Jalandhar News: ਢਿੱਲੋਂ ਭਰਾਵਾਂ ਦੇ ਖੁਦਕੁਸ਼ੀ ਮਾਮਲੇ 'ਚ SHO ਨਵਦੀਪ ਸਿੰਘ ਨੌਕਰੀ ਤੋਂ ਬਰਖਾਸਤ

Jalandhar News: ਪੰਜਾਬ ਪੁਲਿਸ ਨੇ ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ ਵਿੱਚ ਐਸਐਚਓ ਨਵਦੀਪ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ।

By  Amritpal Singh September 6th 2023 04:22 PM -- Updated: September 6th 2023 04:30 PM

Jalandhar News: ਪੰਜਾਬ ਪੁਲਿਸ ਨੇ ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ ਵਿੱਚ ਐਸਐਚਓ ਨਵਦੀਪ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਖੁਦਕੁਸ਼ੀ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਭਗੌੜੇ ਹੋਏ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 1 ਦੇ ਸਾਬਕਾ ਇੰਚਾਰਜ ਨਵਦੀਪ ਸਿੰਘ ਨੂੰ ਪੁਲਿਸ ਨੇ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੱਲ੍ਹ ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਨਵਦੀਪ ਨੂੰ ਫਰਾਰ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਸੀ।

ਐੱਸਐੱਚਓ ਖਿਲਾਫ ਕਾਰਵਾਈ ਕਰਨ ਤੋਂ ਬਾਅਦ ਹੁਣ ਢਿੱਲੋਂ ਭਰਾ ਦਾ ਪਰਿਵਾਰ ਵੀ ਜਸ਼ਨਬੀਰ ਦਾ ਅੰਤਿਮ ਸੰਸਕਾਰ ਕਰਨ ਲਈ ਰਾਜ਼ੀ ਹੋ ਗਿਆ ਹੈ। ਅੱਜ ਪਰਿਵਾਰ ਜਸ਼ਨਬੀਰ ਦੀ ਲਾਸ਼ ਲੈਣ ਸੁਲਤਾਨਪੁਰ ਲੋਧੀ ਗਿਆ ਹੋਇਆ ਹੈ। ਢਿੱਲੋਂ ਭਰਾਵਾਂ ਦੇ ਪਿਤਾ ਨੇ ਦੱਸਿਆ ਕਿ ਜਸ਼ਨਬੀਰ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਨੂੰ ਮਾਡਲ ਟਾਊਨ ਸਥਿਤ ਗੁਰੂ ਤੇਗ ਬਹਾਦਰ ਗੁਰਦੁਆਰਾ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਬਰਖ਼ਾਸਤ ਐਸਐਚਓ ਨੂੰ ਜਲਦੀ ਗ੍ਰਿਫ਼ਤਾਰ ਕਰੇ।


Related Post