਕੁਝ ਥਾਵਾਂ ਉਤੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਰਕੇ ਆਵਾਜਾਈ ਅਤੇ ਪਬਲਿਕ ਹਿੱਤ ਨੂੰ ਦੇਖਦੇ ਹੋਏ ਇਹ ਛੁੱਟੀ ਕੀਤੀ ਗਈ ਹੈ। ਪੰਜਾਬ ਦੇ ਸਮੂਹ ਸਕੂਲਾਂ ਵਿੱਚ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ 3 ਸਤੰਬਰ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ

By  Shanker Badra September 1st 2025 09:06 AM

Jalandhar News : ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਅੱਜ 1 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲਗਾਤਾਰ ਬਾਰਿਸ਼ ਹੋਣ ਨਾਲ ਸ਼ਹਿਰ  ਦੀਆਂ ਕੁਝ ਥਾਵਾਂ ਉਤੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਰਕੇ ਆਵਾਜਾਈ ਅਤੇ ਪਬਲਿਕ ਹਿੱਤ ਨੂੰ ਦੇਖਦੇ ਹੋਏ ਇਹ ਛੁੱਟੀ ਕੀਤੀ ਗਈ ਹੈ। ਪੰਜਾਬ ਦੇ ਸਮੂਹ ਸਕੂਲਾਂ ਵਿੱਚ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ 3 ਸਤੰਬਰ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਵਿਚ ਕੋਈ ਸੁਧਾਰ ਨਾ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ 3 ਸਤੰਬਰ ਤੱਕ ਰਾਜ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਸਬੰਧੀ ਐਲਾਨ ਸੂਬੇ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵੀਟ ਵਿਚ ਕੀਤਾ ਗਿਆ ਹੈ।

ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ।

ਅੱਜ ਭਾਰੀ ਮੀਂਹ ਕਾਰਨ ਪੰਜਾਬ, ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪਹਾੜਾਂ ਵਿੱਚ ਵੀ ਭਾਰੀ ਮੀਂਹ ਪੈਂਦਾ ਹੈ ਤਾਂ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਕਾਰਨ ਹੋਰ ਨੁਕਸਾਨ ਹੋ ਸਕਦਾ ਹੈ। ਜ਼ੀਰਕਪੁਰ ਵਿੱਚ ਘੱਗਰ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਤੋਂ ਬਾਅਦ ਪਟਿਆਲਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।

ਕੱਲ੍ਹ ਤੋਂ ਹੋ ਰਹੀ ਬਾਰਿਸ਼ ਤੋਂ ਬਾਅਦ ਜਲੰਧਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਕਈ ਇਲਾਕੇ 2 ਤੋਂ 3 ਫੁੱਟ ਪਾਣੀ ਨਾਲ ਭਰ ਗਏ ਹਨ। ਅੰਮ੍ਰਿਤਸਰ ਦੇ ਅਜਨਾਲਾ ਵਿੱਚ ਵੀ ਰਾਵੀ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਅੰਮ੍ਰਿਤਸਰ ਦੇ ਘੋਨੇਵਾਲਾ ਵਿੱਚ ਧੁੱਸੀ ਬੰਨ੍ਹ ਟੁੱਟਣ ਕਾਰਨ ਆਲੇ-ਦੁਆਲੇ ਦਾ 15 ਕਿਲੋਮੀਟਰ ਖੇਤਰ ਹੜ੍ਹ ਦੀ ਲਪੇਟ ਵਿੱਚ ਆ ਗਿਆ ਹੈ। ਅਜਨਾਲਾ ਸ਼ਹਿਰ ਵਿੱਚ ਪਾਣੀ ਪਹੁੰਚਣ ਕਾਰਨ ਪ੍ਰਸ਼ਾਸਨ ਅਲਰਟ 'ਤੇ ਹੈ। ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲਾ ਦੀ ਦੂਰੀ ਸਿਰਫ 10 ਕਿਲੋਮੀਟਰ ਹੈ।

Related Post