Jalandhar By Election: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਹੋਇਆ ਐਲਾਨ, ਇਸ ਦਿਨ ਹੋਵੇਗੀ ਵੋਟਿੰਗ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ10 ਮਈ ਨੂੰ ਜ਼ਿਮਨੀ ਚੋਣ ਦੇ ਲਈ ਵੋਟਿੰਗ ਹੋਵੇਗੀ।

By  Aarti March 29th 2023 01:14 PM -- Updated: March 29th 2023 01:30 PM

Jalandhar By Election: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ10 ਮਈ ਨੂੰ ਜ਼ਿਮਨੀ ਚੋਣ ਦੇ ਲਈ ਵੋਟਿੰਗ ਹੋਵੇਗੀ। ਜਿਸਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਜ਼ਿਮਨੀ ਚੋਣ ਦੇ ਲਈ ਨਾਮਜਦਗੀ ਲਈ ਆਖਰੀ ਤਰੀਕ 20 ਅਪ੍ਰੈਲ ਹੈ।

ਦੱਸ ਦਈਏ ਕਿ ਜਲੰਧਰ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਜਨਵਰੀ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦੇਹਾਂਤ ਹੋ ਗਿਆ ਸੀ। ਸੰਤੋਖ ਚੌਧਰੀ ਨੂੰ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪਿਆ, ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। 

ਜਲੰਧਰ ਦੀ ਲੋਕ ਸਭਾ ਸੀਟ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲ੍ਹੀ ਪਈ ਹੈ ਅਤੇ ਹੁਣ ਚੋਣ ਕਮਿਸ਼ਨ ਨੇ ਇਸ ਸੀਟ ਲਈ ਉਪ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Babbu Maan Twitter Ban: ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੈਨ

Related Post