Jalandhar ‘ਚ ਜਵੈਲਰ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ ‘ਤੇ ਨਕਦੀ ਤੇ ਗਹਿਣੇ ਲੁੱਟਣ ਵਾਲੇ 3 ਆਰੋਪੀ ਅਜਮੇਰ ਤੋਂ ਗ੍ਰਿਫ਼ਤਾਰ
Jalandhar News : ਜਲੰਧਰ ਦੇ ਭਾਰਗਵ ਕੈਂਪ ਇਲਾਕੇ 'ਚ ਇੱਕ ਜਵੈਲਰ ਦੀ ਦੁਕਾਨ 'ਚ ਸੁਨਿਆਰੇ ’ਤੇ ਪਿਸਤੌਲ ਤਾਣ ਕੇ ਉਸ ਤੋਂ ਲੱਖਾਂ ਰੁਪਏ ਦੀ ਨਕਦੀ ਅਤੇ ਸੋਨਾ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਤਿੰਨ ਮੁਲਜ਼ਮਾਂ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ
Jalandhar News : ਜਲੰਧਰ ਦੇ ਭਾਰਗਵ ਕੈਂਪ ਇਲਾਕੇ 'ਚ ਇੱਕ ਜਵੈਲਰ ਦੀ ਦੁਕਾਨ 'ਚ ਸੁਨਿਆਰੇ ’ਤੇ ਪਿਸਤੌਲ ਤਾਣ ਕੇ ਉਸ ਤੋਂ ਲੱਖਾਂ ਰੁਪਏ ਦੀ ਨਕਦੀ ਅਤੇ ਸੋਨਾ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਤਿੰਨ ਮੁਲਜ਼ਮਾਂ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇੱਕ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਰਾਜਸਥਾਨ ਦੇ ਅਜਮੇਰ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਜਲੰਧਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਰਿਕਵਰੀ ਕੀਤੀ ਜਾਵੇਗੀ।
ਦੱਸ ਦੇਈਏ ਕਿ ਪਿਛਲੇ ਦਿਨੀਂ 3 ਲੁਟੇਰੇ ਜਲੰਧਰ ‘ਚ ਜਵੈਲਰ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ ‘ਤੇ ਨਕਦੀ ਤੇ ਗਹਿਣੇ ਲੁੱਟ ਕੇ ਫਰਾਰ ਹੋਏ ਸਨ। ਲੁਟੇਰਿਆਂ ਨੇ ਪਿਸਤੌਲ ਤਾਣ ਕੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ ਸੀ। ਘਟਨਾ ਤੋਂ ਬਾਅਦ ਭਾਰਗਵ ਕੈਂਪ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਲੁਟੇਰਿਆਂ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਸੀ।