Jalandhar Encounter : ਸ਼ਾਹਕੋਟ ਚ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁੱਠਭੇੜ ,ਪੁਲਿਸ ਦੀ ਜਵਾਬੀ ਫਾਇਰਿੰਗ ਚ 2 ਜ਼ਖਮੀ

Jalandhar Encounter : ਜਲੰਧਰ ਦਿਹਾਤੀ ਪੁਲਿਸ ਨੇ ਅੱਜ ਸੋਮਵਾਰ ਸਵੇਰੇ ਸ਼ਾਹਕੋਟ ਵਿੱਚ 2 ਬਦਮਾਸ਼ਾਂ ਦਾ ਐਨਕਾਊਂਟਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸ਼ਾਹਕੋਟ ਦੇ ਕੋਟਲੀ ਗਾਜਰਾਂ ਰੇਲਵੇ ਥਾਣਾ ਇਲਾਕੇ ਵਿੱਚ ਪੁਲਿਸ ਪਾਰਟੀ ਅਤੇ 2 ਗੈਂਗਸਟਰਾਂ ਵਿਚਕਾਰ ਮੁੱਠਭੇੜ ਹੋਈ ਹੈ। ਇਹ ਮੁੱਠਭੇੜ ਉਸ ਸਮੇਂ ਹੋਈ ,ਜਦੋਂ ਦੋਵੇਂ ਆਰੋਪੀ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ 'ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਦੋਵਾਂ ਗੈਂਗਸਟਰਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ

By  Shanker Badra July 7th 2025 08:54 AM -- Updated: July 7th 2025 11:36 AM

Jalandhar Encounter : ਜਲੰਧਰ ਦਿਹਾਤੀ ਪੁਲਿਸ ਨੇ ਅੱਜ ਸੋਮਵਾਰ ਸਵੇਰੇ ਸ਼ਾਹਕੋਟ ਵਿੱਚ 2 ਬਦਮਾਸ਼ਾਂ ਦਾ ਐਨਕਾਊਂਟਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸ਼ਾਹਕੋਟ ਦੇ ਕੋਟਲੀ ਗਾਜਰਾਂ ਰੇਲਵੇ ਥਾਣਾ ਇਲਾਕੇ ਵਿੱਚ ਪੁਲਿਸ ਪਾਰਟੀ ਅਤੇ 2 ਗੈਂਗਸਟਰਾਂ ਵਿਚਕਾਰ ਮੁੱਠਭੇੜ ਹੋਈ ਹੈ। ਇਹ ਮੁੱਠਭੇੜ ਉਸ ਸਮੇਂ ਹੋਈ ,ਜਦੋਂ ਦੋਵੇਂ ਆਰੋਪੀ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ 'ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਦੋਵਾਂ ਗੈਂਗਸਟਰਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ।

ਪੁਲਿਸ ਅਨੁਸਾਰ ਪੁਲਿਸ ਨੇ ਸ਼ਾਹਕੋਟ ਫਾਟਕ ਪੁਲ ਦੇ ਹੇਠਾਂ ਦੋਵਾਂ ਸ਼ੱਕੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਜਿਸ 'ਤੇ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਵੇਂ ਆਰੋਪੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੋਵਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਤੋਂ ਹਥਿਆਰ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ। ਫਿਲਹਾਲ ਦੋਵਾਂ ਨੂੰ  ਇਲਾਜ ਲਈ ਸਿਵਲ ਹਸਪਤਾਲ ਨਕੋਦਰ ਵਿਖੇ ਦਾਖਲ ਕਰਵਾਇਆ ਗਿਆ ਹੈ।

ਸ਼ਾਹਕੋਟ ਦੇ ਨਜ਼ਦੀਕੀ ਪਿੰਡ ਕੋਟਲੀ ਗਾਜ਼ਰਾਂ ਵਿਖੇ ਹੋਏ ਐਨਕਾਊਂਟਰ ਦੌਰਾਨ ਸ਼ਾਹਕੋਟ ਪੁਲਿਸ ਵਲੋਂ 2 ਮੋਟਰਸਾਈਕਲ ਸਵਾਰ ਨਸ਼ਾਂ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਖੰਨਾ ਪੁੱਤਰ ਰਜਿੰਦਰ ਸਿੰਘ ਵਾਸੀ ਨਵਾਂ ਪਿੰਡ ਦੋਨੇਵਾਲ ਥਾਣਾ ਲੋਹੀਆਂ (ਜਲੰਧਰ) ਅਤੇ ਅਜੇ ਕੁਮਾਰ ਉਰਫ਼ ਅਜੈ ਬਾਬਾ ਪੁੱਤਰ ਕਸ਼ਮੀਰੀ ਲਾਲ ਵਾਸੀ ਪਿੰਡ ਕੰਦੋਲਾ ਕਲਾਂ ਥਾਣਾ ਨੂਰਮਹਿਲ (ਜਲੰਧਰ) ਵਜੋਂ ਹੋਈ ਹੈ। ਇਸ ਦੇ ਨਾਲ ਹੀ ਕਾਬੂ ਕੀਤੇ ਨਸ਼ਾ ਤਸਕਰਾਂ ਪਾਸੋਂ 32 ਬੋਰ ਦੇ 2 ਦੇਸੀ ਪਿਸਟਲ, 5 ਰੋਂਦ, 110 ਨਸ਼ੀਲੀਆਂ ਗੋਲੀਆਂ ਅਤੇ ਇਕ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਦੋਵਾਂ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ 

ਇਸ ਘਟਨਾ ਤੋਂ ਤੁਰੰਤ ਬਾਅਦ ਜਦੋਂ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਤਾਂ ਐਸਐਸਪੀ ਹਰਵਿੰਦਰ ਸਿੰਘ ਵਿਰਕ ਅਤੇ ਹੋਰ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਜਾਣਗੇ। ਪੁਲਿਸ ਦਾ ਕਹਿਣਾ ਹੈ ਕਿ ਆਰੋਪੀਆਂ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਦੋਵਾਂ ਗੈਂਗਸਟਰਾਂ ਵਿਰੁੱਧ ਪੰਜਾਬ ਦੇ ਕਿਹੜੇ-ਕਿਹੜੇ ਜ਼ਿਲ੍ਹਿਆਂ ਵਿੱਚ ਮਾਮਲੇ ਦਰਜ ਹਨ ਅਤੇ ਉਨ੍ਹਾਂ ਵੱਲੋਂ ਹੋਰ ਕਿਹੜੇ-ਕਿਹੜੇ ਅਪਰਾਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਆਰੋਪੀਆਂ ਨੇ ਕਿਹੜੇ-ਕਿਹੜੇ ਅਪਰਾਧ ਕਰਨੇ ਸਨ।

Related Post